ਮੁਕਤਸਰ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)— ਚਾਲੀ ਮੁਕਤਿਆਂ ਦੀ ਯਾਦ’ਚ ਮੁਕਤਸਰ ਦੀ ਪਾਵਨ ਪਵਿੱਤਰ ਸ਼ਹੀਦੀ ਧਰਤੀ ਤੇ ਚੱਲ ਰਹੇ ਟੁੱਟੀ ਗੰਢੀ ਸਲਾਨਾ ਜੋੜ ਮੇਲੇ ਦੇ ਚੌਥੇ ਦਿਨ ਅਜ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਗਤਕੇਬਾਜ਼ੀ,ਘੋੜ ਸਵਾਰੀ, ਪੈਂਤੜੇ ਕੱਢਣੇ,ਕਿੱਲੀ ਤੇ ਕਿੱਲਾ ਪੁੱਟਣ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਮਹਲਾ ਖੇਡਣ ਵਾਲਿਆਂ ਨੂੰ ਇਨਾਮ ਵੰਡੇ ਗਏ ਤੇ ਦੇਗਾਂ ਸਰਦਾਈਆ ਸਮੇਤ ਕਈ ਤਰ੍ਹਾਂ ਦੇ ਲੰਗਰ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਹਲੇ’ਚ ਸ਼ਾਮਲ ਹੋਣ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ,ਉਹਨਾਂ (ਭਾਈ ਖਾਲਸਾ) ਨੇ ਦੱਸਿਆ ਮਹਲੇ ਦੇ ਸਬੰਧ’ਚ ਪਰਸੋਂ ਦੇ ਰੋਜ਼ ਤੋਂ ਦਸਮੇਸ਼ ਤਰਨਾ ਦਲ, ਮਾਲਵਾ ਤਰਨਦਲ ਤੇ ਮਾਝਾ ਤਰਨਾ ਦਲ ਤੋਂ ਇਲਾਵਾ ਸਮੂਹ ਜੋੜ ਮੇਲੇ ਪਹੁਚੇ ਦਲਪੰਥ ਵੱਲੋਂ ਆਪਣੇ ਆਪਣੇ ਪੜਾਵਾਂ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਅਤੇ ਦਪਹਿਰ ਤਿੰਨ ਵਜੇ ਸਮੂਹ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਤੇ ਹੋਰ ਕਈ ਤਰ੍ਹਾਂ ਦੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਬਾਬਾ ਬਕਾਲਾ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ’ਚ ਸਮੂਹ ਮੁਕਤਸਰ ਦੇ ਇਤਿਹਾਸਕ ਗੁਰਦੁਆਰਿਆਂ’ਚ ਨਕਮਸਤਕ ਹੋ ਕੇ ਗੁਰਦੁਆਰਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕਾ ਬਾਜ਼ੀ, ਪੈਂਤੜੇ ਕੱਢਣੇ,ਕਿਲੀ ਤੇ ਕਿਲਾ ਪੁੱਟਣਾ, ਦੋ ਦੋ ਤਿੰਨ ਤਿੰਨ ਚਾਰ ਚਾਰ ਤੇ ਛੇ ਛੇ ਘੋੜਿਆਂ ਦੀਆਂ ਇਕੱਠੇ ਦੌੜਾਂ ਲਗਵਾਉਣੀਆਂ ਅਤੇ ਇੱਕ ਸਿੰਘ ਵੱਲੋ ਨੰਗੀਆਂ ਦੋ ਦੋ ਕਿਰਪਾਨਾ ਨਾਲ ਗਤਕੇਬਾਜ਼ੀ ਦੇ ਜੌਹਰ ਦਿਖਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਤੇ ਉਪਰਾਲੇ ਕੀਤੇ, ਮਹਲਾ ਖੇਡਣ ਵਾਲਿਆਂ ਨੂੰ ਦਲਪੰਥ ਮੁੱਖੀ ਜਥੇਦਾਰ ਸਾਹਿਬਾਨਾਂ ਵੱਲੋਂ ਇਨਾਮ ਵੰਡੇ ਗਏ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਤੇ ਹੋਰ ਕਈ ਤਰ੍ਹਾਂ ਦੇ ਲੰਗਰ ਵਰਤਾਏ ਗਏ, ਮਹਲੇ ਮੌਕੇ ਜਥੇਦਾਰ ਬਾਬਾ ਜੋਗਾ ਸਿੰਘ ਜੀ ਬਾਬਾ ਬਕਾਲਾ ਤਰਨਾ ਦਲ ਨਾਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਢਿੰਠਾ ਮੁਖੀ ਮਾਲਵਾ ਤਰਨਦਲ, ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇਦਾਰ ਪ੍ਰਗਟ ਸਿੰਘ,ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ , ਬਾਬਾ ਰਣਜੀਤ ਸਿੰਘ ਪੀ ਏ , ਜਥੇਦਾਰ ਬਾਬਾ ਹਰਜਿੰਦਰ ਸਿੰਘ, ਬਾਬਾ ਸਤਪਾਲ ਸਿੰਘ ਵੱਡੇ ਨਾਗ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ, ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ।