ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ

ਗੁਰਦਾਸਪੁਰ

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2024 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਅਰਦਾਸ ਕੀਤੀ ਕਿ ਸਾਲ 2024 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ ਅਤੇ ਖ਼ੁਸ਼ਹਾਲੀ ਲੈ ਕੇ ਆਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਸਾਲ ਵਿੱਚ ਵੀ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਦ੍ਰਿੜ੍ਹਤਾ ਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ ਤਾਂ ਜੋ ਵਿਕਾਸ ਦਾ ਅਸਰ ਜ਼ਮੀਨੀ ਪੱਧਰ ’ਤੇ ਦਿਸੇ ਅਤੇ ਖ਼ਾਸ ਕਰਕੇ ਗਰੀਬ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਦੇ ਨਾਲ ਵਿਕਾਸ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਕੌਮੀ ਏਕਤਾ, ਸ਼ਾਂਤੀ, ਪਿਆਰ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।    

Leave a Reply

Your email address will not be published. Required fields are marked *