ਗੁਰਦਾਸਪੁਰ, 3 ਫਰਵਰੀ (ਸਰਬਜੀਤ ਸਿੰਘ)– 259ਵਾਂ ਸ਼ਹੀਦੀ ਦਿਹਾੜਾ ਹੋਵੇਗਾ ਕਿਉਂਕਿ ਇਸ ਵਿੱਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ,ਵੱਖ ਵੱਖ ਸੰਪ੍ਰਦਾਵਾਂ ਅਤੇ ਟਕਸਾਲਾਂ ਸਮੇਤ ਸਮੁਚੀਆਂ ਨਿਹੰਗ ਸਿੰਘਾਂ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਵਿਸ਼ੇਸ਼ ਤੌਰ ਇਨ੍ਹਾਂ ਸਾਰੇ ਸਮਾਗਮਾਂ ਵਿੱਚ ਸ਼ਰਧਾ ਭਾਵਨਾਵਾਂ ਨਾਲ ਪਹੁੰਚ ਰਹੇ ਹਨ, ਸ਼ਹੀਦੀ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਦਸਮੇਸ਼ ਤਰਨਾ ਦਲ ਦੇ ਚੀਫ ਜਰਨੈਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਮਾਗਮ ਸਬੰਧੀ ਹਜ਼ਾਰਾਂ ਸਿਆਸੀ, ਧਾਰਮਿਕ ਤੇ ਸਮਾਜਿਕ ਆਗੂਆਂ ਤੋਂ ਇਲਾਵਾ ਕਈ ਸੰਪ੍ਰਦਾਵਾਂ ਦੇ ਮੁਖੀਆਂ ਨੂੰ ਸੱਦਾ ਪੱਤਰ ਭੇਜ ਚੁੱਕੇ ਹਨ ਜੋਂ ਵਿਸ਼ੇਸ਼ ਤੌਰ ਪਹੁੰਚ ਰਹੇ ਇਸ ਸਬੰਧੀ ਭਾਈ ਵਿਰਸਾ ਸਿੰਘ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਹੀਦੀ ਸਮਾਗਮ ਦੇ ਸਬੰਧੀ 5 ਫਰਵਰੀ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਹੋ ਜਾਣਗੇ ਜਿਨ੍ਹਾਂ ਦੇ 6 ਫਰਵਰੀ ਨੂੰ ਮੱਦ ਭਾਗ ਦੀ ਅਰਦਾਸ ਕੀਤੀ ਜਾਵੇਗੀ ਅਤੇ 7 ਫਰਵਰੀ ਨੂੰ ਰੱਖੇਂ ਅਖੰਡ ਪਾਠਾਂ ਦੇ ਭੋਗ ਅਰਦਾਸ ਤੇ ਹੁਕਮਨਾਮੇ ਤੋਂ ਉਪਰੰਤ ਇਕ ਸ਼ਾਨਦਾਰ ਖੁੱਲੇ ਪੰਡਾਲ’ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਰਸਭਿੰਨੇ ਸ਼ਬਦ ਗੁਰਬਾਣੀ ਕੀਰਤਨ ਤੋਂ ਬਾਅਦ ਸ਼ੁਰੂ ਹੋ ਜਾਵੇਗਾ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਉਪਰੰਤ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਸ਼ਾਮ ਸਾਡੇ ਚਾਰ ਵਜੇ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਇਸ ਦਰਮਿਆਨ ਕਈ ਪ੍ਰਕਾਰ ਦੇ ਲੰਗਰ ਤੇ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਅਤੇ ਸਮੂਹ ਧਾਰਮਿਕ ਬੁਲਾਰਿਆਂ ਸੰਤਾਂ ਮਹਾਪੁਰਸ਼ਾਂ ਤੇ ਹੋਰਾਂ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਵੱਲੋਂ ਕੀਤਾ ਜਾਵੇਗਾ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਇਹਨਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਖੁੱਲਾ ਸੱਦਾ ਪੱਤਰ ਦਿਤਾ ਜਾਂਦਾ ਹੈ ਕਿਉਂਕਿ ਇਹ 259 ਵਾਂ ਸ਼ਹੀਦੀ ਸਮਾਗਮ ਇਤਿਹਾਸਕ ਸਾਬਤ ਹੋਵੇਗਾ।



