ਚੰਡੀਗੜ੍ਹ, ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)– ਲੋਕਾਂ ਨੂੰ ਯੌਕੀਨ ਨਹੀਂ ਆ ਰਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਲਾ ਕੇ ਜੇਲ੍ਹ ਵਿੱਚ ਬੰਦ ਕਰ ਰਹੇ ਹਨ ਅਤੇ ਪੰਜ ਸਾਲ ਤੋਂ ਇਸ ਨਜ਼ਰਬੰਦ ਵਿਚ ਲਗਾਤਾਰ ਵਾਧਾ ਕਰਦੇ ਆ ਰਹੇ ਹਨ, ਅਤੇ ਲੋਕਾਂ ਦੀ ਮੰਗ ਤੇ ਛੱਡਿਆ ਵੀ ਨਹੀਂ ਜਾ ਰਿਹਾ ਹੈ, ਪਰ ਦੂਸਰੇ ਪਾਸੇ ਲੰਮੇ ਸਮੇਂ ਤੋਂ ਆਪਣੀਆਂ ਅਦਾਲਤੀਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਗੈਰ ਕਾਨੂੰਨੀ ਤੌਰ ਤੇ ਜੇਲ੍ਹ ‘ਚ ਰੱਖੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਚਨਚੇਤ 10 ਦਿਨਾਂ ਦੀ ਪੈਰੋਲ ਛੁੱਟੀ ਤੇ ਰਿਆਹ ਕਰਵਾਉਣ ਲਈ ਪੰਜਾਬ ਦੇ ਗਵਰਨਰ ਸਹਿਬ ਨੂੰ ਚਿੱਠੀ ਲਿਖ ਰਹੇ ਹਨ, ਮੁੱਖ ਮੰਤਰੀ ਦਾ ਲਿਆ ਸਟੈਂਡ ਜਿਥੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਛੁੱਟੀ ਤੇ ਬਾਹਰ ਆਉਣ ਲਈ ਲਾਭਦਾਇਕ ਸਾਬਤ ਹੋ ਸਕਦਾ ਹੈ ਉਥੇ ਭਗਵੰਤ ਮਾਨ ਦਾ ਇਹ ਸਟੈਂਡ ਅਕਾਲੀ ਦਲ ਦੀ ਸਿਆਸਤ ਨੂੰ ਹੋਰ ਥੱਲੇ ਲੈ ਆਵੇ ਗਾ ਅਤੇ ਭਗਵੰਤ ਮਾਨ ਦੀ ਬੱਲੇ ਬੱਲੇ ਹੋ ਸਕਦੀ ਹੈ ਕਿਉਂਕਿ,ਇਸ ਸਬੰਧੀ ਮੋਹਾਲੀ ਵਿਖੇ ਕੌਮੀ ਇਨਸਾਫ਼ ਮੋਰਚਾ ਵੀ ਲੱਗਾ ਹੋਇਆ ਹੈ ਅਤੇ ਬੀਤੇ ਸਮੇਂ ਉਹਨਾਂ ਦੇ ਸਤਿਕਾਰ ਯੋਗ ਬਿਮਾਰ ਮਾਤਾ ਜੀ ਦੀ ਪੁੱਤਰ ਨੂੰ ਮਿਲਣ ਦੀ ਇੱਛਾ ਮੁਤਾਬਕ ਪਰੋਲ ਨਹੀਂ ਦਿੱਤੀ ਗਈ ! ਪਰ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਇੱਕ ਧਰਮੀ ਸਟੈਂਡ ਲੈਂਦਿਆਂ ਪੰਜਾਬ ਦੇ ਗਵਰਨਰ ਸਾਹਿਬ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਤੇ ਰਿਆਹ ਕੀਤਾ ਜਾਵੇ ਅਤੇ ਹੁਣ ਮੁੱਖ ਮੰਤਰੀ ਦੀ ਇਹ ਸਿਫਾਰਸ਼ੀ ਮੰਗ ਵਾਲ਼ੀ ਚਿੱਠੀ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਸਾਹਿਬ ਨੂੰ ਆਪਣੀ ਸਿਫਾਰਸ਼ ਰਾਹੀਂ ਕੇਂਦਰ ਸਰਕਾਰ ਨੂੰ ਭੇਜ ਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪਰੋਲ ਛੁੱਟੀ ਦੇਣ ਲਈ ਸਖ਼ਤ ਸਟੈਂਡ ਲੈਣਾ ਪੈ ਸਕਦਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਸਾਹਿਬ ਨੂੰ ਚਿਠੀ ਲਿਖ ਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਤੇ ਰਿਆਹ ਕਰਵਾਉਣ ਦੇ ਕੀਤੇ ਜਾ ਰਹੇ ਉਪਰਾਲੇ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਕਦਮ ਮੰਨਦੀ ਹੋਈ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਦੀ ਸਿਫਾਰਸ਼ ਨੂੰ ਮੁੱਖ ਰੱਖਦਿਆਂ ਲੰਮੇ ਸਮੇਂ ਤੋਂ ਆਪਣੀਆਂ ਅਦਾਲਤਾਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਨਜਾਇਜ਼ ਤੌਰ ਤੇ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਤੇ ਰਿਆਹ ਕਰਨ ਦੀ ਲੋੜ ਤੇ ਜ਼ੋਰ ਦੇਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੂੰ ਚਿੱਠੀ ਲਿਖ ਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪਰੋਲ ਛੁੱਟੀ ਤੇ ਰਿਆਹ ਕਰਵਾਉਣ ਵਾਲੇ ਕੀਤੇ ਜਾ ਰਹੇ ਉਪਰਾਲੇ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਉਪਰਾਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਅਚਨਚੇਤ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਤੇ ਰਿਆਹ ਕਰਨ ਵਾਲੇ ਸਟੈਂਡ ਦਾ ਲੋਕਾਂ ਨੂੰ ਭਰੋਸਾ ਜਿਹਾ ਨਹੀਂ ਆ ਰਿਹਾ ਕਿ ਸਰਕਾਰ ਜਾ ਪਾਰਟੀ ਦੀ ਇਸ ਪਿਛੇ ਕੀ ਨੀਤੀ ਹੈ ਸਮੇਂ ਦਾ ਭਵਿੱਖ ਤਹਿ ਕਰੇਗਾ ਪਰ ਮੁੱਖ ਮੰਤਰੀ ਦਾ ਇਹ ਸਟੈਂਡ ਪਾਰਟੀ ਨੂੰ ਲਾਭ ਦੁਵਾਉਣ ਲਈ ਕਾਫੀ ਹੈ ਅਤੇ ਬਾਦਲਕਿਆਂ ਤੇ ਹੋਰ ਵਿਰੋਧੀਆਂ ਦੇ ਮੂੰਹ ਤੇ ਕਰਾਰੀ ਚੁਪੇੜ ਸ਼ਾਬਤ ਹੋਵੇਗਾ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਦੇਣ ਦੀ ਗਵਰਨਰ ਪੰਜਾਬ ਬਨਵਾਰੀ ਲਾਲ ਪਰੋਹਿਤ ਨੂੰ ਲਿਖੀਂ ਚਿਠੀ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਕੇਂਦਰ ਦੀ ਮੋਦੀ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਪੰਜਾਬ ਸਰਕਾਰ ਦੀ ਸਿਫਾਰਸ਼ ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਦੇਣ ਦੀ ਲੋੜ ਤੇ ਜ਼ੋਰ ਦੇਵੇ, ਇਸ ਮੌਕੇ ਭਾਈ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ ਤੇ ਭਾਈ ਦਿਲਬਾਗ ਸਿੰਘ ਗੁਰਦਾਸਪੁਰ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ ।


