ਅੰਮ੍ਰਿਤਸਰ , ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਬਾਬਾ ਵੀਰ ਸਿੰਘ ਜੀ-ਬਾਬਾ ਧੀਰ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਪਿੰਡ ਚਾਟੀਵਿੰਡ ਲੇਹਲ,ਪਿੰਡ ਮਾਗਾਂ ਸਰਾਏ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਜੀ ਸੋਢੀ ਦੀ ਅਗਵਾਈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 259 ਵਾਂ ਸ਼ਹੀਦੀ ਦਿਹਾੜਾ 7 ਫਰਵਰੀ ਦਿਨ ਬੁੱਧਵਾਰ ਨੂੰ ਸਵਰਗੀ ਜਥੇਦਾਰ ਬਾਬਾ ਮਹਿੰਦਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ 49 ਵੀਂ ਬਰਸੀ ਦੇ ਨਾਲ ਨਾਲ ਸਿੰਘ ਸਾਹਿਬ ਜਥੇਦਾਰ ਬਾਬਾ ਬਲਕਾਰ ਸਿੰਘ ਜੀ ਦੀ ਨੌਵੀਂ ਯਾਦ ਨੂੰ ਸਮਰਪਿਤ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਜਾ ਰਿਹਾ ਹੈ। ਅਖੰਡ ਪਾਠ ਸਾਹਿਬ ਰਖਵਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ, ਸੰਤ ਸਮਾਜ, ਨਿਰਮਲਾ ਪੰਥ, ਨਾਮਧਾਰੀ ਪੰਥ ਉਦਾਸੀਨ ਸੰਪ੍ਰਦਾਵਾਂ, ਧਾਰਮਿਕ, ਰਾਜਨੀਤਿਕ ਅਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ਤੇ ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਸਮਾਪਤੀ ਤੋਂ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਪੁਰਾਤਨ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਤੇ ਉਪਰਾਲੇ ਕੀਤੇ ਜਾਣਗੇ, ਇਸ ਦੌਰਾਨ ਤਰ੍ਹਾਂ ਤਰ੍ਹਾਂ ਦੇ ਲੰਗਰਾਂ ਦੀ ਸੇਵਾ ਅਤੁੱਟ ਚਲਾਈ ਜਾਵੇਗੀ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੀ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਾਲ ਸ਼ਹੀਦੀ ਦਿਹਾੜੇ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ ਦਸਿਆ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲੈ ਗਏ ਹਨ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਨੇ ਜਥੇਦਾਰ ਸਾਹਿਬਾਨਾਂ ਦੀ ਇੱਕ ਹੰਗਾਮੀ ਮੀਟਿੰਗ ਦੌਰਾਨ 259 ਵੇਂ ਸ਼ਹੀਦੀ ਦਿਹਾੜੇ ਸਬੰਧੀ ਪੋਸਟਰ ਜਾਰੀ ਕਰਨ ਤੋਂ ਉਪਰੰਤ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸ਼ਹੀਦੀ ਦਿਹਾੜੇ ਤੇ ਆਪਣੇ ਪ੍ਰਵਾਰਾਂ ਸਮੇਤ ਹਾਜ਼ਰੀ ਲਵਾ ਕੇ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਕਥਾਵਾਚਕਾਂ ਤੋਂ ਇਲਾਵਾ ਸੰਤ ਸਮਾਜ ਦੇ ਸੰਤਾਂ ਪਾਸੋਂ ਗੁਰਮਤਿ ਵਿਚਾਰਾਂ ਸਰਵਣ ਕਰਕੇ ਆਪਣੇ ਸੰਸਾਰਕ ਜੀਵਨ ਨੂੰ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਕੱਢੇਂ ਜਾ ਰਹੇ ਮਹੱਲੇ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਅਨੰਦ ਵੀ ਪ੍ਰਾਪਤ ਕਰਨ ਇਸ ਮੌਕੇ ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਨਾਲ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਮੁਖੀ ਮਾਲਵਾ ਤਰਨਦਲ ਸ਼ਹੀਦ ਬਾਬਾ ਸੰਗਤ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਜੀ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਮੁਖੀ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤੇ ਪ੍ਰਧਾਨ ਸਮੁੱਚੀਆਂ ਨਿਹੰਗ ਸਿੰਘਾਂ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਗੁਰਜਸਪਰੀਤ ਸਿੰਘ ਮਜੀਠਾ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਭਾਈ ਅਮਰਜੀਤ ਸਿੰਘ ਧੂਲਕਾ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ।
ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇ ਬਾਬਾ ਬਲਦੇਵ ਸਿੰਘ ਵੱਲਾ, ਜਥੇ ਬਾਬਾ ਸੁਖਪਾਲ ਸਿੰਘ, ਭਾਈ ਵਿਰਸਾ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਹੋਰ ਜਥੇਦਾਰ ਸਾਹਿਬਾਨ 259 ਵੇ ਸ਼ਹੀਦੀ ਦਿਹਾੜੇ ਸਬੰਧੀ ਪੋਸਟਰ ਜਾਰੀ ਕਰਦੇ ਹੋਏ।