ਡੀ.ਸੀ ਬੋਲੇ ਖੇਡਾਂ ਦੀ ਰੂਚੀ ਵਿੱਚ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਭਵਿੱਖ ਉਜਵੱਲ ਹੋ ਸਕੇ
ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਵਲੋਂ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਤਹਿਤ ਜਿਲਾ ਗੁਰਦਾਸਪੁਰ ਚ ਹਾਕੀ ਟੂਰਨਾਮੈਂਟ ਮੁਕਾਬਲੇ ਕਰਵਾਏ ਗਏ। ਉਥੇ ਹੀ ਅੱਜ ਫਾਈਨਲ ਮੁਕਾਬਲੇ ਚ ਮੁਖ ਮਹਿਮਾਨ ਦੇ ਤੌਰ ਤੇ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ | ਉਥੇ ਹੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਵੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਦੋ ਸਫ਼ਲ ਸੀਜ਼ਨ ਕਰਵਾਉਣ ਤੋਂ ਬਾਅਦ ਹੁਣ ਇਹ ਖੇਡਾਂ ਕਰਵਾਇਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਯਤਨਾਂ ਸਦਕਾ ਸਾਡਾ ਸੂਬਾ ਪੰਜਾਬ ਬਹੁਤ ਜਲਦ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਉਥੇ ਹੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਸੀ ਕਿ ਉਹਨਾਂ ਇਸ ਸਫਲ ਖੇਡਾਂ ਲਈ ਆਪਣੇ ਅਖਤਿਆਰੀ ਫੰਡ ਚੋ 2 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਕੀਤੀ ਗਈ ਹੈ।