ਫਗਵਾੜੇ ਦੇ ਇਤਿਹਾਸਕ ਗੁਰਦੁਆਰੇ ‘ਚ ਬੇਅਦਬੀ ਦੇ ਸ਼ੱਕ ‘ਚ ਮਾਰੇ ਵਿਅਕਤੀ ਵਾਲੀ ਘਟਨਾ ਦੀ ਜਾਂਚ ਹੋਣੀ ਚਾਹੀਦੀ-ਭਾਈ ਵਿਰਸਾ ਸਿੰਘ ਖਾਲਸਾ

ਦੋਆਬਾ

ਫਗਵਾੜਾ, ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਫਗਵਾੜੇ ਦੇ ਇਤਿਹਾਸਕ ਗੁਰਦੁਆਰੇ ‘ਚ ਬੇਅਦਬੀ ਦੇ ਛੱਕ’ਚ ਮਾਰੇ ਵਿਅਕਤੀ ਵਾਲੀ ਘਟਨਾ ਦੀ ਲੋਕਾਂ ਦੀ ਮੰਗ ਅਨੁਸਾਰ ਸਾਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਸਾਹਿਬ ਨੇ ਵੀ ਇਸ ਸਬੰਧੀ ਪੰਜਾਬ ਸਰਕਾਰ ਤੋਂ ਜਲਦੀ ਰਿਪੋਰਟ ਮੰਗ ਲਈ ਹੈ ਜਦੋਂ ਕਿ ਪੁਲਿਸ ਨੇ ਮਾਰਨ ਵਾਲੇ ਵਿਅਕਤੀ ਰਮਨਦੀਪ ਸਿੰਘ ਲੁਧਿਆਣਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਰਾਹੀਂ ਉਸ ਦਾ ਸੱਤ ਦਿਨਾਂ ਤੱਕ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਤੇ ਉਸ ਤੋਂ ਸਾਰੀ ਪੁੱਛ ਗਿੱਛ ਕੀਤੀ ਜਾਵੇਗੀ ਜੋਂ ਕਿ ਫਗਵਾੜਾ ਪੁਲਿਸ ਦੀ ਸ਼ਲਾਘਾ ਯੋਗ ਕਾਰਵਾਈ ਕਹੀ ਜਾ ਸਕਦੀ ਹੈ, ਜਦੋਂ ਕਿ ਲੋਕ ਇਸ ਘਟਨਾ ਦੀ ਪੂਰੀ ਸਚਾਈ ਜਾਨਣਾ ਚਾਹੁੰਦੇ ਹਨ ਤੇ ਇਹ ਵੀ ਕਹਿ ਰਹੇ ਹਨ ਕਿ ਜਦੋਂ ਬੇਅਦਬੀ ਹੋਈ ਹੀ ਨਹੀਂ ਤਾਂ ਉਸ ਨੂੰ ਰਮਨਦੀਪ ਵੱਲੋਂ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਕਿਉਂ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਿਆ ਗਿਆ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਘਟਨਾ ਦੀ ਪੂਰੀ ਜਾਂਚ ਪੜਤਾਲ ਕਰਕੇ ਲੋਕਾਂ ਸਾਹਮਣੇ ਲਿਆਂਦੀ ਜਾਵੇ ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਜਦੋਂ ਬੇਅਦਬੀ ਦੀ ਘਟਨਾ ਸਾਹਮਣੇ ਹੀ ਨਹੀਂ ਆਈ ? ਤਾਂ ਉਸ ਨੂੰ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਬੇਰਹਿਮੀ ਨਾਲ ਕਿਉਂ ਮਾਰ ਦਿੱਤਾ ਗਿਆ, ਇਹ ਘਟਨਾ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਤੇ ਵੱਡਾ ਕਲੰਕ ਤੇ ਧੱਬਾ ਹੈ ਜਿਸ ਦੀ ਸਾਰੀ ਜਾਂਚ ਹੋਣੀ ਸਮੇਂ ਅਤੇ ਲੋਕਾਂ ਦੀ ਮੰਗ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਘਟਨਾ ਦੀ ਨਿੰਦਾ ਅਤੇ ਸਰਕਾਰ ਤੋਂ ਇਸ ਪੂਰੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤਾ ਭਾਈ ਖਾਲਸਾ ਨੇ ਸਪਸ਼ਟ ਕੀਤਾ ਪਿਛਲੀਆਂ ਹੋਈਆਂ ਬੇਅਦਬੀ ਘਟਨਾਵਾਂ ਤੋਂ ਇਹ ਮਾਮਲਾ ਵੱਖਰਾ ਤੇ ਫਰਜ਼ੀ ਤੌਰ ਤੇ ਛੱਕੀ ਲੱਗ ਰਿਹਾ ਹੈ ਅਤੇ ਇਸੇ ਹੀ ਕਰਕੇ ਜਿਥੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਲਾਲਪੁਰਾ ਵੱਲੋਂ ਵੀ ਇਸ ਘਟਨਾ ਦੀ ਪੰਜਾਬ ਸਰਕਾਰ ਤੋਂ ਜਲਦੀ ਰਿਪੋਰਟ ਮੰਗ ਲਈ ਹੈ ਉਥੇ ਲੋਕ ਵੀ ਇਸ ਮਾਮਲੇ’ਚ ਸਰਕਾਰ ਤੋਂ ਪੂਰੀ ਸਚਾਈ ਜਾਨਣਾ ਚਾਹੁੰਦੇ ਹਨ ਤੇ ਇਹ ਕਹਿ ਰਹੇ ਹਨ ਕਿ ਜਦੋਂ ਕੋਈ ਬੇਅਦਬੀ ਦੀ ਘਟਨਾ ਸਾਹਮਣੇ ਹੀ ਨਹੀਂ ਆਈ?ਤਾਂ ਉਸ ਵਿਅਕਤੀ ਛੱਕ ਦੇ ਅਧਾਰ ਤੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਨਾ ਮਨੁੱਖੀ ਅਧਿਕਾਰਾਂ ਦੀ ਘੌਰ ਉਲੰਘਣਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਲੋਕਾਂ ਦੀ ਮੰਗ ਅਨੁਸਾਰ ਇਸ ਦੀ ਪੂਰੀ ਤਰ੍ਹਾਂ ਪੜਤਾਲ ਕਰਕੇ ਲੋਕਾਂ ਸਾਹਮਣੇ ਲਿਆਉਣ ਦੀ ਵੀ ਮੰਗ ਕਰਦੀ ਹੈ ਉਹਨਾਂ ਕਿਹਾ ਬੇਅਦਬੀ ਦੀਆਂ ਘਟਨਾਵਾਂ ਭਾਵੇਂ ਹੁਣ ਪੂਰੀ ਤਰ੍ਹਾਂ ਸਿਆਸਤ ਦੀ ਭੇਂਟ ਚੜ੍ਹ ਗਈਆਂ ਹਨ ਅਤੇ ਇਸ ਵਿੱਚ ਦਿੱਨ ਬ ਦਿੱਨ ਵਾਧਾ ਵੀ ਹੋ ਰਿਹਾ ਹੈ ਪਰ ਛੱਕ ਦੇ ਦੋਸ’ਚ  ਬੇਦੋਸ਼ੇ ਨੂੰ ਬੇਰਹਿਮੀ ਨਾਲ ਕਤਲ ਕਰਨਾ ਵੀ ਨਿੰਦਣਯੋਗ ਘਟਨਾ ਤੇ ਇਨਸਾਨੀਅਤ ਦਾ ਘਾਂਣ ਹੈ। ਇਸ ਵਕਤ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਗੁਰਦੇਵ ਸਿੰਘ ਸੰਗਲਾ ਭਾਈ ਅਜੈਬ ਸਿੰਘ ਧਰਮਕੋਟ ਭਾਈ ਜੱਸਾ ਸਿੰਘ ਸੰਗੋਵਾਲ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਗੁਰਜਸਪਰੀਤ ਸਿੰਘ ਮਜੀਠਾ ਬਾਈਪਾਸ ਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਤੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਵੀ ਹਾਜ਼ਰ ਸੀ।

Leave a Reply

Your email address will not be published. Required fields are marked *