ਯੂ.ਪੀ, ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਮੈਨੀਆਂ ਡੇਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਪੁਵਾਇਆਂ ਯੂ ਪੀ ਵਿਖੇ ਚੱਲ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਨੂੰ ਅਨੇਕਾਂ ਤਰ੍ਹਾਂ ਦੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ, ਯੂਪੀ ਦੀਆਂ ਸੰਗਤਾਂ ਵਿੱਚ ਇਸ ਤਿੰਨ ਰੋਜ਼ਾ ਗੁਰਮਤਿ ਸਮਾਗਮ ਨੂੰ ਲੈ ਕੇ ਤਨੋਂ ਮਨੋਂ ਤੇ ਧਨੋ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਸ਼ੇਸ਼ ਤੌਰ ਤੇ ਆਪਣੇ ਜਥੇ ਸਮੇਤ ਇਥੇ ਪਹੁੰਚ ਚੁੱਕੇ ਹਨ ਉਨ੍ਹਾਂ ਨੇ ਸਮੂਹ ਯੂ ਪੀ ਦੀਆਂ ਸੰਗਤਾਂ ਨੂੰ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਹੈ।
ਅਰੰਭਤਾ ਮੋਕੇ ਆਪਣੇ ਗੁਰਮਤਿ ਵਿਚਾਰ ਪ੍ਰਗਟ ਕਰਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਤਰ੍ਹਾਂ ਤਰ੍ਹਾਂ ਦੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ ਗੁਰੂ ਘਰ



