ਚੰਡੀਗੜ੍ਹ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਪੈਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਨੇ ਇੱਕ ਪੱਤਰ ਜਾਰੀ ਕਰਕੇ ਡੀ.ਪੀ.ਈ-2/75/2023/113 ਮਿਤੀ 15 ਜਨਵਰੀ 2024 ਨੂੰ ਸੂਬੇ ਦੇ ਸਮੂਹ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮੀਣ ਪੰਚਾਇਤਾਂ ਦੀ ਆਮ ਚੋਣਾਂ ਨੇੜ ਭਵਿੱਖ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਆਮ ਚੋਣਾਂ ਤੋਂ ਪਹਿਲਾਂ ਗ੍ਰਾਮ ਪੰਚਾਇਤਾਂ ਨੂੰ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਏ ਅਧੀਨ ਭੰਗ ਕਰਕੇ ਗ੍ਰਾਮ ਪੰਚਾਇਤਾਂ ਦੇ ਰਿਕਾਰਡ ਦੀ ਸਾਂਭ ਸੰਭਾਲ ਕਰਨ ਲਈ ਏ.ਈ.ਜੇ.ਈ ਵੀਡੀਓ, ਐਸ.ਸੀ.ਪੀ.ਓ ਅਤੇ ਪੰਚਾਇਤ ਅਫਸਰਾਂ ਨੂੰ ਪ੍ਰਬੰਧਕ ਨਿਯੁਕਤ ਕਰਨ ਲਈ ਸਰਕਾਰ ਦਾ ਵਿਚਾਰ ਹੈ। ਮੀਟਿੰਗ ਤੋਂ ਪਹਿਲਾਂ 5 ਸਾਲਾਂ ਦੀ ਮਿਆਦ ਖਤਮ ਹੋਣ ਉਪਰੰਤ ਗ੍ਰਾਮ ਪੰਚਾਇਤਾਂ ਦਾ ਕੰਮਕਾਜ ਚਲਾਉਣ ਲਈ ਪ੍ਰਬੰਧਕ ਨਿਯੁਕਤ ਕੀਤੇ ਜਾਣ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।