ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਧਾਰੀਵਾਲ ਵਿਖੇ ਸਬਜ਼ੀ ਮੰਡੀ ਦੇ 1.9 ਕਰੋੜ ਰੁਪਏ ਦੀ ਲਾਗਤ ਨਾਲ ਬਣੇ  ਸਟੀਲ ਕਵਰ ਸ਼ੈੱਡ ਦਾ ਉਦਘਾਟਨ

ਗੁਰਦਾਸਪੁਰ

ਸਬਜ਼ੀ ਮੰਡੀ ਵਿੱਚ ਸ਼ੈੱਡ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ – ਜਗਰੂਪ ਸਿੰਘ ਸੇਖਵਾਂ  

ਪੰਜਾਬ ਸਰਕਾਰ ਧਾਰੀਵਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ

ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਧਾਰੀਵਾਲ ਸਬਜ਼ੀ ਮੰਡੀ ਨੂੰ ਨਵਾਂ ਸ਼ੈੱਡ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਧਾਰੀਵਾਲ ਮੰਡੀ ਵਿੱਚ 1.9 ਕਰੋੜ ਰੁਪਏ ਦੀ ਲਾਗਤ ਨਾਲ 75/150 ਫੁੱਟ ਦਾ ਸਟੀਲ ਕਵਰ ਸ਼ੈੱਡ ਬਣਾਇਆ ਗਿਆ ਹੈ ਜਿਸ ਦਾ ਉਦਘਾਟਨ ਅੱਜ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਕੀਤਾ ਗਿਆ।  

ਧਾਰੀਵਾਲ ਸਬਜ਼ੀ ਮੰਡੀ ਦੇ ਸ਼ੈੱਡ ਦਾ ਉਦਘਾਟਨ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਧਾਰੀਵਾਲ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਸਬਜ਼ੀ ਮੰਡੀ ਵਿੱਚ ਸ਼ੈੱਡ ਬਣਾਇਆ ਜਾਵੇ। ਸੇਖਵਾਂ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਇਸ ਮੰਗ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਸੀ ਜਿਸ ਸਦਕਾ ਪੰਜਾਬ ਮੰਡੀ ਬੋਰਡ ਵੱਲੋਂ ਧਾਰੀਵਾਲ ਦੀ ਸਬਜ਼ੀ ਮੰਡੀ ਵਿੱਚ 1.9 ਕਰੋੜ ਰੁਪਏ ਦੀ ਲਾਗਤ ਨਾਲ 75/150 ਫੁੱਟ ਦਾ ਸਟੀਲ ਕਵਰ ਸ਼ੈੱਡ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸ਼ੈੱਡ ਦੇ ਬਣਨ ਨਾਲ ਸਬਜ਼ੀ ਦੀਆਂ ਦੁਕਾਨਾਂ ਇੱਥੇ ਲੱਗਣਗੀਆਂ ਅਤੇ ਲੋਕ ਵੀ ਏਥੋਂ ਹੀ ਸਬਜ਼ੀ ਖ਼ਰੀਦ ਸਕਣਗੇ। ਉਨ੍ਹਾਂ ਕਿਹਾ ਕਿ ਸੜਕਾਂ ਕਿਨਾਰੇ ਸਬਜ਼ੀ ਦੀਆਂ ਰੇਹੜੀਆਂ ਹਟਣ ਨਾਲ ਸ਼ਹਿਰ ਵਿਚੋਂ ਆਵਾਜਾਈ ਦੀ ਸਮੱਸਿਆ ਵੀ ਹੱਲ ਹੋਵੇਗੀ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਧਾਰੀਵਾਲ ਸ਼ਹਿਰ ਵਿੱਚ ਕੂੜੇ ਦੇ ਡੰਪ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੂੜੇ ਦੇ ਹੱਲ ਲਈ 72 ਲੱਖ ਰੁਪਏ ਮਨਜ਼ੂਰ ਹੋ ਗਏ ਹਨ ਅਤੇ ਇਸ ਪ੍ਰੋਜੈਕਟ ਦਾ ਟੈਂਡਰ ਹੋ ਚੁੱਕਾ ਹੈ ਅਤੇ ਟੈਕਨੀਕਲ ਬਿੱਡ ਮਨਜ਼ੂਰੀ ਲਈ ਮੁੱਖ ਦਫ਼ਤਰ ਵਿਖੇ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਵੀ ਯਤਨ ਕੀਤੇ ਜਾਣਗੇ। ਸ. ਸੇਖਵਾਂ ਨੇ ਕਿਹਾ ਕਿ ਧਾਰੀਵਾਲ ਸ਼ਹਿਰ ਕਾਦੀਆਂ ਵਿਧਾਨ ਸਭਾ ਹਲਕਾ ਅਤੇ ਗੁਰਦਾਸਪੁਰ ਜ਼ਿਲ੍ਹੇ ਦਾ ਪ੍ਰਮੁੱਖ ਸ਼ਹਿਰ ਹੈ ਅਤੇ ਇਸਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਰਾਜ ਸਰਕਾਰ ਵਚਨਬੱਧ ਹੈ।    

ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਐਕਸੀਅਨ ਬਲਦੇਵ ਸਿੰਘ ਬਾਜਵਾ, ਚੇਅਰਮੈਨ ਭੁਪਿੰਦਰ ਸਿੰਘ ਰਿੰਕਾ, ਚੇਅਰਮੈਨ ਜਸਪਾਲ ਸਿੰਘ ਪੰਧੇਰ, ਚੇਅਰਮੈਨ ਮੋਹਨ ਸਿੰਘ, ਸਕੱਤਰ ਜਗਰੂਪ ਸਿੰਘ, ਬੀ.ਡੀ.ਪੀ.ਓ. ਗੁਰਜੀਤ ਸਿੰਘ, ਐੱਮ.ਸੀ. ਅਸ਼ਵਨੀ ਦੁੱਗਲ, ਰਮੇਸ਼ ਕੁਮਾਰ ਮਹੇਸ਼ਾ, ਸਰਬਜੀਤ ਕੌਰ, ਗੁਰਸ਼ਰਨ ਸਿੰਘ, ਸੁਖਵਿੰਦਰ ਕੌਰ, ਰਮਨ ਵਾਹਲਾ, ਭਗਵੰਤ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਬਾਜਵਾ, ਭੁਪਿੰਦਰ ਸਿੰਘ, ਅਰਜਿੰਦਰ ਸਿੰਘ, ਮਿੰਟਾ ਚੀਮਾ, ਸਾਬਾ ਭੱਟੀ, ਮਨਿੰਦਰਪਾਲ ਸਿੰਘ, ਸ਼ਿੰਗਾਰਾ ਸਿੰਘ, ਫ਼ਰਜ਼ੰਦ ਰਣੀਆ, ਕਰਮ ਸਿੰਘ ਅਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਮੁਹਤਬਰ ਹਾਜ਼ਰ ਸਨ।      

Leave a Reply

Your email address will not be published. Required fields are marked *