ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ

ਗੁਰਦਾਸਪੁਰ

ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ ਅਤੇ ਸਟੋਰ ਕਰਨ ’ਤੇ ਵੀ ਲੱਗੀ ਰੋਕ

ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਨੂੰਨੀ ਕਾਰਵਾਈ

ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ) – ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੋਈ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਕਿਹਾ ਕਿ ਸਿੰਥੈਟਿਕ/ਪਲਾਸਿਟਕ ਦੀ ਡੋਰ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਸ ਡੋਰ ਨਾਲ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦੇ ਗਲੇ ਅਤੇ ਕੰਨ ਕੱਟੇ ਜਾਂਦੇ ਹਨ, ਉੱਡਦੇ ਪੰਛੀ ਫਸ ਜਾਣ ’ਤੇ ਉਨਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰਾਂ ਇਹ ਸੰਥੈਟਿਕ/ਪਲਾਸਿਟਕ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ, ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਇਸ ਲਈ ਇਸ ਡੋਰ ’ਤੇ ਪਾਬੰਦੀ ਲਗਾਉਣੀ ਜਰੂਰੀ ਹੈ।

ਉਨਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਕਿਹਾ ਕਿ ਪਾਬੰਦੀ ਦਾ ਇਹ ਹੁਕਮ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਿਤੀ 15 ਜਨਵਰੀ 2024 ਤੱਕ ਲਾਗੂ ਰਹੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਜਾਂ ਵਿਕਰੀ ਕਰਦਾ ਹੈ ਤਾਂ ਉਸਦੀ ਸੂਚਨਾ ਨੇੜੇ ਦੇ ਪੁਲਿਸ ਥਾਣੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਇਨ੍ਹਾਂ ਮਨਾਹੀ ਦੇ ਹੁਕਮਾਂ ਦੀ ਉਲੰਘਣਾਂ ਕੀਤੀ ਤਾਂ ਉਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *