ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਪੋਹ ਮਹੀਨੇ ਦੀ ਮੱਸਿਆ ਤੇ ਇਨੀਂ ਠੰਢ ਦੇ ਬਾਵਜੂਦ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸੰਤ ਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ, ਅਖੰਡ ਦੇ ਲੜੀਵਾਰ ਪਾਠਾਂ ਦੇ ਭੋਗ ਪਾਏ ਗਏ, ਸ਼ਰਧਾਲੂਆਂ ਦੀਆਂ ਹੈਂਡ ਗ੍ਰੰਥੀ ਬਾਬਾ ਕੁਲਦੀਪ ਸਿੰਘ ਨੇ ਅਰਦਾਸਾਂ ਕੀਤੀਆਂ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ( ਭਾਈ ਖਾਲਸਾ ) ਨੇ ਦੱਸਿਆ ਮੱਸਿਆ ਦੇ ਸਬੰਧ’ਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਨੁਸਾਰ ਪਰਸੋਂ ਦੇ ਰੋਜ਼ ਤੋਂ ਸ਼ਰਧਾਵਾਨ ਸ਼ਰਧਾਲੂਆਂ ਵੱਲੋਂ ਰਖਵਾਏ ਗਏ ਚਾਰ ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਪਿੰਦਰ ਸਿੰਘ ਦੇ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਕੇ ਧਾਰਮਿਕ ਦੀਵਾਨ ਦੀ ਅਰੰਭਤਾ ਕੀਤੀ ਗਈ, ਭਾਈ ਅਮਰਜੀਤ ਸਿੰਘ ਤੇ ਭਾਈ ਮਹਿੰਦਰ ਸਿੰਘ ਰਤਨਗੜ੍ਹ ਦੇ ਕਵੀਸ਼ਰੀ ਜਥੇ ਦੇ ਨਾਲ ਨਾਲ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਕਥਾਵਾਚਕਾਂ ਨੇ ਹਾਜ਼ਰੀ ਭਰ ਕੇ ਆਈ ਸੰਗਤ ਨੂੰ ਪੋਹ ਮਹੀਨੇ ਦੇ ਸਮੂਹ ਸ਼ਹੀਦਾਂ ਦੇ ਜੀਵਨ ਇਤਿਹਾਸ ਤੇ ਕੁਰਬਾਨੀਆਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ ਰਮੀਦੀ ਵੱਲੋਂ ਸ਼ਰਧਾਲੂਆਂ ਦੀ ਦੁਖ ਸੁਖ ਦੀ ਅਰਦਾਸਾਂ ਕੀਤੀਆਂ ਗਈਆਂ, ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦਾ ਗੁਰਦੁਆਰਾ ਪ੍ਰਧਾਨ ਸ੍ਰ ਕਸ਼ਮੀਰ ਸਿੰਘ, ਸੈਕਟਰੀ ਸ੍ਰ ਕੇਵਲ ਸਿੰਘ ਰਮੀਦੀ ਤੇ ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ ਰਮੀਦੀ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਭਾਈ ਕੁਲਦੀਪ ਸਿੰਘ ਡੇਹਰੀਵਾਲ, ਭਾਈ ਕੁਲਵਿੰਦਰ ਸਿੰਘ ਰਮੀਦੀ, ਭਾਈ ਪਰਮਜੀਤ ਸਿੰਘ, ਭਾਈ ਅਮਰਜੀਤ ਸਿੰਘ ਤੇ ਭਾਈ ਮਹਿੰਦਰ ਸਿੰਘ ਰਤਨਗੜ੍ਹ ਤੋਂ ਇਲਾਵਾ ਡੇਢ ਦਰਜਨ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਇਸ ਮੌਕੇ ਤੇ ਬੋਲਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਹਾ ਮਨੁੱਖ ਨੂੰ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ਲਈ ਵੱਧ ਤੋਂ ਵੱਧ ਗੁਰਬਾਣੀ ਦਾ ਜਾਪ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਜਿਥੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਹੀ ਗੁਰਪੁਰਬ ਮਨਾਏ ਜਾਂਦੇ ਹਨ ਉਥੇ ਹਰ ਸੰਗਰਾਂਦ ਤੇ ਐਤਵਾਰ ਨੂੰ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਆਈਆਂ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਸ਼ਲਾਘਾਯੋਗ ਉਪਰਾਲਾ ਕੀਤਾ ਜਾਂਦਾ ਹੈ ਉਹਨਾਂ ਕਿਹਾ ਧਾਰਮਿਕ ਬੁਲਾਰਿਆਂ ਨੂੰ ਜਿਥੇ ਕਮੇਟੀ ਪ੍ਰਬੰਧਕਾਂ ਵੱਲੋਂ ਮਾਇਆ ਦੇ ਗੱਫੇ ਦੇ ਕੇ ਨਿਵਾਜਿਆ ਜਾਂਦਾ ਹੈ, ਉਥੇ ਲੋੜਵੰਦ ਗਰੀਬਾਂ ਦੀ ਢੁਕਵੀਂ ਮਦਦ ਕੀਤੀ ਜਾਂਦੀ ਹੈ, ਉਹਨਾਂ ਕਿਹਾ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਅਖੰਡ ਪਾਠਾਂ ਦੀ ਲੜੀ ਚਲਦੀ ਰਹਿੰਦੀ ਹੈ ਅਤੇ 24 ਘੰਟੇ ਲੰਗਰ ਆਦਿ ਵੀ ਚਾਲੂ ਰਹਿੰਦੇ ਹਨ ਉਨ੍ਹਾਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਘਰ ਦੀਆਂ ਇਮਾਰਤਾਂ ਦੀ ਚੱਲ ਰਹੀ ਕਾਰਸੇਵਾ ਵਿਚ ਤਨੋਂ ਮਨੋਂ ਤੇ ਧਨੋ ਸੇਵਾ ਕਰਕੇ ਆਪਣੇ ਪਰਿਵਾਰ ਦੀ ਸੁੱਖ ਸ਼ਾਨਤੀ ਤੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ , ਸੈਕਟਰੀ ਕੇਵਲ ਸਿੰਘ ਰਮੀਦੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਸੰਗਤਾਂ ਨੇਂ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ।