ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀਆਂ ਰਿਹਰਸਲ ਜੋਰਾਂ ‘ਤੇ

ਗੁਰਦਾਸਪੁਰ

ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ

ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– 15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਹਾੜੇ ਸਮਾਗਮ ਸਬੰਧੀ ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਰਿਹਰਸਲ ਹੋਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਕੁਲਦੀਪ ਚੰਦ,ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਰਿਹਰਸਲ ਦਾ ਜਾਇਜ਼ਾ ਲਿਆ ਗਿਆ।

ਸਹਾਇਕ ਕਮਿਸ਼ਨਰ ਗੁਰਦਾਸਪੁਰ ਨੇ ਸੱਭਿਆਚਾਰਕ ਸਮਾਗਮ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਹੋਰ ਮਿਹਨਤ ਨਾਲ ਤਿਆਰੀ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਖੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਫੁੱਲ ਡਰੈੱਸ ਰਿਹਰਸਲ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ 13 ਅਗਸਤ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਹੋਵੇਗੀ।

ਅੱਜ ਦੀ ਰਿਹਰਸਲ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਦੇਸ਼ ਭਗਤੀ ਅਤੇ ਪੰਜਾਬੀ ਸਭਿਆਚਾਰ ਨੂੰ ਰੂਪਮਾਨ ਕਰਦੇ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ।

ਇਸ ਮੌਕੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ, ਪ੍ਰੋਫੈਸਰ ਰਾਜ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਪਰਮਿੰਦਰ ਸਿੰਘ ਸੈਣੀ,ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਮੈਡਮ ਅਨੀਤਾ, ਵਿਨੋਦ ਭਾਟੀਆ ਹਾਜ਼ਰ ਸਨ।

Leave a Reply

Your email address will not be published. Required fields are marked *