ਮੱਖੂ, ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ,ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਯਾਦ’ਚ ਬਣੇ ਗੁਰਦੁਆਰੇ ਸ਼ਹੀਦਾਂ ਨੇੜੇ ਰੇਲਵੇ ਸਟੇਸ਼ਨ ਮੱਖੂ ਵਿਖੇ ਚੱਲ ਰਹੇ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਮਾਗਮ ਦੇ ਤੀਜੇ ਤੇ ਆਖ਼ਰੀ ਗੇੜ’ਚ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਬੁਲਾਰਿਆਂ ਤੋਂ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁੱਜਰ ਕੌਰ ਜੀ ਦੇ ਪਾਵਨ ਪਵਿੱਤਰ ਸ਼ਹੀਦੀ ਇਤਿਹਾਸ ਨੂੰ ਸ੍ਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਧਾਰਮਿਕ ਬੁਲਾਰਿਆਂ ਤੇ ਸੰਪ੍ਰਦਾਵਾਂ ਦੇ ਮੁਖੀਆਂ ਦਾ ਕਾਰਸੇਵਾ ਬਾਬਾ ਤਾਰਾ ਸਿੰਘ ਤੋਂ ਵਰੋਸਾਈ ਸੰਤ ਬਾਬਾ ਘੋਲਾ ਸਿੰਘ ਜੀ ਤੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ ਚੰਦ ਵੱਲੋਂ ਸਨਮਾਨਿਤ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ (ਭਾਈ ਖਾਲਸਾ) ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਇਸ ਵਾਰ ਵੀ ਗੁਰਦੁਆਰਾ ਸ਼ਹੀਦਾਂ ਮਖੂ ਵਿਖੇ 26 ਨਵੰਬਰ ਤੋਂ ਲੜੀਵਾਰ ਅਖੰਡ ਪਾਠਾਂ ਦੇ ਪਾਠ ਚੱਲ ਰਹੇ ਸਨ ਭਾਈ ਖਾਲਸਾ ਨੇ ਦੱਸਿਆ ਸਮਾਗਮ ਦੀ ਆਖਰੀ ਲੜੀ 24 ਤੋਂ 26 ਦਸੰਬਰ ਤੱਕ ਸੀ ਜਿਸ ਦੇ ਅੱਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹੈਂਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸ਼ਹੀਦੀ ਸਮਾਗਮ ਲਈ ਸਜ਼ਾਏ ਸੁੰਦਰ ਪੰਡਾਲ ਵਿੱਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ ਤੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਕੀਰਤਨ ਕਰਕੇ ਸਮਾਗਮ ਦੇ ਅਰੰਭਤਾ ਕੀਤੀ, ਗਿਆਨੀ ਹਰਮਨਪ੍ਰੀਤ ਸਿੰਘ ਵਲਟੋਹਾ ਤੋਂ ਇਲਾਵਾ ਕਥਾਵਾਚਕ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ , ਭਾਈ ਭਗਵੰਤ ਸਿੰਘ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਰਾਹੀਂ ਹਾਜ਼ਰੀ ਲਵਾਈ, ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਤੋਂ ਇਲਾਵਾ ਧਰਮ ਪ੍ਰਚਾਰ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਸ਼ਹੀਦੀ ਸਮਾਗਮ ਦੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਜਿਥੇ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਅਤੇ ਸਮੂਹ ਸ਼ਹੀਦਾਂ ਦੀਆਂ ਇਤਿਹਾਸਕ ਕੁਰਬਾਨੀਆਂ ਤੋਂ ਵਿਸਥਾਰ ਨਾਲ ਚਾਨਣਾ ਪਾਇਆ ਤੇ ਸਰਧਾ ਦੇ ਫੁੱਲ ਭੇਂਟ ਕੀਤੇ, ਭਾਈ ਖਾਲਸਾ ਦੱਸਿਆ ਰਾਤਰੀ ਦੀਵਾਨ’ਚ ਭਾਈ ਅਨੰਦ ਸਿੰਘ ਖੇਮਕਰਨ, ਭਾਈ ਦਵਿੰਦਰ ਸਿੰਘ ਤੇ ਭਾਈ ਗੁਰਜੰਟ, ਭਾਈ ਹਰਪਾਲ ਸਿੰਘ ਮਖੂ ਗਿਆਨੀ ਭੁਪਿੰਦਰ ਸਿੰਘ ਸਦਰਵਾਲਾ ਆਦਿ ਨੇ ਹਾਜ਼ਰੀ ਲਵਾਈ, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਪਰਦਾ ਦੇ ਮੁੱਖੀਆਂ ਤੋਂ ਇਲਾਵਾ ਸਮਾਗਮ ਦੀਆਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾ ਦਾ ਸ਼੍ਰੀ ਮਾਨ ਸੰਤ ਬਾਬਾ ਘੋਲਾ ਸਿੰਘ ਜੀ ਤੇ ਮੁੱਖ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ, ਇਸ ਮੌਕੇ ਤੇ ਐਮ ਐਲ ਏ ਨਰੇਸ਼ ਕਟਾਰੀਆਂ, ਹਜ਼ਾਰਾਂ ਸਿੰਘ ਸਭਰਾ ਕਿਸਾਨ ਆਗੂਆਂ ਤੋਂ ਇਲਾਵਾ ਕਈ ਧਾਰਮਿਕ, ਸਿਆਸੀ ਤੇ ਸਮਾਜਿਕ ਆਗੂਆਂ ਤੋਂ ਇਲਾਵਾ ਠੇਕੇਦਾਰ ਗੁਰਮੀਤ ਸਿੰਘ, ਬਾਬਾ ਮਹਾਂਵੀਰ ਸਿੰਘ, ਭਾਈ ਅਵਤਾਰ ਸਿੰਘ,ਜੱਜ ਸਿੰਘ ਸਰਪੰਚ, ਸੁਰਜੀਤ ਸਿੰਘ ਬੁਲੋਕੇ, ਭਾਈ ਰੇਸ਼ਮ ਸਿੰਘ, ਲਾਡੀ ਸੇਵਾਦਾਰ, ਸ੍ਰ ਦਲੇਰ ਸਿੰਘ ਮੱਖੂ ਸਮੇਤ ਹਜ਼ਾਰਾਂ ਸੰਗਤਾਂ ਨੇ ਸ਼ਹੀਦੀ ਸਮਾਗਮ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ
ਬਾਬਾ ਗੁਰਨਾਮ ਸਿੰਘ ਯੂ ਪੀ ਵਾਲੇ, ਬਾਬਾ ਅਵਤਾਰ ਸਿੰਘ ਚੰਦ, ਭਾਈ ਵਿਰਸਾ ਸਿੰਘ ਖਾਲਸਾ, ਤੇ ਹੋਰ ਸਮਾਪਤੀ ਤੋਂ ਉਪਰੰਤ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਸ਼ਹੀਦੀ ਸਮਾਗਮ ਤੋਂ ਬਾਅਦ ਸੁਖ ਆਸਣ ਅਸਥਾਨ ਲੈ ਕੇ ਜਾਂਦੇ ਭਾਈ ਵਿਰਸਾ ਸਿੰਘ ਖਾਲਸਾ ਤੇ ਹੋਰ



