ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਸੰਤਵੇ ਮੁਖੀ ਸੰਤ ਬਾਬਾ ਧਰਮ ਸਿੰਘ ਜੀ ਦੀ 19ਵੀਂ ਸਲਾਨਾ ਬਰਸੀ ਸ਼ਰਧਾ ਭਾਵਨਾਵਾਂ ਨਾਲ ਮਨਾਈ ਜਾ ਰਹੀ ਹੈ- ਸੰਤ ਅਮਰੀਕ ਸਿੰਘ ਖੁਖਰੈਣ

ਕਪੂਰਥਲਾ-ਫਗਵਾੜਾ

ਕਪੂਰਥਲਾ, ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਡੇਰਾ ਭਾਈ ਹਰਿ ਸਾਹਿਬ ਖੁਖਰੈਣ ਵਿਖੇ ਸੱਤਵੇਂ ਮੁਖੀ ਸਵਰਗੀ ਸੰਤ ਬਾਬਾ ਧਰਮ ਸਿੰਘ ਜੀ ਦੀ ਸਲਾਨਾ ਬਰਸੀ ਸ਼ਰਧਾ ਭਾਵਨਾਵਾਂ ਨਾਲ ਮਨਾਉਣ ਲਈ ਮਜੌਦਾ ਮੁਖੀ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 1 ਜਨਵਰੀ ਤੋਂ ਲੜੀਵਾਰ ਅਖੰਡ ਪਾਠਾਂ ਦੀਆਂ ਲੜੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਅਜ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਛੇ ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਨਵੇਂ ਬਣੇ ਸੁੰਦਰ ਦੀਵਾਨ ਹਾਲ ਵਿੱਚ ਗੁਰੂਦੁਆਰਾ ਗੁਰੂ ਸਰ ਸੈਫਲਾਬਾਦ ਦੇ ਹਜ਼ੂਰੀ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਤੇ ਮਾਘੀਂ ਸਮਾਗਮ ਦੀ ਅਰੰਭਤਾ ਕੀਤੀ ਗਈ, ਉਸ ਤੋਂ ਉਪਰੰਤ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਸੰਤਾਂ ਮਹਾਪੁਰਸ਼ਾਂ ਵੱਲੋਂ ਮਾਘੀ ਦਿਹਾੜੇ ਤੇ ਚਾਲੀ ਮੁਕਤਿਆਂ ਦੀ ਸਹੀਦੀ ਨੂੰ ਸਮਰਪਿਤ ਸਜਾਏ ਗਏ ਧਾਰਮਿਕ ਦੀਵਾਨ’ਚ ਹਾਜਰੀ ਲਵਾਈ ਤੇ ਮਾਘੀਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਉਸ ਤੋਂ ਉਪਰੰਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਅਤੇ ਚਾਲੀ ਮੁਕਤਿਆਂ ਦੀ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ, ਧਾਰਮਿਕ ਬੁਲਾਰਿਆਂ ਦਾ ਮਹਾਂਪੁਰਖ ਬਾਬਾ ਅਮਰੀਕ ਸਿੰਘ ਖੁਖਰੈਣ ਮੁੱਖ ਪ੍ਰਬੰਧਕ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ( ਭਾਈ ਖਾਲਸਾ) ਨੇ ਦੱਸਿਆ ਗੁਰਦੁਆਰਾ ਗੁਰੂ ਹਰਿ ਗੋਬਿੰਦ ਸਾਹਿਬ ਡੇਰਾ ਭਾਈ ਹਰਿ ਜੀ ਸਾਹਿਬ ਵਿਖੇ ਸੰਤ ਮਹਾਂਪੁਰਸ਼ ਬਾਬਾ ਧਰਮ ਸਿੰਘ ਜੀ ਦੀ 19ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ਰੱਖੇ ਗਏ ਲੜੀਵਾਰ ਅਖੰਡ ਪਾਠਾਂ ਦੀ ਲੜੀ 1 ਜਨਵਰੀ ਤੋਂ ਅਰੰਭ ਹੈ ਅਤੇ ਅੱਜ ਮਾਘੀ ਦਿਹਾੜੇ ਨੂੰ ਸਮਰਪਿਤ ਛੇ ਅਖੰਡਪਾਠਾ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਗੁਰਦੁਆਰਾ ਗੁਰੂ ਸਰ ਸਾਹਿਬ ਸੈਫਲਾ ਬਾਦ ਦੇ ਹਜ਼ੂਰੀ ਕੀਰਤਨੀ ਜਥੇ ਨੇ ਸ਼ਬਦ ਗੁਰਬਾਣੀ ਕੀਰਤਨ ਨਾਲ ਮਾਘੀ ਦੇ ਧਾਰਮਿਕ ਦੀਵਾਨ ਦੀ ਅਰੰਭਤਾ ਕੀਤੀ ਅਤੇ ਉਪਰੰਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਅਤੇ ਮਾਘੀ ਦਿਹਾੜੇ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਚਾਲੀ ਮੁਕਤਿਆਂ ਦੇ ਪਵਿੱਤਰ ਇਤਿਹਾਸ ਅਤੇ ਸ਼ਹਾਦਤਾਂ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ, ਇਸ ਮੌਕੇ ਤੇ ਬੋਲਦਿਆਂ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਪ੍ਰਬੰਧਕ ਤੇ ਮੌਜੂਦਾ ਗੱਦੀਨਸ਼ੀਨ ਸੰਤ ਮਹਾਂਪੁਰਸ਼ ਬਾਬਾ ਅਮਰੀਕ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਡੇਰੇ ਦੇ 7 ਵੇਂ ਮੁਖੀ ਸੰਤ ਮਹਾਂਪੁਰਸ਼ ਬਾਬਾ ਧਰਮ ਸਿੰਘ ਜੀ ਦੀ ਸਲਾਨਾ ਬਰਸੀ 25 ਜਨਵਰੀ ਨੂੰ ਬਹੁਤ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਈ ਜਾ ਰਹੀ ਹੈ ਉਨ੍ਹਾਂ ਕਿਹਾ ਡੇਰਾ ਵਿਖੇ ਬਰਸੀ ਸਮਾਗਮ ਨੂੰ ਮੁੱਖ ਰੱਖਦਿਆਂ 1 ਜਨਵਰੀ ਤੋਂ ਲੜੀਵਾਰ ਅਖੰਡ ਪਾਠਾਂ ਦੀ ਲੜੀ ਲਗਾਤਾਰ ਚੱਲ ਰਹੀ ਹੈ ਅਤੇ ਆਖਰੀ ਲੜੀ ਦੇ 25 ਜਨਵਰੀ ਨੂੰ ਸੰਪੂਰਨ ਭੋਗ ਅਰਦਾਸ ਤੋਂ ਉਪਰੰਤ ਇਕ ਵੱਡਾ ਧਾਰਮਿਕ ਦੀਵਾਨ ਸਜਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਦੇ ਮਹਾਨ ਵਿਦਵਾਨਾਂ, ਧਾਰਮਿਕ ਬੁਲਾਰਿਆਂ ਤੋਂ ਇਲਾਵਾ ਸੈਂਕੜੇ ਸੰਤ ਮਹਾਂਪੁਰਸ਼ ਬਾਬਾ ਧਰਮ ਸਿੰਘ ਜੀ 7ਵੇਂ ਮਹਾਂਪੁਰਸ਼ ਸੰਤ ਬਾਬਾ ਧਰਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚ ਰਹੇ ਹਨ ਉਨ੍ਹਾਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ 26 ਜਨਵਰੀ ਨੂੰ ਮਹਾਪੁਰਸ਼ਾਂ ਦੀ ਸਲਾਨਾ ਬਰਸੀ ਤੇ ਲੱਗ ਰਹੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਉਣ ਲਈ ਆਪਣੇ ਪ੍ਰਵਾਰਾਂ ਸਮੇਤ ਹਾਜ਼ਰੀ ਭਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਬਾਬਾ ਜੀ ਦੇ ਹਵਾਲੇ ਨਾਲ ਦੱਸਿਆ ਬਰਸੀ ਸਮਾਗਮ’ਚ ਸੰਤ ਸਮਾਜ ਦੇ ਸੰਤਾਂ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਦੇ ਦਲ ਵੀ ਵਿਸ਼ੇਸ਼ ਤੌਰ ਪਹੁੰਚ ਰਹੇ ਹਨ, ਉਨ੍ਹਾਂ ਦੱਸਿਆ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਉਨ੍ਹਾਂ ਕਿਹਾ ਸਮਾਗਮ ਦੀ ਆਖਰੀ ਲੜੀ 24 ਤੋਂ 25 ਜਨਵਰੀ ਹੈ ਨੂੰ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।

Leave a Reply

Your email address will not be published. Required fields are marked *