ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)–ਨਸ਼ਿਆਂ ਰਾਹੀਂ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨ ਦੀ ਵਿਉਂਤਬੰਦੀ ਰਾਹੀਂ ਪਾਕਿਸਤਾਨ ਨੇ ਹੁਣ ਨਸ਼ਿਆਂ ਦੀ ਸਪਲਾਈ ਡ੍ਰੋਨਾ ਰਾਹੀਂ ਹੋਰ ਤੇਜ਼ ਕਰ ਦਿੱਤੀ ਹੈ ਅਤੇ ਬੀਤੇ ਸਾਲ ਪੰਜਾਬ ਪੁਲਿਸ ਅਤੇ ਬੀ ਐਸ ਐਫ ਵੱਲੋਂ ਸਾਂਝੇ ਆਪਰੇਸ਼ਨਾਂ ਤਹਿਤ ਇਨ੍ਹਾਂ ਡ੍ਰੋਨਾ ਰਾਹੀਂ ਨਸ਼ਿਆਂ ਦੀ ਸਪਲਾਈ ਨੂੰ ਅਸਫ਼ਲ ਬਣਾ ਕੇ ਪਿਛਲੇ ਸਾਲ ਤੋਂ ਪਾਕਿਸਤਾਨ ਤੋਂ ਡ੍ਰੋਨਾ ਰਾਹੀਂ ਭਾਰਤ ਆਈ 700 ਕਿਲੋ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਪਕੜ ਕੇ ਜਿਥੇ ਪਾਕਿਸਤਾਨ ਦੇ ਇਰਾਦਿਆਂ ਨੂੰ ਅਸਫ਼ਲ ਬਣਾਇਆ, ਉਥੇ ਇਨ੍ਹਾਂ ਡ੍ਰੋਨਾ ਨਾਲ ਸਬੰਧਤ ਹਜ਼ਾਰਾਂ ਨਸ਼ਾ ਸੁਦਾਗਰਾਂ ਨੂੰ ਕਾਬੂ ਕਰਕੇ ਜੇਲ੍ਹ ਵਿੱਚ ਸੁਟਿਆ ਹੈ ਜੋਂ ਸ਼ਲਾਘਾਯੋਗ, ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲੀ ਕਾਰਵਾਈ ਕਹੀਂ ਜਾਂ ਸਕਦੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿਢੀ ਮੁਹਿੰਮ ਰਾਹੀਂ ਨਸ਼ਿਆਂ ਦੇ ਸੁਦਾਗਰਾਂ ਨੂੰ ਫ਼ੜ ਕੇ ਸਖ਼ਤ ਕਾਰਵਾਈ ਕਰਨ ਦੀ ਸ਼ਲਾਘਾ ਕਰਦੀ ਹੈ, ਉਥੇ ਭਗਵੰਤ ਮਾਨ ਦੀ ਆਪ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਹਿੱਤ ਇਨ੍ਹਾਂ ਡ੍ਰੋਨਾ ਨੂੰ ਅਫਸਲ ਬਣਾਉਣਾ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸ਼ਲਾਘਾਯੋਗ ਕਾਰਵਾਈ ਹੈ ਪਰ ਇਸ ਦੇ ਨਾਲ ਨਾਲ ਨਸ਼ਿਆਂ ਦੇ ਸੁਦਾਗਰਾਂ ਨੂੰ ਫ਼ੜ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਹੀ ਪੰਜਾਬ ਅਤੇ ਦੇਸ਼ ਦੇ ਭਵਿੱਖ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਤੋਂ ਮੁਕਤ ਕਰਵਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੀਤੇ ਦਿਨੀਂ ਤਰਨ ਤਾਰਨ ਪੁਲਿਸ ਅਤੇ ਬੀ ਐਸ ਐਫ ਵੱਲੋਂ ਸਾਂਝੇ ਆਪਰੇਸ਼ਨ ਰਾਹੀਂ ਪਾਕਿਸਤਾਨ ਤੋਂ ਆਏ ਨਸ਼ਿਆਂ ਦੇ ਡ੍ਰੋਨ ਨੂੰ ਅਸਫ਼ਲ ਬਣਾਉਣ ਦੀ ਸ਼ਲਾਘਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਗੁਵਾਂਢੀ ਤੇ ਭਾਰਤ ਦੁਸ਼ਮਨ ਪਾਕਿਸਤਾਨ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਰਾਹੀਂ ਖਤਮ ਕਰਨ ਹਿੱਤ ਲਗਾਤਾਰ ਆ ਰਹੇਂ ਨਸ਼ਿਆਂ ਦੇ ਡ੍ਰੋਨਾ ਨੂੰ ਅਫਸਲ ਬਣਾਉਣ ਦੇ ਨਾਲ ਨਾਲ ਪਿੰਡਾਂ ਪਿੰਡਾਂ ਵਿਚ ਨਸ਼ਿਆਂ ਖ਼ਿਲਾਫ਼ ਬਣੀਆਂ ਕਮੇਟੀਆਂ ਦੇ ਸੰਯੋਗ ਨਾਲ ਨਸ਼ਿਆਂ ਦੇ ਸੁਦਾਗਰਾਂ ਨੂੰ ਫ਼ੜ ਕੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ, ਭਾਵੇਂ ਕਿ ਆਪ ਸਰਕਾਰ ਨੇ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਕਈ ਸਖ਼ਤ ਕਦਮ ਪੁੱਟੇ ਹਨ ਪਰ ਨਸ਼ਿਆਂ ਦਾ ਨੈਟਵਰਕ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਤੇ ਨਿੱਤ ਦਿਨ ਕਿਸੇ ਨਾ ਕਿਸੇ ਨੌਜਵਾਨ ਦੀ ਨਸ਼ੇ ਦੇ ਓਵਰ ਡੋਜ ਨਾਲ ਹੋਈ ਮੌਤ ਦੀ ਖ਼ਬਰ ਸੁਣਨ ਨੂੰ ਮਿਲ ਜਾਂਦੀ ਹੈ ਜਿਸ ਤੇ ਕਾਬੂ ਪਾਉਣਾ ਸਮੇਂ ਦੀ ਮੁੱਖ ਮੰਗ ਹੈ,ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਦੇ ਸੁਦਾਗਰਾਂ ਨੂੰ ਕਾਬੂ ਕਰਨ ਲਈ ਪਿੰਡਾਂ ਪਿੰਡਾਂ ਵਿਚ ਨਸ਼ਿਆਂ ਖ਼ਿਲਾਫ਼ ਬਣੀਆਂ ਕਮੇਟੀਆਂ ਦੇ ਸੰਯੋਗ ਨਾਲ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦੇਵੇ ,ਤਾਂ ਹੀ ਪੰਜਾਬ ਦੀ ਨੌਜਵਾਨੀ ਨੂੰ ਇਨ੍ਹਾਂ ਮਾਰੂ ਨਸ਼ਿਆਂ ਤੋਂ ਮੁਕਤ ਕਰਵਾਇਆ ਜਾ ਸਕਦਾ ਹੈ ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਗੁਰਦੇਵ ਸਿੰਘ ਸੰਗਲਾ ਭਾਈ ਜੱਸਾ ਸਿੰਘ ਸੰਗੋਵਾਲ ਭਾਈ ਗੁਰਜਸਪਰੀਤ ਸਿੰਘ ਮਜੀਠਾ ਬਾਈਪਾਸ ਅਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸੁਖਵਿੰਦਰ ਸਿੰਘ ਹਜ਼ਾਰਾਂ ਸਿੰਘ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਆਦਿ ਆਗੂ ਹਾਜਰ ਸਨ ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਅਤੇ ਭਾਈ ਗੁਰਜਸਪਰੀਤ ਸਿੰਘ ਮਜੀਠਾ ਬਾਈਪਾਸ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ।