ਤਹਿਸੀਲਦਾਰ ਨੇ ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ

ਮੌਤ ਤੋਂ ਬਾਅਦ 6 ਤੋਂ 8 ਘੰਟੇ ਤੱਕ ਕਿਸੇ ਵੀ ਵਿਅਕਤੀ ਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ-ਮਸੀਤੀ

ਗੜ੍ਹਦੀਵਾਲਾ, ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੇ ਟਾਂਡਾ ਵਿਖੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਕਿਹਾ ਕਿ ਨੇਤਰਦਾਨ ਜਾਗਰੂਕਤਾ ਪੰਦਰਵਾੜੇ ਤਹਿਤ ਚੱਲ ਚੱਲ ਰਹੀ ਮੁਹਿੰਮ ਦੌਰਾਨ ਆਈ ਡੋਨਰ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਦੀ ਹਾਜ਼ਰੀ ਵਿਚ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਮਰਨ ਉਪਰੰਤ ਅੱਖਾਂ ਦਾਨ ਕੀਤੀਆਂ ਜਾਣ ਤਾਂ ਜੋ ਕਿਸੇ ਨੇਤਰਹੀਣ ਵਿਅਕਤੀ ਦੇ ਜੀਵਨ ਨੂੰ ਰੌਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਮੌਤ ਤੋਂ ਬਾਅਦ ਅੱਖਾਂ ਦਾਨ ਕਰ ਸਕਦਾ ਹੈ। ਇਸ ਲਈ ਪਹਿਲਾਂ ਇਕ ਮਤਾ ਪਾਸ ਕਰਕੇ ਦੇਣਾ ਪਵੇਗਾ। ਮੌਤ ਤੋਂ ਬਾਅਦ 6 ਤੋਂ 8 ਘੰਟੇ ਤੱਕ ਕਿਸੇ ਵੀ ਵਿਅਕਤੀ ਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਇਕ ਵਿਅਕਤੀ ਦੀਆਂ ਅੱਖਾਂ ਦੋ ਵਿਅਕਤੀਆਂ ਦੀ ਜ਼ਿੰਦਗੀ ਨੂੰ ਰੋਸ਼ਨ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅੱਖਾਂ ਦਾਨ ਲਈ ਪ੍ਰਣ ਲੈਣਾ ਚਾਹੀਦਾ ਹੈ ਅਤੇ ਇਸ ਸਬੰਧੀ ਵੱਧ ਤੋਂ ਵੱਧ ਆਪਣੇ ਰਿਸ਼ਤੇਦਾਰਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਭਾਈ ਮਸੀਤੀ ਨੇ ਕਿਹਾ ਕਿ ਅੱਖਾਂ ਦਾਨ ਕਰਨਾ ਇਕ ਪਵਿੱਤਰ ਕਾਰਜ ਹੈ ਅਤੇ ਸਾਨੂੰ ਜਿਊਂਦੇ ਜੀਅ ਅੱਖਾਂ ਦਾਨ ਕਰਨ ਦਾ ਦ੍ਰਿੜ ਸੰਕਲਪ ਲੈਣਾ ਚਾਹੀਦਾ ਹੈ। ਇਹ ਅੱਖਾਂ ਕਿਸੇ ਵੀ ਨੇਤਰਹੀਣ ਨੂੰ ਲਗਾਈਆਂ ਜਾ ਸਕਦੀਆਂ ਹਨ। ਉਹ ਮਨੁੱਖ ਇਸ ਸੰਸਾਰ ਨੂੰ ਦੇਖ ਸਕਦਾ ਹੈ। ਮਨੁੱਖ ਦੀਆ ਅੱਖਾਂ ਮਰਨ ਤੋਂ ਬਾਅਦ ਵੀ ਜਿਊਂਦੀਆਂ ਰਹਿੰਦੀਆਂ ਹਨ ਅਤੇ ਉਹ ਮਰਨ ਤੋਂ ਬਾਦ ਵੀ ਇਸ ਸੁੰਦਰ ਸੰਸਾਰ ਨੂੰ ਦੇਖ ਸਕਦਾ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਕਲਰਕ ਪਰਮਿੰਦਰ ਸਿੰਘ, ਰੀਡਰ ਬਲਵਿੰਦਰ ਸਿੰਘ, ਦਵਿੰਦਰ ਸਿੰਘ ਸਰਪੰਚ, ਲੈਕਚਰਾਰ ਬਲਜਿੰਦਰ ਸਿੰਘ, ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *