ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗਰੌਢਾ ਹਰਿਆਣਾ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ- ਭਾਈ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਤੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਗਰੌਢਾ ਹਰਿਆਣਾ ਵਿਖੇ ਸ਼ਾਨਦਾਰ ਨਗਰ ਕੀਰਤਨ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ,ਪੰਜ ਪਿਆਰਿਆਂ ਦੀ ਅਗਵਾਈ ਅਤੇ ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ, ਬੀਬੀ ਅਮਰਜੀਤ ਕੌਰ ਪ੍ਰਧਾਨ ਆਲ ਇੰਡੀਆ ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਇਸਤਰੀ ਵਿੰਗ, ਜ਼ਿਲ੍ਹਾ ਪ੍ਰਧਾਨ ਮੀਰ ਸਿੰਘ ਗਰੌਢਾ, ਬਾਬਾ ਪਰਤਾਪ ਸਿੰਘ ਢੂੰਡਾਂ ਪਟਿਆਲਾ ਵਿਖੇ ਦਲ ਪੰਥ ਦੇ ਘੌੜਿਆ ਸਮੇਤ ਸਿੱਖੀ ਦਾ ਪ੍ਰਚਾਰ ਕਰਦੇ ਕਰਦੇ ਇਸ ਗੁਰਦੁਆਰਾ ਸਾਹਿਬ ਪਹੁੰਚੇ,ਨਗਰ ਕੀਰਤਨ ਵਿੱਚ ਸ਼ਾਮਲ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਦਲ ਪੰਥ ਦੇ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਲਪੰਥ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨਾਲ ਟੈਲੀਫੋਨ ਤੇ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਹਰਿਆਣਾ ਦੀਆਂ ਸੰਗਤਾਂ ਵੱਲੋਂ ਅਖੰਡ ਪਾਠ ਆਰੰਭ ਕਰਵਾਏ ਗਏ ਸਨ, ਅਤੇ ਅੱਜ ਪੰਜ ਪਿਆਰਿਆਂ ਦੀ ਅਗਵਾਈ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਗਰੌਢਾ ਹਰਿਆਣਾ ਤੋਂ ਆਰੰਭ ਹੋ ਕੇ ਸਥਾਨਕ ਗੁਰੂਘਰਾਂ ਦੀਆਂ ਪਰਕਰਮਾਂ ਕਰਕੇ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ ਤੇ ਗੁਰੂ ਸਾਹਿਬ ਜੀ ਦੇ ਛੁਕਰਾਨੇ ਦੀ ਅਰਦਾਸ ਕੀਤੀ, ਰਸਤੇ ਵਿੱਚ ਨਗਰ ਕੀਰਤਨ’ਚ ਸ਼ਾਮਲ ਸੰਗਤਾਂ ਦੀ ਚਾਹ ਪਕੌੜੇ ਤੇ ਹੋਰ ਲੰਗਰ ਆਦਿ ਨਾਲ ਸਥਾਨਕ ਸੰਗਤਾਂ ਵੱਲੋਂ ਭਰਵੀ ਸੇਵਾ ਕੀਤੀ ਗਈ, ਪ੍ਰਬੰਧਕਾਂ ਵੱਲੋਂ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਨਗਰ ਕੀਰਤਨ ਵਿੱਚ ਸ਼ਾਮਲ ਹੋਏ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਮੁਖੀ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ, ਬੀਬੀ ਅਮਰਜੀਤ ਕੌਰ ਪ੍ਰਧਾਨ ਆਲ ਇੰਡੀਆ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਇਸਤਰੀ ਵਿੰਗ, ਬਾਬਾ ਪਰਤਾਪ ਸਿੰਘ ਪਟਿਆਲਾ ਵਾਲਿਆਂ ਸਮੇਤ ਕਈ ਹੋਰਾਂ ਦਾ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਵਕਤ ਦਲਪੰਥ ਦੇ ਕਈ ਜਥੇਦਾਰ ਤੇ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ।

Leave a Reply

Your email address will not be published. Required fields are marked *