ਗੁਰਦਾਸਪੁਰ ਰਿਹਾ 8 ਘੰਟੇ ਤੱਕ ਸੀਲ
ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)—ਕਾਸੋ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੀ ਅਗੁਵਾਈ ਹੇਠ ਪੂਰੇ ਜਿਲ੍ਹੇ ਵਿੱਚ ਸਰਚ ਅਭਿਆਨ ਚਲਾਇਆ ਗਿਆ। 500 ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 10 ਅਧਿਕਾਰੀ ਵੀ ਸ਼ਾਮਲ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਦੌਰਾਨ ਪੁਲਸ ਨੂੰ ਸਿਰਫ਼ 20 ਗ੍ਰਾਮ ਹੈਰੋਇਨ ਅਤੇ ਕੁੱਝ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਗੁਰਦਾਸਪੁਰ ਸੀਲ ਰਿਹਾ।
ਐਸ.ਐਸ.ਪੀ ਨੇ ਦਯਾਮਾ ਹਰੀਸ਼ ਕੁਮਾਰ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਨਸ਼ਿਆ ਖਿਲਾਫ ਮੁਹਿਮ ਚਲਾਈ ਜਾ ਰਹੀ ਹੈ। ਸਮੱਗਲਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਗੁਰਦਾਸਪੁਰ ਮੁਹੱਲਾ ਇਸਲਾਮਾਬਾਦ ਵਿੱਚ ਨਸ਼ਾ ਤਸਕਰਾਂ ਬਾਰੇ ਸੂਚਨਾ ਮਿਲੀ ਸੀ, ਜਿਸ ਕਾਰਨ ਇੱਥੇ ਤਲਾਸ਼ੀ ਮੁਹਿੰਮ ਚਲਾਈ ਗਈ। ਹਾਲਾਂਕਿ ਪਤਾ ਲੱਗਾ ਹੈ ਕਿ ਇਲਾਕੇ ਦੇ ਕਈ ਨਸ਼ਾ ਤਸਕਰਾਂ ਨੇ ਹੁਣ ਆਪਣਾ ਕੰਮ ਬੰਦ ਕਰ ਦਿੱਤਾ ਹੈ, ਪਰ ਉਨ੍ਹਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਹੁਣ ਤੱਕ ਪੰਜ ਵੱਡੇ ਨਸ਼ਾ ਤਸਕਰਾਂ ਕੋਲੋਂ ਕਰੀਬ 1.50 ਕਰੋੜ ਰੁਪਏ ਬਰਾਮਦ ਕਰ ਚੁੱਕੀ ਹੈ। ਜਾਇਦਾਦ ਕੁਰਕ ਕੀਤੀ ਗਈ ਹੈ, ਜਿਸ ਵਿਚ ਵਾਹਨ ਅਤੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਸਰਹੱਦੀ ਇਲਾਕਿਆਂ ‘ਚ ਨਸ਼ਾ ਤਸਕਰਾਂ ਖਿਲਾਫ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ ਦੁਆਲੇ ਕੋਈ ਨਸ਼ਾ ਕਰਦਾ ਜਾਂ ਵੇਚਦਾ ਦਿਖਾਈ ਦੇ ਤੋਂ ਇਸਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਤੇ ਲਗਾਮ ਲਗਾਈ ਜਾ ਸਕਦੀ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼