ਯੂ.ਪੀ, ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਮੈਨੀਆ ਗੰਗਾ ਨਗਰ ਯੂ ਪੀ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਠ ਲੜੀਵਾਰ ਅਖੰਡ ਪਾਠਾਂ ਦੀ ਲੜੀ ਆਰੰਭ ਹੋ ਗਈ ਹੈ ਅਤੇ 9 ਨੂੰ ਮੱਦ ਅਤੇ 10 ਜਨਵਰੀ ਨੂੰ ਸ਼ਾਨਦਾਰ ਨਗਰ ਕੀਰਤਨ ਸਜਾਇਆ ਜਾਵੇਗਾ, ਇਹਨਾਂ ਤਿੰਨ ਦਿਨਾਂ ਦਰਮਿਆਨ ਰਾਤਰੀ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਸੰਤ ਸਮਾਜ ਦੇ ਮੁੱਖ ਬੁਲਾਰੇ ਤੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਹਾਜ਼ਰੀ ਲਵਾਉਣਗੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਬੁਲਾਰਿਆਂ ਤੇ ਹੋਰਾਂ ਮੁੱਖ ਸਖਸੀਅਤਾਂ ਤੇ ਪੰਜਾਬ ਤੋਂ ਪਹੁੰਚੇ ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਸਮਾਗ਼ਮ ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਹਰ ਸਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੜੀਵਾਰ ਅਖੰਡ ਪਾਠਾਂ ਦੇ ਭੋਗ, ਰਾਤਰੀ ਧਾਰਮਿਕ ਦੀਵਾਨ ਤੇ ਸ਼ਾਨਦਾਰ ਨਗਰ ਕੀਰਤਨ ਸਜਾ ਕੇ ਯੂਪੀ ਦੀ ਸੰਗਤ ਨੂੰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਕੁਰਬਾਨੀਆਂ ਸਬੰਧੀ ਜਾਗਰੂਕ ਕਰਨ ਦੀ ਇੱਕ ਲੜੀ ਚਲਾਈ ਹੋਈ ਹੈ ਅਤੇ ਇਸੇ ਲੜੀ ਤਹਿਤ ਇਸ ਵਾਰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਦੇ ਪ੍ਰਬੰਧਾਂ ਹੇਠ ਅੱਜ ਅੱਠ ਲੜੀਵਾਰ ਅਖੰਡ ਪਾਠਾਂ ਦੀ ਲੜੀ ਨਾਲ ਗੁਰਮਤਿ ਸਮਾਗਮ ਦੀ ਅਰੰਭਤਾ ਹੋਈ ਭਾਈ ਖਾਲਸਾ ਨੇ ਬਾਬਾ ਸੁਖਵਿੰਦਰ ਸਿੰਘ ਦੇ ਹਵਾਲੇ ਨਾਲ ਦੱਸਿਆ ਕੱਲ ਮੱਦ ਦੀ ਅਰਦਾਸ ਹੋਵੇਗੀ ਅਤੇ 10 ਜਨਵਰੀ ਨੂੰ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਜਾਵੇਗਾ ਰਸਤੇ’ਚ ਟੋਟਲ 15 ਪੜਾਵਾਂ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗਾ ਅਤੇ ਗੁਰੂ ਸਾਹਿਬ ਜੀ ਦੇ ਛੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ ਨਗਰ ਕੀਰਤਨ ਦੇ ਇਨ੍ਹਾਂ ਸਾਰੇ ਪੜਾਵਾਂ ਤੇ ਯੂ ਪੀ ਦੀਆਂ ਸੰਗਤਾਂ ਵੱਲੋਂ ਚਾਹ ਪਕੌੜੇ ਬਿਸਕੁਟ ਤੇ ਹੋਰ ਕਈ ਤਰ੍ਹਾਂ ਪਦਾਰਥ ਨਾਲ ਨਗਰ ਕੀਰਤਨ’ਚ ਸ਼ਾਮਲ ਸੰਗਤਾਂ ਦੀ ਸੇਵਾ ਦੇ ਵਿਸ਼ੇਸ਼ ਪ੍ਰਬੰਧ ਕਰ ਲਏ ਗਏ ਹਨ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਜਾਬ ਤੋਂ ਪਹੁੰਚੇ ਧਾਰਮਿਕ ਬੁਲਾਰਿਆਂ ਹਾਜ਼ਰੀ ਲਵਾ ਕੇ ਗੁਰੂ ਸਾਹਿਬ ਜੀ ਦੀਆਂ ਦੇਸ਼ ਕੌਮ ਲਈ ਕੀਤੀਆਂ ਕੁਰਬਾਨੀਆਂ ਸਬੰਧੀ ਜਾਗਰੂਕ ਕਰਨਗੇ ਅਤੇ ਸਮੂਹ ਦਾ ਪਰਬੰਧਕਾਂ ਵੱਲੋਂ ਸਨਮਾਨ ਕੀਤਾ ਜਾਵੇਗਾ ਭਾਈ ਖਾਲਸਾ ਨੇ ਦੱਸਿਆ ਸਾਰੇ ਸਮਾਗਮ ਵਿੱਚ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸੰਤ ਬਾਬਾ ਜਰਨੈਲ ਸਿੰਘ ਜੀ ਤੋਂ ਇਲਾਵਾ ਭਾਈ ਗੁਰਮੇਲ ਸਿੰਘ, ਭਾਈ ਬਲਬੀਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਸੁੱਖਾ ਸਿੰਘ ਤੇ ਭਾਈ ਕਰਮਜੀਤ ਸਿੰਘ ਤੋਂ ਇਲਾਵਾ ਤਿੰਨ ਦਰਜਨ ਤੋਂ ਵੱਧ ਸੇਵਾਦਾਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ,ਯੂ ਪੀ ਦੀ ਸੰਗਤ ਵਿਚ ਇਸ ਸਮਾਗਮ ਲਈ ਪੂਰੀ ਸ਼ਰਧਾ ਹੈ।