ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਪੰਜਾਬ

ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ ) ਦੇਸ਼ ਦੀ ਆਜ਼ਾਦੀ ਦੀ 75ਵੇਂ ਵਰ੍ਹੇਗੰਢ ਦੇ ਸਬੰਧ ਵਿਚ ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ’ ਤਹਿਤ ਜ਼ਿਲ੍ਹੇ ਭਰ ਵਿਚ ਵੱਖ-ਵੱਖ ਵਿਭਾਗਾਂ ਵਲੋਂ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ 13 ਤੋਂ 15 ਅਗਸਤ ਤਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ ਅਤੇ ਲੋਕਾਂ ਨੂੰ ਨੈਸ਼ਨਲ ਫਲੈਡ ਕੋਡ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿਖੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ ਸਬੰਧੀ ਕਰਵਾਈ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜਿਲਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

ਆਪਣੇ ਦਫਤਰ ਵਿਖੇ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਅਧਿਕਾਰੀਆਂ ਨੂੰ ਕਿਹਾ ਕਿ ‘ਹਰ ਘਰ ਤਿਰੰਗਾ’ ਮੁਹਿੰਮ ਹਰ ਘਰ, ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ, ਦੁਕਾਨਾਂ ਆਦਿ ’ਤੇ ਤਿਰੰਗਾ ਲਹਿਰਾਉਣ ਲਈ ਪ੍ਰੋਗਰਾਮ ਉਲੀਕਿਆ ਜਾਵੇ। ਸਰਕਾਰੀ ਸਕੂਲਾਂ ਵਿਚ ਸਕੂਲ ਮੈਨੇਜਮੈਂਟ ਕਮੇਟੀਆਂ ਵਲੋਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀਆਂ ਕੱਢੀਆਂ ਜਾਣ ਤਾਂ ਜੋ ਲੋਕਾਂ ਨੂੰ ਨੈਸ਼ਨਲ ਫਲੈਗ ਕੋਡ ਬਾਰੇ ਜਾਣਖਾਰੀ ਦਿੱਤੀ ਜਾਵੇ। ਸਕੂਲਾਂ ਵਿਚ ‘ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ ਦੇ ਲੋਗੇ ਹੇਠ ਪੇਟਿੰਗ, ਲੇਖ , ਕਵਿਤਾਵਾਂ, ਸਲੋਗਨ ਤੇ ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣ।

 ਇਸ ਮੌਕੇ ਉਨਾਂ ਡੀਡੀਪੀਓ, ਜ਼ਿਲਾ ਸਿੱਖਿਆ ਅਫਸਰ (ਸ/ਪ), ਸਮੂਹ ਕਾਰਜਸਾਧਕ ਅਫਸਰਾਂ ਅਤੇ ਬੀਡੀਪੀਓਜ਼ ਨੂੰ ਹਦਾਇਤ ਕੀਤੀ ਕਿ ਉਹ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜਾਗਰੂਕਤਾ ਮੁਹਿੰਮ ਵਿੱਢਣ ਤੇ ਵੱਖ-ਵੱਖ ਗਤੀਵਿਧੀਆਂ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸੰਦੀਪ ਮਲਹੋਤਰਾ ਡੀਡੀਪੀਓ, ਮਨਮੋਹਨ ਸਿੰਘ ਸੈਕਰਟੀ ਜ਼ਿਲ੍ਹਾ ਪ੍ਰੀਸ਼ਦ, ਬਲਬੀਰ ਸਿੰਘ ਡਿਪਟੀ ਡੀਈਓ (ਪ), ਈ.ਓ ਅਸ਼ੋਕ ਕੁਮਾਰ, ਜਤਿੰਦਰ ਮਹਾਜਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

Leave a Reply

Your email address will not be published. Required fields are marked *