ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਵੱਲੋਂ ਮੌਜੂਦਾ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਸੌਪ ਕਿ ਮੰਗ ਕਰਨੀ ਕਿ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ ‘ਚ ਮਰਹੂਮ ਬਾਦਲ ਲਾਪਰਵਾਹੀ ਕਰਨ ਦੇ ਦੋਸ਼ੀ ਹਨ ,ਇਸ ਕਰਕੇ ਬਾਦਲ ਨੂੰ ਅਕਾਲ ਤਖਤ ਸਾਹਿਬ ਵਲੋਂ ਦਿਤੇ ਗਏ ਪੰਥ ਰਤਨ,ਫਕਰ-ਏ-ਕੌਮ ਸਾਰੇ ਸਨਮਾਨ ਵਾਪਸ ਲੈ ਜਾਣ ਵਾਲੇ ਪੰਥਕ ਬਿਆਨ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਪੂਰਨ ਹਮਾਇਤ ਕਰਦਿਆਂ ਕਿਹਾ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਵੱਲੋਂ ਕੀਤੀ ਇਹ ਮੰਗ ਸਮੇਂ ਅਤੇ ਲੋਕਾਂ ਦੀ ਮੰਗ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮੰਗ ਦਾ ਪੂਰਾ ਸਮਰਥਨ ਕਰਦੀ ਹੈ, ਉਥੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਉਸ ਵਕਤ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਕੇ ਸਜਾ ਲਾਈ ਜਾਵੇ ਤਾਂ ਕਿ ਅੱਗੇ ਤੋਂ ਪੰਥਕ ਅਖਵਾਉਣ ਵਾਲੀ ਕੋਈ ਸਰਕਾਰ ਸਿਖਾਂ ਦੀ ਸੁਪਰੀਮ ਪਾਵਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨਯੋਗ ਜਥੇਦਾਰ ਸਾਹਿਬ ਨਾਲ ਭਾਈ ਗੁਰਦੇਵ ਸਿੰਘ ਕਾਉਂਕੇ ਸਾਬਕਾ ਜਥੇਦਾਰ ਸਾਹਿਬ ਨਾਲ ਕੀਤੀ ਗਈ ਸਰਕਾਰੀ ਧੱਕੇਸ਼ਾਹੀ ਤੇ ਜ਼ੁਲਮ ਕਰਨ ਦੀ ਜੁਅਰਤ ਨਾਂ ਕਰ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਵੱਲੋਂ ਮੌਜੂਦਾ ਜਥੇਦਾਰ ਸਾਹਿਬ ਤੋਂ ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ’ਚ ਬਾਦਲ ਤੋਂ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਦੀ ਪੂਰਨ ਹਮਾਇਤ ਅਤੇ ਸੁਖਬੀਰ ਬਾਦਲ ਨੂੰ ਵੀ ਇਸ ਮਾਮਲੇ’ਚ ਤਲਬ ਕਰਕੇ ਸਜਾ ਲਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ, ਭਾਈ ਸਾਹਿਬ ਜੀ ਦੇ ਮਾਮਲੇ’ਚ ਤਿਵਾੜੀ ਕਮਿਸ਼ਨ ਦੀ ਰਿਪੋਰਟ ਨੂੰ 30 ਸਾਲਾਂ ਤੱਕ ਦਬਾ ਕੇ ਰੱਖਣ ਵਾਲੀਆਂ ਸਰਕਾਰਾਂ ਦੇ ਨੇਤਾਵਾਂ ਅਤੇ ਅਧਿਕਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਸ ਮਾਮਲੇ ਦੀ ਹੁਣ ਪਰਤਾ ਖੁੱਲ ਚੁੱਕੀਆਂ ਹਨ ਅਤੇ ਰਿਪੋਰਟ’ਚ ਪਤਾ ਲੱਗਾ ਚੁੱਕਾ ਹੈ ਕਿ ਭਾਈ ਸਾਹਿਬ ਜੀ ਨੂੰ ਭਗੌੜਾ ਕਰਾਰ ਦੇਣ ਅਤੇ ਕੋਹ ਕੋਹ ਸ਼ਹੀਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਬਜਾਏ ਉਨ੍ਹਾਂ ਨੂੰ ਵੱਡੇ ਆਹੁੰਦੇ ਦੇ ਕੇ ਨਵਾਜਿਆ ਗਿਆ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਹ ਮਹਿਸੂਸ ਕਰ ਰਹੀ ਕਿ ਜੋਂ ਸਨਮਾਨ ਅਕਾਲ ਤਖ਼ਤ ਸਾਹਿਬ ਤੋਂ ਬਾਦਲ ਨੂੰ ਦਿਤੇ ਗਏ ਹਨ, ਉਹ ਉਹਨਾਂ ਵਿਸ਼ੇਸ਼ ਸਨਮਾਨਾਂ ਦੇ ਕਾਬਲ ਨਹੀਂ ? ਇਸ ਕਰਕੇ ਬਾਦਲ ਨੂੰ ਦਿਤੇ ਗਏ ਪੰਥ ਰਤਨ ਫਕਰ-ਏ-ਕੌਮ ਜਿਹੇ ਸਾਰੇ ਸਨਮਾਨ ਵਾਪਸ ਲੈ ਜਾਣ ਅਤੇ ਸੁਖਬੀਰ ਬਾਦਲ ਨੂੰ ਵੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਕੇ ਸਜਾ ਲਾਉਣ ਦੇ ਨਾਲ ਸਬੰਧਤ ਦੋਸ਼ੀ ਅਧਿਕਾਰੀਆਂ ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਲਾਈ ਤਾਂ ਕਿ ਭਵਿੱਖ ਵਿੱਚ ਅਕਾਲ ਤਖ਼ਤ ਸਾਹਿਬ ਜਿਹੀ ਸੁਪਰੀਮ ਦੇ ਪਾਵਰ ਦੇ ਜਥੇਦਾਰ ਸਾਹਿਬਾ ਨਾਲ ਭਾਈ ਗੁਰਦੇਵ ਸਿੰਘ ਕਾਉਂਕੇ ਸਾਬਕਾ ਜਥੇਦਾਰ ਵਰਗਾ ਸਲੂਕ ਕਰਨ ਦੀ ਕੋਸ਼ਿਸ਼ ਨਾ ਕਰ ਸਕੇ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਮੋਗਾ, ਭਾਈ ਗੁਰਦੇਵ ਸਿੰਘ ਸੰਗਲਾ, ਭਾਈ ਅਵਤਾਰ ਸਿੰਘ ਅਤੇ ਭਾਈ ਗੁਰਜਸਪਰੀਤ ਸਿੰਘ ਮਜੀਠਾ ਬਾਈਪਾਸ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਮੋਗਾ ਭਾਈ ਸੁਖਵਿੰਦਰ ਸਿੰਘ ਹਜ਼ਾਰਾਂ ਸਿੰਘ ਵਾਲਾ ਆਦਿ ਆਗੂ ਹਾਜਰ ਸਨ।