ਪੰਜਾਬ ਸਰਕਾਰ ਬੀ.ਪੀ.ਈ.ਓ ਦੀਆਂ ਪ੍ਰਮੋਸ਼ਨਾਂ ਜਲਦ ਕਰੇ – ਲਖਵਿੰਦਰ ਸੇਖੋਂ

ਗੁਰਦਾਸਪੁਰ

ਗੁਰਦਾਸਪੁਰ 21 ਜਨਵਰੀ (ਸਰਬਜੀਤ ਸਿੰਘ)–ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਦੇ ਬੀ.ਪੀ.ਈ.ਓ ਵਿੰਗ ਦੇ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਬਹੁਤ ਸਾਰੀਆਂ ਪੋਸਟਾਂ ਖਾਲੀ ਹਨ ਜਿਸ ਕਰਕੇ ਵਿਭਾਗ ਵੱਲੋਂ ਮੌਜੂਦਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਆਪਣੇ ਬਲਾਕ ਦੇ ਨਾਲ ਨਾਲ ਹੋਰ ਬਲਾਕਾਂ ਦੇ ਵਾਧੂ ਚਾਰਜ ਦਿੱਤੇ ਗਏ ਹਨ। ਇੱਕ ਤੋਂ ਵੱਧ ਬਲਾਕਾਂ ਦੇ ਚਾਰਜ ਹੋਣ ਕਰਕੇ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਧਿਆਪਕਾਂ ਦੇ ਵਿਭਾਗੀ ਕੰਮਾਂ ਵਿੱਚ ਵੀ ਦੇਰੀ ਹੁੰਦੀ ਹੈ।ਸ.ਸੇਖੋਂ ਨੇ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਕੂਲ ਸਿੱਖਿਆ ਵਿਭਾਗ ਵਿੱਚ ਇੱਕ ਅਹਿਮ ਕੜੀ ਦਾ ਕੰਮ ਕਰਦੇ ਹਨ ਜਿਨਾਂ ਨੂੰ ਵਿਭਾਗ ਵੱਲੋਂ ਕਾਫੀ ਦੇਰ ਤੋਂ ਅਣਗੌਲਿਆਂ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਲਗਭਗ 40 ਫੀਸਦੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਪੋਸਟਾਂ ਖਾਲੀ ਹਨ । ਉਹਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਜਿੰਨੀਆਂ ਵੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਖਾਲੀ ਪੋਸਟਾਂ ਹਨ ਉਹਨਾਂ ਨੂੰ ਤੁਰੰਤ ਭਰਿਆ ਜਾਵੇ ਤਾਂ ਜੋ ਵਿਭਾਗੀ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਹੋਵੇ। ਇਸ ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਸਹਾਇਕ ਪੰਕਜ ਅਰੋੜਾ ਬੀ.ਪੀ.ਈ.ਓ ,ਜਸਪਾਲ ਬੀ.ਪੀ.ਈ.ਓ ਜਸਵਿੰਦਰ ਸਿੰਘ ਬੀ.ਪੀ.ਈ.ਓ ਤਰਨ ਤਾਰਨ ਬੀ ਕੇ ਮਹਿਮੀ ਬੀ.ਪੀ.ਈ.ਓ ਜਲੰਧਰ ਅਤੇ ਨਰੇਸ਼ ਪਨਿਆੜ ਬੀ.ਪੀ.ਈ.ਓ ਪਠਾਨਕੋਟ ਜਥੇਬੰਦੀ ਦੇ ਸੰਸਥਾਪਕ ਆਦਿ ਮੌਜੂਦ ਸਨ।

Leave a Reply

Your email address will not be published. Required fields are marked *