ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਵਰਗੀ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਮਹਾਨ ਸ਼ਹੀਦੀ ਨੂੰ ਯਾਦ ਕਰਦਿਆਂ ਐਸ.ਜੀ.ਪੀ.ਸੀ ਵੱਲੋਂ ਪਰਸੋਂ ਦੇ ਰੋਜ਼ ਤੋਂ ਦਰਬਾਰ ਸਾਹਿਬ ਵਿਖੇ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਵੱਖ ਵੱਖ ਪੰਥਕ ਬੁਲਾਰਿਆਂ ਤੇ ਹੋਰਾਂ ਵੱਲੋਂ ਸਰਧਾ ਦੇ ਫੁੱਲ ਭੇਂਟ ਕਰਨ ਤੋਂ ਉਪਰੰਤ ਐਸ.ਜੀ.ਪੀ.ਸੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਤਵਾਦ ਸਮੇਂ ਪੁਲਿਸ ਵੱਲੋਂ ਘਰੋਂ ਚੁੱਕ ਕੇ ਪੁਲੀਸ ਕਸਟੱਡੀ’ਚ ਸ਼ਹੀਦ ਕੀਤੇ ਗਏ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਅਤੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਹੀਦ ਦਰਜੇ ਨਾਲ ਸਨਮਾਨਿਤ ਕੀਤਾ ਗਿਆ, ਜੋਂ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਲਾਘਾਯੋਗ ਫ਼ੈਸਲਾ ਕਿਆ ਜਾਂ ਸਕਦਾ ਹੈ ਅਤੇ ਇਸ ਫੈਸਲੇ ਦੀ ਸਮੂਹ ਸੰਗਤਾਂ ਤੇ ਪੰਥਕ ਜਥੇਬੰਦੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਅਤੇ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਫ਼ੈਸਲਾ ਦੱਸਿਆ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਫੈਸਲੇ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦੀ ਹੈ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕਰਦੀ ਹੈ ਭਾਈ ਗੁਰਦੇਵ ਸਿੰਘ ਕਾਉਂਕੇ ਸਵਰਗੀ ਸ਼ਹੀਦ ਜਥੇਦਾਰ ਸਾਹਿਬ ਅਤੇ ਭਾਈ ਜਸਵੰਤ ਸਿੰਘ ਖਾਲੜਾ ਸਮੇਤ 25000 ਲਵਾਰਸ ਸ਼ਹੀਦ ਕੀਤੇ ਨੌਜ਼ਵਾਨਾਂ ਨੂੰ ਸ਼ਹੀਦ ਕਰਵਾਉਣ ਤੇ ਸ਼ਹੀਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਖਤ ਸਜ਼ਾਵਾਂ ਦਵਾਉਣ ਲਈ ਪੰਥਕ ਏਕਤਾ ਲਈ ਜੋਗ ਤੇ ਢੁਕਵੇਂ ਉਪਰਾਲੇ ਕੀਤੇ ਜਾਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਵਰਗੀ ਸ਼ਹੀਦ ਕਾਰਜਕਾਰੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਅਤੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਹੀਦ ਕਰਾਰ ਦੇਣ ਵਾਲੇ ਮਹਾਨ ਫੈਸਲੇ ਦੀ ਸ਼ਲਾਘਾ ਅਤੇ ਇਹਨਾਂ ਸ਼ਹੀਦ ਨੂੰ ਸ਼ਹੀਦ ਕਰਵਾਉਣ ਤੇ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਖਤ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਪੁਲਿਸ ਨੇ ਘਰੋਂ ਚੁੱਕ ਕੇ ਪੁਲੀਸ ਕਸਟੱਡੀ’ਚ ਬੇਅੰਤ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ ਚੌਰਾਸੀ ਦੇ ਦੌਰ’ਚ ਪੁਲਿਸ ਵੱਲੋਂ 25000 ਹੋਰ ਨੌਜਵਾਨਾਂ ਨੂੰ ਨਿਹੱਥੇ ਸ਼ਹੀਦ ਕਰਨ ਦਾ ਖਲਾਸਾ ਕਰਨ ਵਾਲੇ ਨਾਲ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਸਹੀਦ ਕਰ ਦਿੱਤਾ ਗਿਆ ਸੀ ਜਿਸ ਦਾ ਸਭਅਜ ਤੱਕ ਕੌਮ ਨੂੰ ਕੋਈ ਇਨਸਾਫ ਨਹੀਂ ਮਿਲਿਆ ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੰਮੇ ਸਮੇਂ ਤੋਂ ਬਾਅਦ ਭਾਈ ਗੁਰਦੇਵ ਸਿੰਘ ਕਾਉਂਕੇ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਦੀ ਸ਼ਹੀਦੀ ਨੂੰ ਯਾਦ ਕਰਨਾ ਤੇ ਕੌਮੀ ਸ਼ਹੀਦ ਰੁਤਬੇ ਨਾਲ ਸਨਮਾਨਿਤ ਕਰਨਾ ਦੇਰ ਆਏ ਦਰੁਸਤ ਆਏ ਵਾਲਾ ਮਹਾਨ ਫੈਸਲਾ ਹੈ ਜਿਸ ਦੀ ਸਮੇਂ ਅਤੇ ਲੋਕਾਂ ਨੂੰ ਮੰਗ ਸੀ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਫੈਸਲੇ ਦਾ ਸਮਰਥਨ ਤੇ ਹਮਾਇਤ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਚੌਰਾਸੀ ਮੌਕੇ ਲਵਾਰਸ ਕਰਕੇ ਸ਼ਹੀਦ ਕੀਤੇ 25000 ਨੌਜਵਾਨਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਗੁਰਦੇਵ ਸਿੰਘ ਸੰਗਲਾ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਬਲਕਾਰ ਸਿੰਘ ਦਾਰੇਵਾਲ, ਭਾਈ ਗੁਰਜਸਪਰੀਤ ਸਿੰਘ ਮਜੀਠਾ ਰੋਡ ਅੰਮ੍ਰਿਤਸਰ ਤੇ ਭਾਈ ਅਵਤਾਰ ਸਿੰਘ ਆਦਿ ਆਗੂ ਹਾਜਰ ਸਨ ।