ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਣ ਭੇਜ ਕੇ ਈ ਡੀ ਨੇ ਕਈ ਵਾਰ ਬੁਲਾਉਣ ਦੀ ਕੜੀ ਤਹਿਤ ਹੁਣ ਫਿਰ ਸੰਮਣ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਹੈ । ਇਹ ਵੀ ਰਹੇ ਹਨ ਕਿ ਅਗਰ ਕੇਜਰੀਵਾਲ ਸੱਚਾ ਹੈ ,ਤਾਂ ਉਸ ਨੂੰ ਈ ਡੀ ਸਾਹਮਣੇ ਪੇਸ਼ ਹੋਣਾ ਚਾਹੀਦਾ ਹੈ ਤਾਂ ਕਿ ਦੇਸ਼ ਦੀ ਜਨਤਾ ਨੂੰ ਸੱਚ ਦਾ ਸਾਰਾ ਪਤਾ ਲੱਗ ਸਕੇ ਅਤੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਅਦਾਲਤੀ ਹੁਕਮਾਂ ਦਾ ਸਤਿਕਾਰ ਕਰਨ ਵਾਲਾ ਪਾਠ ਪੜਾਇਆ ਜਾ ਸਕੇ,। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਜਰੀਵਾਲ ਵੱਲੋਂ ਈਡੀ ਅੱਗੇ ਪੇਸ਼ ਨਾ ਹੋਣ ਦੀ ਨਿੰਦਾ ਅਤੇ ਉਨ੍ਹਾਂ ਨੂੰ ਪੇਸ਼ ਹੋ ਕੇ ਅਦਾਲਤੀ ਹੁਕਮਾਂ ਦਾ ਸਤਿਕਾਰ ਕਰਕੇ ਨੌਜਵਾਨ ਪੀੜ੍ਹੀ ਨੂੰ ਅਦਾਲਤੀ ਹੁਕਮਾਂ ਦਾ ਸਤਿਕਾਰ ਕਰਨ ਵਾਲਾ ਪਾਠ ਸਿਖਾਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਕੌਮੀ ਸਿਆਸੀ ਲੀਡਰਾਂ ਤੇ ਹੋਰ ਉਚ ਅਧਿਕਾਰੀਆਂ ਵੱਲੋਂ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਕੇ ਭਗੌੜੇ ਹੋਣਾ ਜਾਂ ਪੇਸ਼ ਨਾ ਹੋਣ ਲਈ ਕਈ ਤਰ੍ਹਾਂ ਦੇ ਬਹਾਨੇ ਬਣਾਕੇ ਕੇ ਜਿਥੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਕੇ ਦੇਸ਼ ਦੀ ਨੌਜਵਾਨੀ ਪੀੜ੍ਹੀ ਨੂੰ ਗ਼ਲਤ ਸਬਕ ਸਿਖਾਉਣ ਦੀ ਇੱਕ ਮਾੜੀ ਨੀਤੀ ਚਲਾਈ ਹੋਈ ਹੈ । ਇਸ ਵਕਤ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ, ਪਿਰਥੀ ਸਿੰਘ ਧਾਲੀਵਾਲ ਅਤੇ ਅਜੈਬ ਸਿੰਘ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਗੁਰਦੇਵ ਸਿੰਘ ਸੰਗਲਾ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਮੋਗਾ ਭਾਈ ਬਲਕਾਰ ਸਿੰਘ ਦਾਰੇਵਾਲ, ਭਾਈ ਜੱਸਾ ਸਿੰਘ ਸੰਗੋਵਾਲ ਕਪੂਰਥਲਾ ਆਦਿ ਆਗੂ ਹਾਜਰ ਸਨ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਲਖਵਿੰਦਰ ਰਾਜਿਸਥਾਨ ਤੇ ਹੋਰ ਆਗੂ ਗੱਲਬਾਤ ਕਰਦੇ ਹੋਏ।


