ਬਠਿੰਡਾ, ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ 1 ਫਰਵਰੀ ਤੋਂ 3 ਫਰਵਰੀ ਤੱਕ ਗੁਰੂਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋਡ ਫੂਲ ਬਠਿੰਡਾ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਦੀ ਅਗਵਾਈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸੰਯੋਗ ਨਾਲ ਬਹੁਤ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਜਾ ਰਿਹਾ ਹੈ, ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ,ਨਗਰ ਕੀਰਤਨ ਸਜਾਏ ਜਾਣਗੇ,ਧਾਰਮਿਕ ਦੀਵਾਨ ਸਜਾਏ ਜਾਣਗੇ, ਲਾਡਲੀਆਂ ਨਿਹੰਗ ਫੌਜ਼ਾਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਸਮਾਗਮ’ ਚ ਜਥੇਦਾਰ ਸਾਹਿਬਾਨ, ਸਿੰਘ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ ਨਿਰਮਲੇ ਤੇ ਉਦਾਸੀ ਮਹਾਂਪੁਰਸ਼ ਵਿਸ਼ੇਸ਼ ਤੌਰ ਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਕਰਨਗੇ, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਅਤੇ ਮੁਖੀ ਮਾਲਵਾ ਤਰਨਦਲ ਮਿਸਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਵੱਲੋਂ ਕੀਤਾ ਜਾਵੇਗਾ,ਸਾਰਾ ਪ੍ਰੋਗਰਾਮ ਟੀਵੀ ਤੇ ਲਾਈਵ ਪ੍ਰਸਾਰਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇ ਬਾਬਾ ਸੁਖਪਾਲ ਸਿੰਘ ਫੂਲ ਨਾਲ ਸਮਾਗਮ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਸਵਰਗੀ ਜਥੇਦਾਰ ਮਾਲਵਾ ਤਰਨਦਲ ਬਾਬਾ ਲਾਲ ਸਿੰਘ ਜੀ ਵੱਲੋਂ ਹਰ ਸਾਲ ਗੁਰੂ ਰਵੀਦਾਸ ਮਹਾਰਾਜ ਜੀ, ਸ਼ਹੀਦ ਬਾਬਾ ਸੰਗਤ ਸਿੰਘ ਜੀ ਅਤੇ ਸ਼ਹੀਦ ਬਾਬਾ ਜੈ ਸਿੰਘ ਦੀ ਯਾਦ ਨੂੰ ਤਾਜ਼ਾ ਕਰਦਿਆਂ ਗੁਰਦੁਆਰਾ ਸਾਹਿਬ ਵਿਖੇ ਇੱਕ ਵੱਡਾ ਗੁਰਮਤਿ ਸਮਾਗਮ ਜੋੜ ਮੇਲੇ ਕਰਵਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਨਾਲ ਜੋੜਨ ਲਈ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਹੀ ਲਹਿਰ ਦੀ ਕੜੀ ਤਹਿਤ ਉਨ੍ਹਾਂ ਦੇ ਮਹਾਨ ਸਪੂਤ ਅਤੇ ਮੁਖੀ ਸ਼ਹੀਦ ਬਾਬਾ ਸੰਗਤ ਸਿੰਘ ਮਾਲਵਾ ਤਰਨਦਲ ਦੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਵੱਲੋਂ ਇਸ ਵਾਰ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋੜ ਫੂਲ ਬਠਿੰਡਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਉਹਨਾਂ (ਭਾਈ ਖਾਲਸਾ) ਨੇ ਦੱਸਿਆ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਮੂਹ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦੇ ਪ੍ਰਬੰਧ ਕਰ ਲਏ ਗਏ ਹਨ ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਜੋੜ ਮੇਲੇ ਸਬੰਧੀ ਵਿੱਚ 1 ਫਰਵਰੀ ਦਿਨ ਵੀਰਵਾਰ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਹੋ ਜਾਣਗੇ ਅਤੇ 2 ਫਰਵਰੀ ਸ਼ੁਕਰਵਾਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਜਾਵੇਗਾ ਜੋਂ ਫੂਲ, ਰਾਮਪੁਰਾ ਪਿੰਡ ਤੇ ਮੰਡੀ ਦੇ ਗੁਰੂ ਘਰਾਂ ‘ਚ ਨਕਮਸਤਕ ਹੁੰਦਾ ਹੋਇਆ ਵਾਪਸ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋੜ ਬਠਿੰਡਾ ਵਿਖੇ ਪਹੁੰਚੇਗਾ ਤੇ ਗੁਰੂ ਸਾਹਿਬ ਜੀ ਦੇ ਛੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ ਉਨ੍ਹਾਂ ਕਿਹਾ ਇਸ ਸਬੰਧੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਨੇ ਮਾਮਲਾ ਤਰਨਤਾਰਨ ਦੇ ਜ਼ਿਲਾ ਜਥੇਦਾਰਾਂ ਤੇ ਹੋਰਾਂ ਦੀ ਇਕੱਤਰਤਾ ਸੱਦ ਕੇ ਜਿਥੇ ਡਿਉਟੀਆਂ ਲਗਾਂ ਦਿਤੀਆਂ ਹਨ ਉਥੇ ਉਨ੍ਹਾਂ ਨੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਇਸ ਸਲਾਨਾ ਗੁਰਮਤਿ ਸਮਾਗਮ ਜੋੜ ਮੇਲੇ ਦੀਆਂ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਦੀ ਬੇਨਤੀ ਕੀਤੀ ਹੈ ਇਸ ਮੌਕੇ ਹੋਰਨਾਂ ਸਿੰਘ ਸਾਹਿਬਾਨਾ ਤੇ ਨਿਰਮਲੇ ਸੰਤ ਸਮਾਜ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਕੌਮੀ ਜਰਨੈਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਮੁਖੀ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਾਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਸੰਤ ਬਾਬਾ ਬਲਵਿੰਦਰ ਸਿੰਘ ਨਾਨਕਸਰ ਠਾਠ ਜਗਰਾਓਂ,ਸੰਤ ਅਵਤਾਰ ਸਿੰਘ ਧੂੜਕੋਟ, ਸੰਤ ਜੈ ਦੀਪ ਸਿੰਘ ਜੀ, ਸੰਤ ਗੁਰਸ਼ਰਨ ਸਿੰਘ ਦੌਦਰਵਾਲੇ, ਸੰਤ ਬਲਵਿੰਦਰ ਚਾਂਗਲੀ ਵਾਲੇ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਹਜ਼ਾਰਾਂ ਗੁਰੂ ਕੀਆਂ ਲਾਡਲੀਆਂ ਨਿਹੰਗ ਫੌਜ਼ਾਂ ਪਹੁੰਚ ਰਹੀਆਂ ਹਨ ।



