ਯੂ.ਪੀ, ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਮੈਨੀਆਂ ਸਾਹਿਬ ਡੇਰਾ ਸੰਤ ਬਾਬਾ ਜਰਨੈਲ ਸਿੰਘ ਪੁਵਾਇਆਂ ਯੂ ਪੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਘੀਂ ਦਿਹਾੜੇ ਨੂੰ ਸਮਰਪਿਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਅਗਵਾਈ ਤੋਂ ਇਲਾਵਾ ਇਲਾਕ਼ਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਜੀ ਨਾਲ ਸਮਾਗ਼ਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ
ਉਹਨਾਂ ਦਸਿਆ ਗੁਰਦਵਾਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਜੀ ਵੱਲੋਂ ਦੇਸ਼ਾਂ ਵਿਦੇਸ਼ਾਂ ਵਿੱਚ ਗੁਰੂ ਘਰ ਉਸਾਰ ਕੇ ਸਿੱਖ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦੀ ਇੱਕ ਵੱਡੀ ਧਾਰਮਿਕ ਮੁਹਿੰਮ ਚਲਾਈ ਹੋਈ ਹੈ ਅਤੇ ਉਸੇ ਮੁਹਿੰਮ ਦੀ ਕੜੀ ਤਹਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਪੁਆਇਆ ਯੂਪੀ ਵਿਖੇ ਮਾਘੀ ਦਿਹਾੜੇ ਨੂੰ ਸਮਰਪਿਤ ਤਿੰਨ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਇਕ ਵੱਡਾ ਧਾਰਮਿਕ ਦੀਵਾਨ ਕਰਵਾਇਆ ਗਿਆ ਜਿਸ ਵਿੱਚ ਰਾਗੀ ਭਾਈ ਪਰਮਜੀਤ ਸਿੰਘ ਗੁਰਮੇਲ ਸਿੰਘ ਦੇ ਜਥੇ ਨੇ ਸ਼ਬਦ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਵਿਸ਼ੇਸ਼ ਤੌਰ ਤੇ ਪੰਜਾਬ ਤੋਂ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਦੇ ਮੁਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਹੁਕਮਨਾਮੇ ਦੀ ਕਥਾ ਵਿਚਾਰ ਦੇ ਨਾਲ ਨਾਲ ਸੰਗਤਾਂ ਨੂੰ ਮਾਘੀ ਦੇ ਸ਼ਹੀਦੀ ਦੇ ਕੁਰਬਾਨੀ ਭਰੇ ਇਤਿਹਾਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਇਸ ਮੌਕੇ ਤੇ ਅੱਧੀ ਦਰਜਨ ਤੋਂ ਵੱਧ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਸਮੂਹ ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ, ਸਮਾਗਮ ਵਿੱਚ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲਿਆਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਜਰਨੈਲ ਸਿੰਘ ਜੀ ਤੇ ਪਤਵੰਤਿਆਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਸਭਨਾਂ ਨੇ ਗੁਰ ਮਰਯਾਦਾ ਅਨੁਸਾਰ ਗੁਰੂ ਕੇ ਲੰਗਰ’ਚ ਬੈਠ ਕੇ ਪ੍ਰਸ਼ਾਦਾ ਸਕਿਆਂ ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਬਲਬੀਰ ਸਿੰਘ ਭਾਈ ਲਖਵਿੰਦਰ ਸਿੰਘ ਹਰਜਿੰਦਰ ਸਿੰਘ ਸੁਖਪਾਲ ਸਿੰਘ ਕਰਮਜੀਤ ਸਿੰਘ ਗੁਰਦੀਪ ਸਿੰਘ ਅਮਰੀਕ ਸਿੰਘ ਨਰਿੰਦਰ ਸਿੰਘ ਤੇ ਸੇਵਾ ਸਿੰਘ ਸਮੇਤ ਸੈਂਕੜੇ ਸੇਵਾਦਾਰ ਹਾਜਰ ਸਨ।
ਭਾਈ ਗੁਰਮੇਲ ਸਿੰਘ ਦਾ ਜਥਾ ਕੀਰਤਨ ਕਰਦਾ ਹੋਇਆ ਤੇ ਕਥਾ ਵਿਚਾਰ ਕਰਦੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ।
ਗੁਰਦੁਆਰਾ ਮੈਨੀਆਂ ਸਾਹਿਬ ਡੇਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਪੁਆਇਆ ਯੂ ਪੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਨਾਲ ਸੰਤ ਸੁਖਵਿੰਦਰ ਸਿੰਘ ਆਲੋਵਾਲ