ਕਪੂਰਥਲਾ, ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਵਾਂ ਪਿੰਡ ਨੇੜੇ ਕਪੂਰਥਲਾ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਪ੍ਰਬੰਧਕ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਜੋਂ ਸਾਰੇ ਨਗਰ ਦੀਆਂ ਪਰਕਰਮਾਂ ਕਰਕੇ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ ਅਤੇ ਹੈਂਡ ਗ੍ਰੰਥੀ ਵੱਲੋਂ ਗੁਰੂ ਸਾਹਿਬ ਜੀ ਦੇ ਛੁਕਰਾਨੇ ਦੀ ਅਰਦਾਸ ਕੀਤੀ ਗਈ, ਇਸ ਮੌਕੇ ਕਮੇਟੀ ਪ੍ਰਧਾਨ ਇੰਕਬਲ ਸਿੰਘ ਨੇ ਨਗਰ ਕੀਰਤਨ’ਚ ਸ਼ਾਮਲ, ਸ਼ਬਦੀ ਜਥਿਆਂ ,ਬੈਂਡ ਸੇਵਾ, ਧਾਰਮਿਕ ਬੁਲਾਰਿਆਂ ਅਤੇ ਨਗਰ ਕੀਰਤਨ ਨੂੰ ਰਸਤੇ’ਚ ਰੋਕ ਕੇ ਸੰਗਤਾਂ ਦੀ ਚਾਹ ਪਕੌੜੇ ਤੇ ਹੋਰ ਕਈ ਪ੍ਰਕਾਰ ਦੇ ਲੰਗਰਾਂ ਨਾਲ ਸੇਵਾ ਕਰਨ ਅਤੇ ਗੁਰੂ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਂਟ ਕਰਨ ਵਾਲੇ ਸਾਰੇ ਸ਼ਰਧਾਲੂ ਪ੍ਰੇਮੀਆਂ ਦਾ ਧੰਨਵਾਦ ਕੀਤਾ ਅਤੇ ਗੁਰੂਘਰ ਵੱਲੋਂ ਸੀਰੀਪਾਓ ਬਖਸ਼ਿਸ਼ ਕੀਤੇ ਗਏ , ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਗਰ ਕੀਰਤਨ’ਚ ਸ਼ਾਮਲ ਹੋਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ,ਉਹਨਾਂ ( ਭਾਈ ਖਾਲਸਾ) ਨੇ ਦੱਸਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਵੱਲੋਂ ਹਰ ਸਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾ ਕੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਕੁਰਬਾਨੀਆਂ ਸਬੰਧੀ ਜਾਗਰੂਕ ਕਰਨ ਲਈ ਇਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਇਸ ਵਾਰ ਵੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ,ਨਗਰ ਕੀਰਤਨ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ,ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਦੀ ਅਰੰਭਤਾ ਹੋਈ , ਨਗਰ ਕੀਰਤਨ’ਚ ਸ਼ਾਮਲ ਸੰਗਤਾਂ ਸ਼ਬਦ ਗੁਰਬਾਣੀ ਦੇ ਜਾਪ ਕਰ ਰਹੀਆਂ ਸਨ, ਨਗਰ ਕੀਰਤਨ ਨੂੰ ਪਿੰਡ ਦੀਆਂ ਸੰਗਤਾਂ ਵੱਲੋਂ ਕਈ ਪੜਾਵਾਂ ਤੇ ਰੋਕ ਕੇ ਜਿਥੇ ਗੁਰੂ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਟ ਕੀਤੇ ਗਏ ,ਉਥੇ ਸੰਗਤਾਂ ਨੂੰ ਚਾਹ ਪਕੌੜੇ ਤੇ ਹੋਰ ਕਈ ਪ੍ਰਕਾਰ ਦੇ ਲੰਗਰਾਂ ਨਾਲ ਸੇਵਾ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਇੰਕਬਲ ਸਿੰਘ,ਮਜੌਦਾ ਸਰਪੰਚ,ਸਾਬਕਾ ਕਮੇਟੀ ਮੈਂਬਰ ਸ੍ਰ ਦੀਦਾਰ ਸਿੰਘ , ਸਾਬਕਾ ਕਮੇਟੀ ਪ੍ਰਧਾਨ ਹੈਂਡ ਗ੍ਰੰਥੀ,ਤੋ ਇਲਾਵਾ ਸੈਂਕੜੇ ਸੰਗਤਾਂ ਨਗਰ ਕੀਰਤਨ’ਚ ਸ਼ਾਮਲ ਸਨ ।


