ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਦੇ ਪੁਲਸ ਸਟੇਸ਼ਨਾਂ ਅਫਸਰਾਂ ਨੂੰ ਕੀਤਾ ਤਬਦੀਲ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)– ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੰਮ੍ਰਿਤਸਰ, ਪਠਾਨਕੋਟ, ਬਟਾਲਾ ਅਤੇ ਗੁਰਦਾਸਪੁਰ ਪੁਲਿਸ ਜ਼ਿਲ੍ਹਿਆਂ ਦੇ ਕਈ ਸਬ-ਇੰਸਪੈਕਟਰਾਂ ਅਤੇ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੁਲਸ ਜ਼ਿਲ੍ਹਾ ਗੁਰਦਾਸਪੁਰ ਦੇ ਕਿਸੇ ਵੀ ਅਧਿਕਾਰੀ ਦਾ ਪੁਲਸ ਜ਼ਿਲ੍ਹਾ ਬਟਾਲਾ ਵਿੱਚ ਤਬਾਦਲਾ ਨਹੀਂ ਕੀਤਾ ਗਿਆ। ਗੁਰਦਾਸਪੁਰ ਦੇ ਜ਼ਿਆਦਾਤਰ ਪੁਲਿਸ ਅਧਿਕਾਰੀਆਂ ਦੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਵਿਖੇ ਤਬਾਦਲੇ ਕਰ ਦਿੱਤੇ ਗਏ ਹਨ ਜਦਕਿ ਕੁਝ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਪਠਾਨਕੋਟ ਵਿਖੇ ਵੀ ਕਰ ਦਿੱਤੇ ਗਏ ਹਨ। ਤਬਾਦਲਿਆਂ ਦੀਆਂ ਤਿੰਨ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ ਅਤੇ ਤਬਾਦਲੇ ਕੀਤੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਚਾਰਜ ਸੰਭਾਲਣ ਵਾਲੇ ਰੇਂਜ ਅਫ਼ਸਰ ਨੂੰ ਰਿਪੋਰਟ ਕਰਨ ਦੇ ਆਦੇਸ਼ ਦਿੱਤੇ ਗਏ ਹਨ |
ਜਾਰੀ ਕੀਤੀਆਂ ਬਦਲੀਆਂ ਦੀਆਂ ਨਵੀਆਂ ਸੂਚੀਆਂ ਅਨੁਸਾਰ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਕਪਿਲ ਕੋਸ਼ਲ ਅਤੇ ਥਾਣਾ ਸਿਟੀ ਗੁਰਦਾਸਪੁਰ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੂੰ ਅੰਮ੍ਰਿਤਸਰ ਸਿਟੀ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਕਲਾਨੌਰ ਦੇ ਐਸਐਚਓ ਮੇਜਰ ਸਿੰਘ, ਧਾਰੀਵਾਲ ਥਾਣੇ ਦੇ ਐਸਐਚਓ ਸਰਬਜੀਤ ਸਿੰਘ, ਕਾਹਨੂੰਵਾਨ ਦੇ ਐਸਐਚਓ ਬਲਵੀਰ ਸਿੰਘ, ਸਬ ਇੰਸਪੈਕਟਰ ਦੀਪਿਕਾ, ਜਨਕ ਰਾਜ, ਓਕਾਰ ਸਿੰਘ, ਪਰਮਜੀਤ ਸਿੰਘ, ਪ੍ਰਹਿਲਾਦ ਸਿੰਘ, ਸ਼ੇਰ ਜਸਪਾਲ ਸਿੰਘ, ਸੁਰਜਨ ਸਿੰਘ ਅਤੇ ਅਮਨਦੀਪ ਸ਼ਾਮਲ ਹਨ। ਇਸੇ ਤਰ੍ਹਾਂ ਥਾਣਾ ਸਾਂਝ ਕੇਂਦਰ ਦੇ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ, ਇੰਸਪੈਕਟਰ ਹਰਪਾਲ ਸਿੰਘ ਅਤੇ ਇੰਸਪੈਕਟਰ ਕੁਲਵਿੰਦਰ ਸਿੰਘ ਨੂੰ ਗੁਰਦਾਸਪੁਰ ਤੋਂ ਬਦਲ ਕੇ ਅੰਮ੍ਰਿਤਸਰ ਰੂਲਰ ਲਾਇਆ ਗਿਆ ਹੈ। ਦੀਨਾਨਗਰ ਥਾਣੇ ਦੇ ਐਸਐਚਓ ਮਨਜੀਤ ਸਿੰਘ ਅਤੇ ਇੰਸਪੈਕਟਰ ਮਨੋਜ ਕੁਮਾਰ ਦਾ ਤਬਾਦਲਾ ਪਠਾਨਕੋਟ ਕਰ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਦੇ ਤਬਾਦਲਿਆਂ ਦੀ ਇਕ ਹੋਰ ਸੂਚੀ ਅਨੁਸਾਰ ਸਬ ਇੰਸਪੈਕਟਰ ਦਵਿੰਦਰ ਸਿੰਘ, ਜਸਬੀਰ ਸਿੰਘ, ਕੁਲਵਿੰਦਰਜੀਤ ਸਿੰਘ, ਸੁਖਵਿੰਦਰ ਸਿੰਘ ਸੁਲੱਖਣ ਰਾਮ ਪੁਸ਼ਪਾ ਦੇਵੀ, ਅਮਨਦੀਪ ਕੌਰ ਨੂੰ ਗੁਰਦਾਸਪੁਰ ਤੋਂ ਅੰਮਿ੍ਤਸਰ ਹਲਵਾਈ ‘ਚ ਤਬਦੀਲ ਕਰ ਦਿੱਤਾ ਗਿਆ ਹੈ, ਜਦਕਿ ਸਾਰੇ ਕਾਰਕੁੰਨ ਗੁਰਵਿੰਦਰ ਪਾਲ ਸਿੰਘ, ਸੁਵਿੰਦਰਜੀਤ ਸਿੰਘ ਅਤੇ ਜਸਦੀਪ ਸਿੰਘ ਨੂੰ ਪਠਾਨਕੋਟ ਜ਼ਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *