ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਸੰਤ ਮਹਾਂਪੁਰਸ਼ ਬਾਬਾ ਧਰਮ ਸਿੰਘ ਜੀ ਦੀ 19 ਵੀ ਸਲਾਨਾ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਜੌਦਾ ਮੁਖੀ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਅਗਵਾਈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸੰਯੋਗ ਨਾਲ ਮਨਾਈ ਗਈ ਅਖੰਡ ਪਾਠਾਂ ਦੇ ਲੜੀਵਾਰ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਖੂਨਦਾਨ ਕੈਂਪ ਲਗਾਇਆ ਗਿਆ ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਸੰਤ ਬਾਬਾ ਲੀਡਰ ਸਿੰਘ ਜੀ ਗੁਰੂਸਰ ਸਾਹਿਬ ਸੈਫਲਾ ਬਾਦ ਤੇ ਬਰਸੀ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਰਸੀ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਬਰਸੀ ਦੇ ਸਬੰਧ ਵਿੱਚ 1 ਜਨਵਰੀ ਤੋਂ ਲੜੀਵਾਰ ਅਖੰਡ ਪਾਠਾਂ ਦੇ ਪਾਠ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਆਖਰੀ ਲੜੀ ਦੇ ਅਖੰਡ ਪਾਠ 23 ਜਨਵਰੀ ਨੂੰ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਸੁੰਦਰ ਨਵੇਂ ਬਣੇ ਦੀਵਾਨ ਹਾਲ ਵਿੱਚ ਬਰਸੀ ਦੇ ਧਾਰਮਿਕ ਸਮਾਗਮ ਦੀ ਅਰੰਭਤਾ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਸੈਫਲਾ ਬਾਦ ਦੇ ਹਜ਼ੂਰੀ ਕੀਰਤਨੀਆਂ ਦੇ ਰਸ ਭਿੰਨੇ ਸ਼ਬਦ ਗੁਰਬਾਣੀ ਕੀਰਤਨ ਤੋਂ ਬਾਅਦ ਹੋਈ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਕਥਾਵਾਚਕਾਂ ਤੋਂ ਇਲਾਵਾ ਸੰਤ ਮਹਾਂਪੁਰਸ਼ ਨੇ ਹਾਜ਼ਰੀ ਲਵਾਈ ਅਤੇ ਸ਼੍ਰੀ ਸੰਤ ਮਹਾਂਪੁਰਸ਼ ਬਾਬਾ ਧਰਮ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਅਤੇ ਸੰਤ ਬਾਬਾ ਲੀਡਰ ਸਿੰਘ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਸੈਂਕੜੇ ਪ੍ਰਾਣੀਆਂ ਨੇ ਆਪਣਾ ਖੂਨ ਦਾਨ ਕਰਕੇ ਲੋੜਵੰਦਾਂ ਦੀ ਸਹਾਇਤਾ ਕੀਤੀ ਗਈ ਅਤੇ ਸਭਨਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਇਸ ਮੌਕੇ ਤੇ ਮੁਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਨੇ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ ਤੇ ਲਗਾਤਾਰ ਸੇਵਾ ਨਿਭਾਉਣ ਵਾਲੇ ਸੇਵਾਦਾਰਾ ਦਾ ਸਨਮਾਨ ਵੀ ਕੀਤਾ ਗਿਆ ਸਮਾਗਮ ਵਿੱਚ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਹਾਜ਼ਰੀ ਲਵਾਈ ।



