ਜ਼ਿਲ੍ਹਾ ਪ੍ਰਸ਼ਾਸਨ ਨੇ ਦੀਨਾਨਗਰ ਵਿਖੇ ਕਰਵਾਇਆ ਸਟੈਂਡ ਅਪ ਕਮੇਟੀ ਨਾਈਟ ਸ਼ੋਅ

ਗੁਰਦਾਸਪੁਰ

ਕਾਮੇਡੀਅਨ ਮਨਪ੍ਰੀਤ ਸਿੰਘ ਨੇ ਆਪਣੀ ਕਲਾ ਨਾਲ ਦਰਸ਼ਕਾਂ ਨੂੰ ਖੂਬ ਹਸਾਇਆ

ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਬੀਤੀ ਸ਼ਾਮ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਵਿਖੇ ਸਟੈਂਡ ਅਪ ਕਮੇਡੀ ਨਾਈਟ ਕਰਵਾਈ ਗਈ। ਇਸ ਕਾਮੇਡੀ ਨਾਈਟ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਤੇ ਸ਼ੈਸਨ ਜੱਜ ਰਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਬੀ.ਐੱਸ.ਐੱਫ. ਗੁਰਦਾਸਪੁਰ ਸੈਕਟਰ ਦੇ ਡੀ.ਆਈ.ਜੀ. ਸ਼ੁਸ਼ਾਂਕ ਅਨੰਦ ਅਤੇ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਸ਼ਾਮਿਲ ਹੋਏ।

ਪੰਜਾਬ ਦੇ ਉੱਘੇ ਕਮੇਡੀਅਨ ਮਨਪ੍ਰੀਤ ਸਿੰਘ ਨੇ ਆਪਣੀ ਕਲਾ ਅਤੇ ਵਿਲੱਖਣ ਅੰਦਾਜ਼ ਨਾਲ ਕਮੇਡੀ ਕਰਦਿਆਂ ਰੋਜ਼ਮਰਾਂ ਜ਼ਿੰਦਗੀ ਵਿੱਚੋਂ ਗੱਲਾਂ ਕੱਢ ਕੇ ਆਡੀਟੋਰੀਅਮ ਵਿੱਚ ਮੌਜੂਦ ਸਾਰੇ ਦਰਸ਼ਕਾਂ ਨੂੰ ਖੂਬ ਹਸਾਇਆ। ਕਰੀਬ ਡੇਡ ਘੰਟਾ ਚੱਲੇ ਇਸ ਕਮੇਡੀ ਸ਼ੋਅ ਵਿੱਚ ਸਾਰਾ ਸਮਾਂ ਦਰਸ਼ਕਾਂ ਦੇ ਹਾਸੇ ਗੂੰਜ਼ਦੇ ਰਹੇ। ਦਰਸ਼ਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਨੂੰ ਖੂਬ ਸਰਾਹਿਆ ਗਿਆ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਸ਼ੋਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਦਾ ਇਹ ਕਮੇਡੀ ਪ੍ਰੋਗਰਾਮ ਕਰਵਾਇਆ ਗਿਆ ਹੈ। ਇਸ ਪ੍ਰੋਗਰਾਮ ਕਰਵਾਉਣ ਦਾ ਉਦੇਸ਼ ਅੱਜ ਦੀ ਭੱਜ-ਦੌੜ ਅਤੇ ਤਣਾਅਪੂਰਨ ਜ਼ਿੰਦਗੀ ਵਿੱਚ ਕੁਝ ਅਨੰਦ ਤੇ ਖੁਸ਼ੀ ਦੇ ਪਲ ਲਿਆਉਣਾ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਵੀ ਵੱਖ-ਵੱਖ ਵੰਨਗੀਆਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਅੱਜ ਕਮੇਡੀ ਦਾ ਇਹ ਪ੍ਰੋਗਰਾਮ ਵੀ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਵੱਲੋਂ ਕਾਮੇਡੀਅਨ ਮਨਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਰਾਜੇਸ਼ ਆਹਲੂਵਾਲੀਆ ਸੀ.ਜੇ.ਐੱਮ, ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਧਰਮਪਤਨੀ ਸ੍ਰੀਮਤੀ ਰੀਨਾ ਅਗਰਵਾਲ, ਰਮਨੀਤ ਕੌਰ ਐਡੀਸ਼ਨਲ ਸਿਵਲ ਜੱਜ, ਸੁਪਰੀਤ ਕੌਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜਨਰਲ) ਮੈਡਮ ਇਰਵਨ ਕੌਰ, ਕਾਲਜ ਮੈਨੇਜਮੈਂਟ ਕਮੇਟੀ ਦੇ ਸਕੱਤਰ ਧਰਮ ਇੰਦੂ ਗੁਪਤਾ, ਐੱਸ.ਡੀ.ਐੱਮ. ਦੀਨਾਨਗਰ ਗੁਰਦੇਵ ਸਿੰਘ ਧਾਮ, ਤਹਿਸੀਲਦਾਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਤਰਸੇਮ ਲਾਲ, ਪ੍ਰੋ. ਰਾਜ ਕੁਮਾਰ ਸ਼ਰਮਾਂ, ਪੁਰੂ ਜਰੇਵਾਲ, ਪ੍ਰਦੀਪ ਠਾਕੁਰ, ਰਾਜ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।

Leave a Reply

Your email address will not be published. Required fields are marked *