ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋੜ ਫੂਲ ਬਠਿੰਡਾ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਅਰੰਭ ਕਰ ਦਿਤੀਆਂ ਗਈਆਂ ਹਨ ਅਤੇ ਇਸ ਸਬੰਧੀ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਮਾਲਵਾ ਤਰਨਦਲ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਨੇ ਜਥੇਬੰਦੀ ਦੇ ਜ਼ਿਲਾ ਜਥੇਦਾਰਾਂ,ਬਲਾਕ ਜਥੇਦਾਰਾਂ ਤੇ ਛਾਉਣੀਆਂ ਦੇ ਮਹੰਤਾਂ ਦੀ ਹੰਗਾਮੀ ਇਕੱਤਰਤਾ ਸੱਦ ਕੇ ਸਭਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਵੱਖ ਵੱਖ ਸੰਪ੍ਰਦਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਸੱਦੇ ਪੱਤਰ ਭੇਜ ਕੇ ਗੁਰਮਤਿ ਸਮਾਗਮ ਅਤੇ ਜੋੜ ਮੇਲੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਭਾਈ ਵਿਰਸਾ ਸਿੰਘ ਖਾਲਸਾ ਨੇ ਦਿਤੀ ਉਹਨਾਂ ਦੱਸਿਆ ਇਸ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਜੋੜ ਮੇਲੇ ਵਿੱਚ ਤਿੰਨ ਦਿਨ ਪਹਿਲਾਂ ਹੀ ਨਿਹੰਗ ਸਿੰਘ ਜਥੇਬੰਦੀਆਂ ਆਪਣੀਆਂ ਫੌਜਾਂ ਤੇ ਘੋੜਿਆਂ ਸਮੇਤ ਪਹੁੰਚ ਜਾਣਗੀਆਂ ਜਿਨ੍ਹਾਂ ਦੇ ਰਹਿਣ ਸਹਿਣ ਅਤੇ ਘੋੜਿਆਂ ਦੇ ਦਾਣੇ ਤੇ ਤੂੜੇ ਆਦਿ ਦੇ ਸਾਰੇ ਪ੍ਰਬੰਧ ਪੂਰੇ ਮੁਕੰਬਲ ਕਰ ਲਏ ਗਏ ਹਨ ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਦੀ ਅਰੰਭਤਾ 1 ਜਨਵਰੀ ਨੂੰ ਗੁਰੂਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋੜ ਫੂਲ ਬਠਿੰਡਾ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਉਪਰੰਤ ਹੋ ਜਾਵੇਗੀ ਉਨ੍ਹਾਂ ਭਾਈ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਦੇ ਹਵਾਲੇ ਨਾਲ ਦੱਸਿਆ 2 ਜਨਵਰੀ ਨੂੰ ਇੱਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਜਾਇਆ ਜਾਵੇਗਾ ਅਤੇ 3 ਜਨਵਰੀ ਸ਼ਨੀਵਾਰ ਨੂੰ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਸੁੰਦਰ ਪੰਡਾਲ ਵਿੱਚ ਗੁਰਮਤਿ ਸਮਾਗਮ ਦੀ ਅਰੰਭਤਾ ਹੋਵੇਗੀ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਸੰਤ ਮਹਾਪੁਰਸ਼ ਵੀ ਆਪਣੇ ਵਿਚਾਰ ਰੱਖ ਕੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਦੇ ਉਪਰਾਲੇ ਕਰਨਗੇ ਅਤੇ ਸ਼ਾਮ ਪੰਜ ਵਜੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਇਸ ਦਰਮਿਆਨ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਵੱਲੋਂ ਇਸ ਗੁਰਮਤਿ ਸਮਾਗਮ ਜੋੜ ਮੇਲੇ ਤੇ ਸਮੂਹ ਸੰਗਤਾਂ ਨੂੰ ਖੁੱਲਾ ਸੱਦਾ ਪੱਤਰ ਭੇਜਿਆ ਹੈ।



