ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਬਾਬਾ ਮਰਹਾਣਾ ਸਾਹਿਬ ਜੀ ਪਿੰਡ ਵੜਿੰਗ ਸਰਹਾਲੀ ਤਰਨ ਤਾਰਨ ਵਿਖੇ ਅਨੋਖੇ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਮਹਾਨ ਇਤਿਹਾਸਕ ਕੁਰਬਾਨੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਸਮੂਹ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਦੀ ਕਥਾ ਵਿਚਾਰ ਮੁੱਖ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਕਰਨ ਤੋਂ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿਚ ਰਾਗੀ ਢਾਡੀਆਂ ਤੋਂ ਇਲਾਵਾ ਭਾਈ ਹਰਮਨਪ੍ਰੀਤ ਸਿੰਘ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਰਾਹੀਂ ਆਈ ਸੰਗਤ ਨੂੰ ਬਾਬਾ ਜੀ ਦੀ ਸ਼ਹਾਦਤ ਸਬੰਧੀ ਕਵੀਸ਼ਰੀ ਪ੍ਰਸੰਗ ਰਾਹੀਂ ਨਿਹਾਲ ਕੀਤਾ ਸਮੂਹ ਬੁਲਾਰਿਆਂ ਦਾ ਮੁੱਖ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ।