ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕੀਤੀ ਸ਼ਮੂਲੀਅਤ
ਆਨੰਦਪੁਰ ਸਾਹਿਬ, ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ (ਆਪੇ ਗੁਰ ਚੇਲਾ) ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗੁਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੂਰੇ ਜਾਹੋ ਜਲਾਲ ਨਾਲ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋ ਰਵਾਨਾ ਹੋਇਆ, ਜੋਂ ਟੋਟਲ 7 ਪੜਾਵਾਂ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਸਾਬੋਕੀ ਤਲਵੰਡੀ ਬਢਿੰਠਾ ਪਹੁੰਚੇਗਾ,17 ਨੂੰ ਮੁੱਖ ਸਮਾਗਮ ਤੇ 18 ਜਨਵਰੀ ਨੂੰ ਲਾਡਲੀਆਂ ਨਿਹੰਗ ਫੌਜ਼ਾਂ ਵੱਲੋਂ ਸ਼ਾਨਦਾਰ ਮਹਲਾ ਕੱਢਿਆ ਜਾਵੇਗਾ।
ਨਗਰ ਕੀਰਤਨ ‘ਚ ਐਸਜੀਪੀਸੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਚੰਦੂਮਾਜਰਾ, ਸੁਖਬੀਰ ਬਾਦਲ , ਬਲਵਿੰਦਰ ਸਿੰਘ ਭੂੰਦੜ,ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ, ਜਥੇਦਾਰ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ, ਜਥੇਦਾਰ ਪ੍ਰਗਟ ਸਿੰਘ ਮੁਸਤਾਪੁਰ,ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਤੋਂ ਇਲਾਵਾ ਸੈਂਕੜੇ ਅਕਾਲੀ ਆਗੂ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਸਮੇਤ ਹਜ਼ਾਰਾਂ ਸੰਗਤਾਂ ਸ਼ਾਮਲ ਸਨ, ਰਸਤੇ ਵਿੱਚ ਸ਼ਰਧਾਵਾਨ ਸੰਗਤਾਂ ਵੱਲੋਂ ਤਰ੍ਹਾਂ ਤਰ੍ਹਾਂ ਲੰਗਰਾਂ ਨਾਲ ਨਗਰ ਕੀਰਤਨ’ਚ ਸ਼ਾਮਲ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ ਸੰਗਤਾਂ ਇਨੀਂ ਠੰਢ ਦੇ ਬਾਵਜੂਦ ਨਗਰ ਕੀਰਤਨ ਦੀ ਹਾਜ਼ਰੀ ਭਰ ਰਹੀਆਂ ਹਨ।
ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਰਾਹੀਂ ਦਿੱਤੀ, ਉਹਨਾਂ (ਭਾਈ ਖਾਲਸਾ) ਨੇ ਦੱਸਿਆ ਨਾਨਕਸ਼ਾਹੀ ਕੈਲੰਡਰ ਅਨੁਸਾਰ ਬਹੁਤ ਸਾਰੇ ਦੇਸ਼ਾਂ ਵਿਦੇਸ਼ਾਂ ਦੇ ਗੁਰੂਦਵਾਰਿਆਂ ਤੇ ਹੋਰ ਧਾਰਮਿਕ ਅਸਥਾਨਾ ਵਿਚ 5 ਜਨਵਰੀ ਨੂੰ ਸਾਹਿਬ-ਏ-ਕਮਾਲ,ਅੰਮ੍ਰਿਤ ਕੇ ਦਾਤੇ, ਪੁੱਤਰਾਂ ਦੇ ਦਾਨੀ, ਚੋਜੀ ਪ੍ਰੀਤਮ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਚੁੱਕਾ ਹੈ ,ਭਾਈ ਖਾਲਸਾ ਨੇ ਸਪਸ਼ਟ ਕੀਤਾ ਸੰਤ ਸਮਾਜ ਵੱਲੋਂ ਨਾਨਕਸ਼ਾਹੀ ਕੈਲੰਡਰ ਦਾ ਕਤਲੇਆਮ ਕਰਕੇ ਤਿਆਰ ਕੀਤੇ ਬਿਕ੍ਰਮੀ ਕੈਲੰਡਰ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 16,17 ਤੇ 18 ਜਨਵਰੀ ਨੂੰ ਇਹ ਪ੍ਰਕਾਸ਼ ਦਿਹਾੜਾ ਸਾਬੋਕੀ ਤਲਵੰਡੀ ਵਿਖੇ ਮਨਾ ਰਹੀ ਹੈ ਅਤੇ ਨਿਹੰਗ ਸਿੰਘ ਜਥੇਬੰਦੀਆਂ ਇਸ ਦਾ ਸੰਯੋਗ ਕਰ ਰਹੀਆਂ ਹਨ,ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਅੱਜ ਅਨੰਦਪੁਰ ਸਾਹਿਬ ਤੋਂ ਸਿੰਘ ਸਾਹਿਬਾਨ ਵੱਲੋਂ ਅਰਦਾਸ ਕਰਨ ਤੋਂ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੂਰੇ ਜਾਹੋ ਜਲਾਲ ਨਾਲ ਰਵਾਨਾ ਹੋਇਆ,
ਬੈਂਡ ਵਾਜਿਆਂ ਤੇ ਗਤਕੇਬਾਜ਼ੀ ਵਾਲੇ ਨਗਰ ਕੀਰਤਨ ਦੀ ਸੇਵਾ ਕਰਕੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ, ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਦਾ ਪਹਿਲਾਂ ਰਾਤਰੀ ਵਿਸ਼ਰਾਮ ਗੁਰਦੁਆਰਾ ਕਤਲਗੜ੍ਹ ਚਮਕੌਰ ਸਾਹਿਬ, ਦੂਜਾ 11 ਜਨਵਰੀ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਲੁਧਿਆਣਾ,ਤੀਜਾ ਗੁਰਦੁਆਰਾ ਮਹਿਦੀਆਣਾ ਸਾਹਿਬ, ਚੌਥਾ ਗੁਰਦੁਆਰਾ ਗੰਗਸਰ ਸਾਹਿਬ ਜੈਤੋ, ਪੰਜਵਾਂ ਮੁਕਤਸਰ ਸਾਹਿਬ, ਛੇਵਾਂ ਗੁਰਦੁਆਰਾ ਹਾਜੀ ਰਤਨ ਬਢਿੰਠਾ, ਸੱਤਵਾਂ ਤੇ ਆਖਰੀ ਪੜਾਅ 16 ਜਨਵਰੀ ਨੂੰ ਸਾਬੋਕੀ ਤਲਵੰਡੀ ਬਢਿੰਠਾ ਵਿਖੇ ਹੋਵੇਗਾ ਅਤੇ ਸਤਿਗੁਰੂ ਦੇ ਛੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ, ਭਾਈ ਖਾਲਸਾ ਨੇ ਦੱਸਿਆ ਮੁੱਖ ਸਮਾਗਮ 17 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ ਤਿੰਨ ਵਜੇ ਤੱਕ ਹੋਵੇਗਾ ਅਤੇ 18 ਜਨਵਰੀ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਖ਼ਾਲਸਾਈ ਜੰਗ ਜੂੰ ਖੇਡਾਂ ਰਾਹੀਂ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ ਭਾਈ ਖਾਲਸਾ ਨੇ ਦੱਸਿਆ ਐਸ.ਜੀ.ਪੀ.ਸੀ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਸ ਨਗਰ ਕੀਰਤਨ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ਦੀ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ। ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸ਼ਮੂਲੀਅਤ ਕੀਤੀ ।
ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਦੇ ਰਾਤਰੀ ਵਿਸ਼ਰਾਮ ਤੇ ਲੰਗਰਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕਰ ਲਿਆ ਗਿਆ ਹੈ, ਨਗਰ ਕੀਰਤਨ ਵਿੱਚ ਐਸ.ਜੀ.ਪੀ.ਸੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਮਾਝਾਂ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਮੁਖੀ ਮਾਲਵਾ ਤਰਨਦਲ ,ਜਥੇਦਾਰ ਕੁਲਵਿੰਦਰ ਸਿੰਘ ਚਮਕੌਰ ਸਾਹਿਬ,ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਪ੍ਰਗਟ ਸਿੰਘ ਮੁਸਤਾਪੁਰ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਬਾਬਾ ਬਲਬੀਰ ਸਿੰਘ ਖਾਪੜਖੇੜੀ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬ ਤੇ ਹੋਰ ਸੰਗਤਾਂ ਹਾਜ਼ਰ ਸਨ ।