ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ)– ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ ਸਰਕਾਰ ਸਮੇਂ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਨੂੰ ਬਚਾਉਣ ਤੇ ਉੱਚ ਅਹੁਦਿਆਂ ਤੇ ਤਾਇਨਾਤ ਕਰਨ ਦੇ ਨਾਲ ਨਾਲ ਤਿਵਾੜੀ ਕਮਿਸ਼ਨ ਦੀ ਰਿਪੋਰਟ ਨੂੰ 30 ਸਾਲਾਂ ਤੱਕ ਦੱਬੀ ਰੱਖਣ ਦੇ ਦੋਸ਼ੀ ਪਾਏ ਜਾਣ ਤੋਂ ਉਪਰੰਤ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੀ ਅਗਵਾਈ’ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਲਕਾ, ਦਮਦਮੀ ਟਕਸਾਲ ਦੇ ਨਿਥੜਕ ਬੁਲਾਰੇ ਤੇ ਸਰਬੱਤ ਖਾਲਸਾ ਦੇ ਚੀਫ ਭਾਈ ਮੋਹਕਮ ਸਿੰਘ ਅਤੇ ਸਾਬਕਾ ਫੈਡਰੇਸ਼ਨ ਪ੍ਰਧਾਨ ਤੇ ਪੰਜਾਬ ਚੇਅਰਮੈਨ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਡਾਕਟਰ ਮਨਜੀਤ ਸਿੰਘ ਭੋਮਾ ਤੋਂ ਇਲਾਵਾ ਕਈ ਪੰਥਕ ਆਗੂਆਂ ਤੇ ਮੁੱਖ ਸ਼ਖ਼ਸੀਅਤਾਂ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਮੰਗ ਪੱਤਰ ਸੌਪ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਫ਼ਕਰ ਏ ਕੌਮ ਤੇ ਪੰਥ ਰਤਨ ਜਿਹੇ ਵਿਸ਼ੇਸ਼ ਉੱਚ ਸਨਮਾਨ ਵਾਪਸ ਲੈਣ ਦੀ ਮੰਗ ਕੀਤੀ ਸੀ ਅਤੇ ਇਸ ਮੰਗ ਵਾਲਾ ਮਾਮਲਾ ਪੰਥਕ ਜਥੇਬੰਦੀਆਂ ਤੇ ਲੋਕਾਂ ਵਲੋਂ ਹੁਣ ਦਿਨੋਂ ਦਿਨ ਜਿਥੇ ਤੂਲ ਫੜਦਾ ਜਾ ਰਿਹਾ ਹੈ, ਉਥੇ ਬੀਤੇ ਦਿਨੋਂ ਤੋਂ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਅਖੰਡ ਪਾਠਾ ਦੇ ਭੋਗ ਪਾ ਕੇ ਜਿਥੇ ਉਹਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਇਤਿਹਾਸਕ ਕੁਰਬਾਨੀ ਦੱਸਿਆ ਜਾ ਰਿਹਾ ਹੈ,ਉਥੇ ਮੰਗ ਕੀਤੀ ਜਾ ਰਹੀ ਹੈ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਭਾਈ ਗੁਰਦੇਵ ਸਿੰਘ ਕਾਉਂਕੇ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਤਲ ਮਾਮਲੇ’ਚ ਦੋਸ਼ੀ ਸਾਬਤ ਹੋ ਰਹੇ ਹਨ, ਇਸ ਕਰਕੇ ਸਨਮਾਨ ਯੋਗ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਚਾਹੀਦਾ ਹੈ ਕਿ ਉਹ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਗਏ ਫ਼ਕਰ ਏਂ ਕੌਮ ਤੇ ਪੰਥ ਰਤਨ ਵਰਗੇ ਉੱਚ ਸਨਮਾਨ ਵਾਪਸ ਲੈ ਲੈਣ ਅਤੇ ਇਹ ਮੰਗ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਵੱਲੋਂ ਆਪਣੇ ਸਾਥੀਆਂ ਸਮੇਤ ਇਕ ਵਾਰ ਫਿਰ ਦੁਹਰਾਈ ਗਈ ਹੈ ਕਿ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਸਾਹਿਬ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੀ ਮੰਗ ਅਨੁਸਾਰ ਬਿਨਾਂ ਕਿਸੇ ਦੇਰੀ ਕੀਤੇ ਬਾਦਲਕਿਆਂ ਇਹ ਸਨਮਾਨ ਤੁਰੰਤ ਵਾਪਿਸ ਲੈ ਲੈਣ ,ਕਿਉਂਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਇੰਨਾਂ ਉੱਚ ਪੰਥਕ ਸਨਮਾਨਾਂ ਦੇ ਯੋਗ ਨਹੀਂ ਸੀ ? ਇਸ ਕਰਕੇ ਅਸੀਂ ਮੰਗ ਕਰਦੇ ਹਾਂ ਕਿ ਇਹ ਸਨਮਾਨ ਸਾਬਕਾ ਸ਼ਹੀਦ ਨਿਧੜਕ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਭਾਈ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਦਿੱਤੇ ਜਾਣੇ ਚਾਹੀਦੇ ਹਨ, ਜੋਂ ਸ਼ਹੀਦ ਤਾਂ ਹੋ ਗਏ, ਪਰ ਜ਼ਾਲਮ ਸਰਕਾਰ ਦੀ ਈਨ ਨਹੀਂ ਮੰਨੀ ਉਹਨਾਂ ਦੀ ਮਹਾਨ ਕੁਰਬਾਨੀ ਜਿਥੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਣਾ ਸਰੋਤ ਹੈ,ਉਥੇ ਉਨ੍ਹਾਂ ਦੀ ਕੁਰਬਾਨੀ ਸਿੱਖ ਕੌਮ ਤੇ ਸਿੱਖ ਪੰਥ ਲਈ ਇਤਿਹਾਸਕ ਅਤੇ ਮਹਾਨ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਾਦਲਕਿਆਂ ਵੱਲੋਂ ਆਪਣੀ ਸਰਕਾਰ ਸਮੇਂ ਭਾਈ ਸਾਹਿਬ ਦੇ ਮਾਮਲੇ’ਚ ਤਿਵਾੜੀ ਕਮਿਸ਼ਨ ਦੀ ਰਿਪੋਰਟ ਨੂੰ 30 ਸਾਲਾਂ ਤੱਕ ਦਬਾ ਕੇ ਰੱਖਣ ਤੇ ਸ਼ਹੀਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਉੱਚ ਅਹੁਦਿਆਂ ਤੇ ਤਾਇਨਾਤ ਕਰਨ ਵਾਲੀ ਨੀਤੀ ਦੀ ਨਿੰਦਾ , ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਬਾਦਲ ਨੂੰ ਦਿਤੇ ਸਨਮਾਨ ਵਾਪਸ ਲੈਣ ਦੀ ਮੰਗ ਦੇ ਨਾਲ ਨਾਲ ਭਾਈ ਸਾਹਿਬ ਜੀ ਨੂੰ ਕੋਹ ਕੋਹ ਸ਼ਹੀਦ ਕਰਨ ਵਾਲੇ ਪੁਲਿਸ ਅਫਸਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਦੱਸਿਆ ਇਥੇ ਬੱਸ ਨਹੀਂ ਘੋਟਣੇ ਸਵਰਨੇ ਦੀਆਂ ਅੰਤਿਮ ਰਸਮਾਂ ਪੰਥਕ ਰਵਾਇਤਾਂ ਅਨੁਸਾਰ ਨਾਂ ਹੋਣ ਤੇ ਰੋਕਣ ਗਏ ਸਾਬਕਾ ਫੈਡਰੇਸ਼ਨ ਪ੍ਰਧਾਨ ਭਾਈ ਗੋਪਾਲਾ ਅਤੇ ਟਕਸਾਲੀ ਆਗੂ ਭਾਈ ਮਨਾਵਾਂ ਨੂੰ ਬਾਦਲ ਦੀ ਸਰਕਾਰ ਨੇ ਜੇਲ੍ਹ ਵਿੱਚ ਸੁਟਿਆ ਭਾਈ ਖਾਲਸਾ ਨੇ ਦੱਸਿਆ ਹਜ਼ਾਰਾਂ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਸੁਮੇਧ ਸੈਣੀ, ਇਜ਼ਹਾਰ ਆਲਮ ਵਰਗੇ ਜ਼ਾਲਮਾਂ ਅਫਸਰਾਂ ਨੂੰ ਬਾਦਲਾਂ ਨੇ ਉੱਚ ਅਹੁਦਿਆਂ ਤੇ ਤਾਇਨਾਤ ਕੀਤਾ ਅਤੇ ਹੁਣ ਜਦੋਂ ਇਨ੍ਹਾਂ ਸਿੱਖ ਸਿਆਸਤ ਅਰਸ਼ਾਂ ਤੋਂ ਫ਼ਰਸ਼ਾਂ ਤੇ ਆ ਗਈ ਹੈ ਤਾਂ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਹਰਮੰਦਰ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾ , ਉਹਨਾਂ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਵਰਗੇ ਕੰਮ ਕਰਕੇ ਲੋਕਾਂ ਨੂੰ ਬੁਧੋ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਪਰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਬਾਦਲਕਿਆਂ ਦੀ ਇਸ ਨੀਤੀ ਦਾ ਮੋੜਵਾਂ ਜਵਾਬ ਦੇ ਕੇ ਸਾਰੇ ਸਨਮਾਨ ਵਾਪਸ ਲੈਣ ਦੀ ਮੰਗ ਕਰ ਦਿੱਤੀ ਹੈ ਜੋਂ ਬਾਦਲਕਿਆਂ ਦੀ ਸਿੱਖ ਸਿਆਸਤ ਦਾ ਅੰਤ ਕਰ ਸਕਦੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਲੋਕਾਂ ਦੀ ਮੰਗ ਅਨੁਸਾਰ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿਤੇ ਸਨਮਾਨ ਵਾਪਸ ਲੈਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਇਸ ਵਕਤ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਸਨ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਤੇ ਹੋਰਾਂ ਸਮੇਤ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ।