ਅੰਮ੍ਰਿਤਸਰ,ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਜੋਂ 27 ਸਾਲ ਤੋਂ ਜੇਲ’ਚ ਬੰਦ ਹਨ ਅਤੇ ਮਾਨਸਿਕ ਤੌਰ ਤੇ ਬਿਮਾਰ ਹੋਣ ਕਰਕੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਜੇਰੇ ਇਲਾਜ ਹਨ ਹੁਣ ਉਹਨਾਂ ਦੀ ਰਿਹਾਈ 26 ਜਨਵਰੀ ਨੂੰ ਰਿਹਾਅ ਕਰਨ ਵਾਲੇ ਕੈਦੀ ਸਿੰਘਾਂ ਦੀ ਲਿਸਟ ਵਿੱਚ ਸੀ, ਪਰ ਦਿੱਲੀ ਦੀ ਵੱਖਵਾਦੀ ਤੇ ਸਿੱਖ ਵਿਰੋਧੀ ਆਪ ਸਰਕਾਰ ਨੇ ਪ੍ਰੋਫ਼ੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ਤੇ ਸਾਈਨ ਨਾਂ ਕਰਕੇ ਆਪਣਾ ਸਿੱਖ ਵਿਰੋਧੀ ਅਸਲੀ ਚੇਹਰਾ ਨੰਗਾ ਕਰ ਲਿਆ ਹੈ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਵੱਸ ਰਹੇ ਸਿੱਖਾਂ ਵਿੱਚ ਇਸ ਸਬੰਧੀ ਸਖ਼ਤ ਵਿਰੋਧ ਤੇ ਆਪ ਸਰਕਾਰ ਦੀ ਦੋਗਲੀ ਨੀਤੀ ਦੀ ਨਿੰਦਾ ਕਰਨ ਦੇ ਨਾਲ ਨਾਲ ਮੰਗ ਕੀਤੀ ਜਾ ਰਹੀ ਹੈ ਜਿਹੜਾ ਵਿਅਕਤੀ 27 ਸਾਲ ਤੋਂ ਜੇਲ’ਚ ਬੰਦ ਹੈ ਅਤੇ ਮਾਨਸਿਕ ਤੌਰ ਤੇ ਬਿਮਾਰ ਵੀ ਚੱਲ ਰਿਹਾ ਹੈ, ਅਜਿਹੇ ਹਲਾਤਾਂ ਵਿੱਚ ਉਸ ਦੀ ਰਿਹਾਈ ਲਈ ਆਈ ਫਾਇਲ ਤੇ ਸ਼ਾਈਨ ਨਾਂ ਕਰਕੇ ਦਿੱਲੀ ਦੀ ਸਿੱਖ ਵਿਰੋਧੀ ਕੇਜਰੀਵਾਲ ਸਰਕਾਰ ਨੇ ਆਪਣਾ ਸਿੱਖ ਵਿਰੋਧੀ ਅਸਲੀ ਚੇਹਰਾ ਨੰਗਾ ਕਰ ਲਿਆ ਹੈ ਅਜਿਹਾ ਕਰਕੇ ਦਿੱਲੀ ਦੀ ਕੇਜਰੀਵਾਲ ਸਰਕਾਰ ਜਿਥੇ ਵੱਡਾ ਜੁਲਮ ਤੇ ਬੇਇਨਸਾਫੀ ਤੇ ਤੁਲੀ ਹੋਈ ਹੈ ਉਥੇ ਆਪ ਸਰਕਾਰ ਨੇ ਆਪਣਾ ਸਿੱਖ ਵਿਰੋਧੀ ਅਸਲੀ ਚੇਹਰਾ ਨੰਗਾ ਕਰ ਲਿਆ ਹੈ, ਆਪ ਸਰਕਾਰ ਦਾ ਇਹ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ, ਕਿਉਂਕਿ ਭਾਈ ਸਾਹਿਬ ਤਾਂ ਪਹਿਲਾਂ ਹੀ ਮਾਨਸਿਕ ਤੌਰ ਬਿਮਾਰ ਅਤੇ 27 ਸਾਲ ਤੋਂ ਜੇਲ’ਚ ਵੀ ਬੰਦ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਆਪ ਸਰਕਾਰ ਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਸਿੱਖ ਵਿਰੋਧੀ ਦੋਗਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੂੰ ਬੇਨਤੀ ਕਰਦੀ ਹੈ ਕਿ ਉਹ ਆਪਣੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ੋਰ ਦੇ ਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਤੇ ਢੁਕਵੇਂ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦੇਣ ਦੇ ਨਾਲ ਨਾਲ ਸਮੁੱਚੇ ਸਿੱਖ ਪੰਥ ਭਾਈ ਚਾਰੇ ਨੂੰ ਪੁਰਜ਼ੋਰ ਅਪੀਲ ਕਰਦੀ ਹੈ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਕਰਵਾਉਣ ਲਈ ਇਕ ਨਿਸ਼ਾਨ ਤੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਸਾਂਤਮਈ ਢੰਗ ਨਾਲ ਸੰਘਰਸ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਭਾਈ ਸਾਹਿਬ ਜੀ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾ ਸਕੇ ,ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦੀ ਸਜ਼ਾ ਤੋਂ ਛੋਟ ਦੇ ਕੇ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ ਅਤੇ ਉਹਨਾਂ ਦੀ ਰਿਹਾਈ ਵਾਲੀ ਫਾਈਲ ਨੂੰ ਦਿੱਲੀ ਸਰਕਾਰ ਕਈ ਵਾਰ ਵਾਪਸ ਕਰ ਚੁੱਕੀ ਹੈ ਤੇ ਹੁਣ 26 ਜਨਵਰੀ ਨੂੰ ਇੱਕ ਵਾਰ ਫਿਰ ਸਾਈਨ ਨਾਂ ਕਰਕੇ ਦਿੱਲੀ ਸਰਕਾਰ ਨੇ ਆਪਣਾ ਸਿੱਖ ਵਿਰੋਧੀ ਅਸਲੀ ਚੇਹਰਾ ਨੰਗਾ ਕਰ ਲਿਆ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪ੍ਰੋਫ਼ੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ਤੇ ਇੱਕ ਵਾਰ ਫਿਰ ਸਾਈਨ ਨਾਂ ਕਰਨ ਵਾਲੀ ਸਿੱਖ ਵਿਰੋਧੀ ਦਿੱਲੀ ਸਰਕਾਰ ਦੀ ਨਿੰਦਾ ਅਤੇ ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੂੰ ਇਸ ਸਬੰਧੀ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਭਾਈ ਸਾਹਿਬ ਦੀ ਰਿਹਾਈ ਨੂੰ ਯਕੀਨੀ ਬਣਾਉਣ ਦੀ ਮੰਗ ਦੇ ਨਾਲ ਨਾਲ ਸਮੁੱਚੇ ਸਿੱਖ ਪੰਥ ਨੂੰ ਭਾਈ ਸਾਹਿਬ ਜੀ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਇਕ ਜੁੱਟ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ (ਭਾਈ ਖਾਲਸਾ ) ਨੇ ਸਪਸ਼ਟ ਕੀਤਾ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ 27 ਸਾਲ ਤੋਂ ਜੇਲ’ਚ ਬੰਦ ਹਨ ਅਤੇ ਹੁਣ ਅਦਾਲਤ ਨੇ ਪ੍ਰੋਫ਼ੈਸਰ ਸਾਹਿਬ ਦੀ ਰਿਹਾਈ 26 ਜਨਵਰੀ ਨੂੰ ਕਰਨ ਲਈ ਦਿੱਲੀ ਸਰਕਾਰ ਨੂੰ ਫਾਈਲ ਭੇਜੀ ਸੀ ਜਿਸ ਤੇ ਦਿੱਲੀ ਸਰਕਾਰ ਨੇ ਸਾਈਨ ਨਾਂ ਕਰਕੇ ਜਿਥੇ ਆਪਣਾ ਸਿੱਖ ਵਿਰੋਧੀ ਅਸਲੀ ਚੇਹਰਾ ਨੰਗਾ ਕਰ ਲਿਆ ਹੈ,ਉਥੇ ਇਸ ਰਿਹਾਈ ਸਬੰਧੀ ਕੇਂਦਰ ਸਰਕਾਰ ਤੇ ਦੋਸ਼ ਲਾਉਣ ਵਾਲੀ ਦੋਗਲੀ ਨੀਤੀ ਦਾ ਪੜਦਾ ਫਾਸ਼ ਵੀ ਹੋ ਗਿਆ ਹੈ, ਭਾਈ ਖਾਲਸਾ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਕਈ ਹੋਰ ਸਿਆਸੀ ਨੇਤਾਵਾਂ ਵੱਲੋਂ ਭਾਈ ਸਾਹਿਬ ਦੀ ਰਿਹਾਈ ਸਬੰਧੀ ਸਾਈਨ ਨਾਂ ਕਰਨ ਨੂੰ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਦੱਸਣ ਤੇ ਭਾਈ ਸਾਹਿਬ ਨੂੰ ਤੁਰੰਤ ਰਿਆਹ ਕਰਨ ਦਾ ਨਾਹਰਾ ਮਾਰਨ ਵਾਲੀ ਨੀਤੀ ਦਾ ਧੰਨਵਾਦ ਕੀਤਾ ,ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਿੱਲੀ ਦੀ ਆਪ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਦੀ ਨਿੰਦਾ ਕਰਦੀ ਹੈ, ਉਥੇ ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕਰਦੀ ਹੈ ਕਿ ਉਹ ਆਪਣੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦੇਣ ਦੇ ਨਾਲ ਨਾਲ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕਰਦੀ ਹੈ ਕਿ ਉਹ ਭਾਈ ਸਾਹਿਬ ਦੀ ਰਿਹਾਈ ਲਈ ਇਕ ਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਤੇ ਜ਼ੋਰ ਦੇਣ, ਇਸ ਮੌਕੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ, ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਮੋਗਾ ਭਾਈ ਗੁਰਦੇਵ ਸਿੰਘ ਸੰਗਲਾ ਤੇ ਭਾਈ ਅਜੈਬ ਸਿੰਘ ਧਰਮਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੱਸਾ ਸਿੰਘ ਸੰਗੋਵਾਲ, ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਮੋਗਾ ਭਾਈ ਗੁਰਜਸਪਰੀਤ ਸਿੰਘ ਮਜੀਠਾ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੇ ਹੋਰ ਆਗੂ ਗੱਲਬਾਤ ਕਰਦੇ ਹੋਏ ।