ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਭਾਰਤ ਦੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਗੁਜਰਾਤ ਭਾਜਪਾ ਸਰਕਾਰ ਵੱਲੋਂ ਬਿਲਕਿਸ ਬਾਨੋ ਮਾਮਲੇ ਵਿੱਚ 11 ਦੋਸ਼ੀਆਂ ਨੂੰ ਰਿਹਾਅ ਕਰਨ ਵਾਲੇ ਫੈਸਲੇ ਨੂੰ ਮੁੱਢੋਂ ਹੀ ਰੱਦ ਕਰ ਕੇ ਇਹਨਾਂ ਸਾਰਿਆਂ ਦੀ ਸਜ਼ਾ ਬਰਕਰਾਰ ਰੱਖਣ ਦਾ ਇਤਿਹਾਸਕ ਫੈਸਲਾ ਲਿਆ ਹੈ ਅਤੇ ਦੋਸ਼ੀਆਂ ਨੂੰ ਦੋ ਹਫ਼ਤੇ ਵਿੱਚ ਜੇਲ੍ਹ ਵਿੱਚ ਬੰਦ ਕਰਨ ਦੇ ਹੁਕਮ ਵੀ ਦੇ ਦਿੱਤੇ ਹਨ ,ਇਸ ਫੈਸਲੇ ਨਾਲ ਮਲਕੀਸਬਾਨੋ ਬਾਨੋ ਨੂੰ ਵੱਡੀ ਰਾਹਤ ਮਹਿਸੂਸ ਹੋਈ ਹੈ ਅਤੇ ਅੱਜ ਜਿਥੇ ਉਸ ਦੇ ਘਰ ਦੇ ਬਾਹਰ ਅਸਤਬਾਜੀ ਚਲਾ ਕੇ ਸੁਪਰੀਮ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ, ਉਥੇ ਦੇਸ਼ ਦੇ ਹਰ ਪਾਸਿਓਂ ਇਸ ਫੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ,ਕਿਉਂਕਿ ਇਹ ਫੈਸਲਾ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਮੰਨਿਆ ਜਾ ਸਕਦਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੁਪਰੀਮ ਕੋਰਟ ਦੇ ਇਸ ਮਹਾਨ ਇਤਿਹਾਸਕ ਫੈਸਲੇ ਦਾ ਸਵਾਗਤ ਕਰਦੀ ਹੋਈ ਇਸ ਨੂੰ ਲੋਕਾਂ ਦੀ ਮੰਗ ਵਾਲਾਂ ਫ਼ੈਸਲਾ ਮੰਨਦੀ ਹੈ ਉਥੇ ਉੱਚ ਮਾਨਯੋਗ ਸੁਪਰੀਮ ਕੋਰਟ ਤੋਂ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਵੀ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਪਰੀਮ ਕੋਰਟ ਵੱਲੋਂ ਮਲਕੀਸਬਾਨੋ ਮਾਮਲੇ ਵਿੱਚ ਗੁਜਰਾਤ ਭਾਜਪਾ ਸਰਕਾਰ ਵੱਲੋਂ ਖਤਰਨਾਕ 11ਦੋਸੀ 15 ਅਗਸਤ ਨੂੰ ਰਿਆਹ ਕਰਨ ਵਾਲੇ ਫੈਸਲੇ ਨੂੰ ਮੁੱਢੋਂ ਹੀ ਰੱਦ ਕਰਨ ਵਾਲੇ ਫੈਸਲੇ ਦੀ ਸ਼ਲਾਘਾ ਅਤੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲੀਂ ਡੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ( ਭਾਈ ਖਾਲਸਾ ) ਨੇ ਸਪਸ਼ਟ ਕੀਤਾ ਬਿਲਕਿਸ ਬਾਨੋ ਨੇ ਇਸ ਗੈਰ ਕਾਨੂੰਨੀ ਰਿਹਾਈ ਵਿਰੁੱਧ 15 ਨਵੰਬਰ 2022 ਨੂੰ ਇੱਕ ਪਟੀਸ਼ਨ ਪਾ ਕੇ 15 ਅਗਸਤ ਨੂੰ ਗੁਜਰਾਤ ਭਾਜਪਾ ਸਰਕਾਰ ਵੱਲੋਂ ਗਿਆਰਾਂ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਵਿਰੋਧ ਜਤਾਇਆ ਸੀ, ਲੰਮੇ ਸਮੇਂ ਤੋਂ ਇਨਸਾਫ ਦੀ ਉਡੀਕ ਕਰ ਰਹੀ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਜਿਥੇ ਕੁਝ ਰਾਹਤ ਮਹਿਸੂਸ ਹੋਈ ਹੈ, ਉਥੇ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦੀ ਦੇਸ਼ ਦੇ ਲੋਕਾਂ ਵੱਲੋਂ ਸ਼ਲਾਘਾ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਫ਼ੈਸਲਾ ਦੱਸਿਆ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਬਿਲਕਿਸ ਬਾਨੋ ਮਾਮਲੇ’ਚ ਗਿਆਰਾਂ ਦੋਸੀ 15 ਅਗਸਤ ਨੂੰ ਗੁਜਰਾਤ ਭਾਜਪਾ ਸਰਕਾਰ ਵੱਲੋਂ ਸਿਰਫ ਰਿਆਹ ਹੀ ਨਹੀਂ ਕੀਤੇ ਸਨ, ਸਗੋਂ ਇਨ੍ਹਾਂ ਦੋਸ਼ੀਆਂ ਨੂੰ ਸਟੇਜਾਂ ਤੇ ਭਾਜਭਾਈਆ ਵੱਲੋਂ ਸਨਮਾਨ ਵੀ ਦਿਤਾ ਗਿਆ ਅਤੇ ਇਸ ਨਾਲ ਪੁਰੇ ਵਿਸ਼ਵ ਵਿੱਚ ਗੁਜਰਾਤ ਭਾਜਪਾ ਸਰਕਾਰ ਦੀ ਕਿਰਕਰੀ ਹੋਈ ,ਭਾਈ ਖਾਲਸਾ ਨੇ ਦੱਸਿਆ ਵਿਰੋਧੀਆਂ ਵਲੋਂ ਵੀ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ ਸੀ ਤੇ ਬਿਲਕਿਸ ਬਾਨੋ ਦਾ ਸਾਥ ਦਿੱਤਾ ਰਿਹਾ ਸੀ ਭਾਈ ਖਾਲਸਾ ਨੇ ਕਿਹਾ ਪੂਰੇ ਵਿਸ਼ਵ ਵਿੱਚ ਭਾਰਤ ਦੇ ਇਸ ਫ਼ੈਸਲੇ ਤੇ ਜਿਥੇ ਕਈ ਤਰ੍ਹਾਂ ਸੁਵਾਲ ਉੱਠ ਰਹੇ ਸਨ, ਉਥੇ ਸਿੱਖ ਪੰਥ ਵਿੱਚ ਇਸ ਫੈਸਲੇ ਤੇ ਤਿੱਖੇ ਸਵਾਲ ਕੀਤੇ ਜਾ ਰਹੇ ਸਨ ਤੇ ਦੋਸ਼ ਲਾਏ ਜਾ ਰਹੇ ਸਨ ,ਕਿ ਸਿੱਖਾਂ ਨੂੰ ਤਾਂ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਜੇਲਾਂ ਅੰਦਰ ਡੱਕ ਕੇ ਬੇਗਾਨਗੀ ਦਾ ਐਸਾਸ ਕਰਵਾਇਆ ਜਾ ਰਿਹਾ ਹੈ,ਅਤੇ ਦੂਜੇ ਪਾਸੇ ਐਡੇ ਵੱਡੇ ਅਪਰਾਧੀਆਂ ਨੂੰ ਜਿਨਾਂ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਉਹਨਾਂ ਨੂੰ ਕੁਝ ਸਮੇਂ ਬਾਅਦ ਹੀ ਗੁਜਰਾਤ ਸੂਬਾ ਭਾਜਪਾਈ ਸਰਕਾਰ ਨੇ ਰਿਹਾਅ ਕਰਕੇ ਭਾਰਤ ਦੀ ਪੂਰੇ ਵਿਸ਼ਵ ਵਿੱਚ ਕਿਰਕਿਰੀ ਕਰਵਾਈ ਸੀ ਅਤੇ ਹੁਣ ਸੁਪਰੀਮ ਕੋਰਟ ਨੇ ਦੇਰ ਆਏ ਦਰੁਸਤ ਆਏ ਅਨੁਸਾਰ ਗੁਜਰਾਤ ਭਾਜਪਾ ਸਰਕਾਰ ਇਸ ਫੈਸਲੇ ਨੂੰ ਮੁੱਢੋਂ ਹੀ ਰੱਦ ਕਰ ਕੇ ਇਹਨਾਂ ਦੋਸ਼ੀਆਂ ਦੀ ਸਜ਼ਾ ਬਰਕਰਾਰ ਰੱਖੀ ਹੈ ਅਤੇ ਦੋ ਹਫ਼ਤਿਆਂ ਵਿਚ ਇਹਨਾਂ ਸਾਰਿਆਂ ਨੂੰ ਮੁੜ ਤੋਂ ਜੇਲ੍ਹ ਭੇਜਨ ਦੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਾਰਤ ਦੀ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੀ ਹੈ, ਉਥੇ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ਵਿੱਚ ਡੱਕੇ ਸਿੱਖ ਕੈਦੀਆਂ ਨੂੰ ਵੀ ਤੁਰੰਤ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ । ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਲਖਵਿੰਦਰ ਸਿੰਘ ਰਾਜਿਸਥਾਨ, ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜੱਸਾ ਸਿੰਘ ਸੰਗੋਵਾਲ ਕਪੂਰਥਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਗੁਰਜਸਪਰੀਤ ਸਿੰਘ ਅਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਮੋਗਾ ਭਾਈ ਗੁਰਦੇਵ ਸਿੰਘ ਸੰਗਲਾ ਅਤੇ ਭਾਈ ਅਜੈਬ ਸਿੰਘ ਧਰਮਕੋਟ ਆਦਿ ਆਗੂ ਹਾਜਰ ਸਨ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਨਾਲ ਹੋਰ ਆਗੂ ।


