ਯੂ.ਪੀ,ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਹਰੀਪੁਰ ਬੰਗਾ ਯੂ ਪੀ ਵਿਖੇ ਸਿੱਖ ਕੌਮ ਦੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਤੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਪਵਿੱਤਰ ਇਤਿਹਾਸ,ਜੀਵਨ ਅਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ, ਸਮੂਹ ਸੇਵਾਦਾਰਾਂ ਤੇ ਅਖੰਡ ਪਾਠ ਸ਼ਰਧਾਲੂਆਂ ਨੂੰ ਸੀਰੀਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਭ ਸੰਗਤਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਸੇਵਾਦਾਰ ਅਤੇ ਯੂ ਪੀ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ, ਗਰੀਬ ਲੜਕੀਆਂ ਦੇ ਵਿਆਹ ਕਰਕੇ ਉਨ੍ਹਾਂ ਨੂੰ ਰੋਜ਼ਾਨਾ ਦੀ ਵਰਤੋਂ’ਚ ਆਉਣ ਵਾਲਾ ਸਮਾਨ ਦਾਜ ਵਜੋਂ ਭੇਟ ਕਰਨ,ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਕਬੱਡੀ,ਵਾਲੀਵਾਲ, ਕੁਸ਼ਤੀਆਂ ,ਬੈਲ ਗੱਡੀਆਂ ਦੀ ਦੌੜਾ ਕਰਵਾਉਣ ਅਤੇ ਲੋੜਵੰਦ ਗਰੀਬਾਂ ਦੀ ਢੁਕਵੀਂ ਮਦਦ ਕਰਨ ਜਿਹੇ ਸਮਾਜਕ ਅਤੇ ਧਾਰਮਿਕ ਕਾਰਜ ਕਰਨ ਦੀ ਇੱਕ ਧਾਰਮਿਕ ਮੁਹਿੰਮ ਲਹਿਰ ਚਲਾਈ ਹੋਈ ਹੈ ਅਤੇ ਇਸੇ ਹੀ ਲਹਿਰ ਦੀ ਕੜੀ ਤਹਿਤ ਅੱਜ ਯੂ ਪੀ’ਚ ਸਿੱਖ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਸਬੰਧੀ ਪਿੰਡ ਹਰੀਪੁਰ ਬੰਗਾ ਯੂ ਪੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਰਸੋਂ ਦੇ ਰੋਜ਼ ਤੋਂ ਰੱਖੇ ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪ੍ਰੰਤ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਨੇ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਦੱਸਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਮੁਗਲਾਂ ਤੋਂ ਹਰਮੰਦਰ ਸਾਹਿਬ ਅਜ਼ਾਦ ਕਰਾਉਣ ਲਈ ਆਪਣਾ ਸੀਸ ਤਲੀ ਤੇ ਰੱਖ ਕੇ 7 ਕਿਲੋਮੀਟਰ ਤੱਕ ਦੁਸ਼ਮਣਾ ਨਾਲ ਯੁੱਧ ਕਰਕੇ ਆਪਣਾ ਪਵਿੱਤਰ ਸੀਸ ਗੁਰੂ ਰਾਮਦਾਸ ਮਹਾਰਾਜ ਦੇ ਚਰਨਾਂ’ਚ ਭੇਂਟ ਕੀਤਾ ਸੀ ਉਨ੍ਹਾਂ ਦੱਸਿਆ ਇਸੇ ਕੁਰਬਾਨੀ ਕਰਕੇ ਉਹਨਾਂ ਨੂੰ ਅਨੋਖੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ ਉਹਨਾਂ ਸਮੂਹ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿਤੀਆਂ ਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ ਅਤੇ ਵਿਸ਼ੇਸ਼ ਤੌਰ ਪਹੁੰਚੇ ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ, ਸਮਾਗਮ ਵਿੱਚ ਵਿਸ਼ੇਸ਼ ਸੇਵਾਵਾਂ ਨਿਭਾਉਣ ਤੇ ਹੋਰ ਪਤਵੰਤਿਆਂ ਦਾ ਸੀਰੀਪਾਓ ਬਖਸ਼ਿਸ਼ ਕਰਕੇ ਸਨਮਾਨ ਕੀਤਾ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਇਸ ਮੌਕੇ ਭਾਈ ਗੁਰਮੇਲ ਸਿੰਘ ਭਾਈ ਲਖਵਿੰਦਰ ਸਿੰਘ ਭਾਈ ਬਲਬੀਰ ਸਿੰਘ, ਹਰਜਿੰਦਰ ਸਿੰਘ ਅਮਰੀਕ ਸਿੰਘ ਨਰਿੰਦਰ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ ।