ਪਟਨਾ ਸਾਹਿਬ, ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)— ਸਿੱਖ ਕੌਮ ਦੀ ਵੱਖਰੀ ਹੋਂਦ ਨਾਨਕਸ਼ਾਹੀ ਕੈਲੰਡਰ ਅਨੁਸਾਰ ਤਕਰੀਬਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾਵਾਂ ਨਾਲ ਮਨਾ ਲਿਆ ਹੈ ਕਿਉਂਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ 5 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਸਦਾ ਲਈ ਪੱਕਾ ਤਹਿ ਕੀਤਾ ਗਿਆ ਸੀ ਅਤੇ ਇਹ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੋਂਦ ਵਿੱਚ ਆਇਆ ਸੀ ਅਤੇ ਸੰਗਤਾਂ ਨੇ ਇਸ ਤੇ ਪਹਿਰਾ ਦਿੰਦੀਆਂ ਪ੍ਰਕਾਸ਼ ਦਿਹਾੜਾ ਮਨਾ ਅਤੇ ਨਾਨਕਸ਼ਾਹੀ ਕੈਲੰਡਰ ਦਾ ਕਤਲੇਆਮ ਕਰਕੇ ਸਾਧ ਲਾਣੇ ਵਲੋਂ ਲਿਆਂਦਾ ਗਿਆ ਬਿਕ੍ਰਮੀ ਕਲੰਡਰ ਲੋਕਾਂ ਨੂੰ ਪ੍ਰਵਾਨ ਨਹੀਂ?ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਕਲੰਡਰ ਤੇ ਪਹਿਰਾ ਦਿੰਦੀ ਹੋਈ 17 ਜਨਵਰੀ ਨੂੰ ਮਨਾ ਕੇ ਸ਼ਰੇਆਮ ਮੂਲ ਨਾਨਕਸ਼ਾਹੀ ਕੈਲੰਡਰ ਦੀ ਉਲੰਘਣਾ ਕਰ ਰਹੀ ਹੈ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੀ ਸਹਿਯੋਗ ਕਰ ਰਹੀਆਂ ਹਨ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਗੁਰੂ ਗੋਬਿੰਦ ਸਿੰਘ ਸਾਹਿਬ ਪ੍ਰਕਾਸ਼ ਦਿਹਾੜੇ ਨੂੰ 5 ਜਨਵਰੀ ਦੇ ਬਜਾਏ 17 ਜਨਵਰੀ ਨੂੰ ਮਨਾਉਣ ਦੀ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਪੱਕੀ ਫਿਕਸ ਕੀਤੀ 5 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਪ੍ਰਕਾਸ਼ ਦਿਹਾੜਾ ਮਨਾਉਣ ਲਈ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਨਾਮਾ ਜ਼ਾਰੀ ਕੀਤਾ ਜਾਵੇ ਤਾਂ ਕਿ ਸਮੁਚੀਆਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਇਸ ਗੁਰਪੁਰਬ ਨੂੰ ਇੱਕ ਹੀ ਦਿੱਨ ਮਨਾ ਸਕਣ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 17 ਜਨਵਰੀ ਨੂੰ ਸਾਬੋਕੀ ਕੀ ਤਲਵੰਡੀ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਲੋਕਾਂ ਨੂੰ ਦੁਬਧਾ’ਚ ਪਾਉਣ ਵਾਲੇ ਵਰਤਾਰੇ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਕਿਹਾ ਭਾਈ ਕਿ ਸਿੱਖ ਕੌਮ ਦੇਸ਼ਾਂ ਵਿਦੇਸ਼ਾਂ ਵਿਚ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾ ਚੁੱਕੀ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਹੰਗ ਸਿੰਘਾਂ ਦੇ ਸੰਯੋਗ ਨਾਲ 17 ਜਨਵਰੀ ਨੂੰ ਮਨਾ ਸਿੱਖ ਕੌਮ ਦੁਵਿਧਾ ਪਾ ਰਹੀ

ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨਾਲ ਆਏ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਮੁਚੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 5 ਜਨਵਰੀ ਨੂੰ ਮਨਾਉਣ ਹੁਕਮਨਾਮਾ ਜਾਰੀ ਕਰਨ ਦੀ ਲੋੜ ਤੇ ਜੋਰ ਦਿੱਤਾ ਜਾਵੇ ਤਾਂ ਕਿ ਸਿੱਖ ਕੌਮ ਨੂੰ ਵੱਖਰੇ ਵੱਖਰੇ ਤੌਰ ਇਹ ਪ੍ਰਕਾਸ਼ ਦਿਹਾੜਾ ਮਨਾਉਣ ਵਾਲੀ ਦੁਬਿਧਾ ਵਿੱਚੋਂ ਕੱਢਿਆ ਜਾ ਸਕੇ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ, ਭਾਈ ਅਵਤਾਰ ਸਿੰਘ ਅੰਮ੍ਰਿਤਸਰ ਮੁੱਖ ਬੁਲਾਰਾ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜੱਸਾ ਸੰਗੋਵਾਲ ਕਪੂਰਥਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ, ਭਾਈ ਗੁਰਦੇਵ ਸਿੰਘ ਸੰਗਲਾ ਤੇ ਭਾਈ ਅਜੈਬ ਸਿੰਘ ਧਰਮਕੋਟ ਭਾਈ ਗੁਰਜਸਪਰੀਤ ਸਿੰਘ ਮਜੀਠਾ ਬਾਈਪਾਸ ਆਦਿ ਆਗੂ ਹਾਜ਼ਰ ਸਨ।



