ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੰਬਲੀ ਹਲਕਾ ਗੁਰਦਾਸਪੁਰ ਦੀ ਰਿਵੀਊ ਮੀਟਿੰਗ

ਗੁਰਦਾਸਪੁਰ

ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ਼ ਸਲਹੋਤਰਾ ਅਤੇ ਅਸੰਬਲੀ ਕੋਆਰਡੀਨੇਟਰ ਪਵਨ ਕੁਮਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਸਬੰਧੀ ਕੀਤਾ ਗਿਆ ਵਿਚਾਰ ਵਟਾਂਦਰਾ

ਗੁਰਦਾਸਪੁਰ,12 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਸੰਬਲੀ ਹਲਕਾ ਗੁਰਦਾਸਪੁਰ ਦੀ ਇੱਕ ਰਿਵੀਉ  ਮੀਟਿੰਗ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ਼ ਸਲਹੋਤਰਾ ਅਤੇ ਅਸੈਂਬਲੀ ਕੋਆਰਡੀਨੇਟਰ ਪਵਨ ਕੁਮਾਰ ਦੀ ਅਗਵਾਈ ਹੇਠ ਪੰਚਾਇਤ ਭਵਨ ਗੁਰਦਾਸਪੁਰ ਵਿੱਚ ਹੋਈ। ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਮੈਡਮ ਕਿਰਨਦੀਪ ਕੌਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਡੀ ਐਸ ਪੀ ਸਿਟੀ ਸ਼ਹਿਬਾਜ਼ ਸਿੰਘ , ਪੰਚਾਇਤ ਸਕੱਤਰ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਾਇਸ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰ ਸਹਿਬਾਨ ਹਾਜ਼ਰ ਹੋਏ।

ਅਸੈਂਬਲੀ ਕੋਆਰਡੀਨੇਟਰ ਪਵਨ ਕੁਮਾਰ ਵਲੋਂ ਪੰਚਾਇਤ ਸਕੱਤਰ ਸਹਿਬਾਨਾਂ ਨੂੰ 16 ਅਗਸਤ ਤੋਂ 26 ਅਗਸਤ ਦੌਰਾਨ ਪਿੰਡਾਂ ਵਿੱਚ ਵਿਲੇਜ਼ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਉਣ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸਾਰੇ ਪਿੰਡਾਂ ਵਿੱਚ ਵਟਸਐਪ ਗਰੁੱਪਾਂ ਰਾਹੀਂ ਪਾਰਟੀ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁਚਾਉਣ ਲਈ ਕਿਹਾ ਗਿਆ।

ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ਼ ਸਲਹੋਤਰਾ ਨੇ ਦੱਸਿਆ ਕਿ ਲੋਕਾਂ ਵਲੋਂ ਇਸ ਮੁਹਿੰਮ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ ਅਤੇ ਇਹ ਮੁਹਿੰਮ ਇੱਕ ਲੋਕ ਲਹਿਰ ਬਣ ਚੁੱਕੀ ਹੈ। ਡੀ ਐਸ ਪੀ ਸਿਟੀ ਸ਼ਹਿਬਾਜ਼ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ  ਲੋਕਾਂ ਵਲੋਂ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ  ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *