ਬਠਿੰਡਾ, ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਵਿਵੇਕਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਦੇ ਪ੍ਰਬੰਧਾਂ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਨਗਰ ਕੀਰਤਨ ਸਜਾਏ ਗਏ ,ਧਾਰਮਿਕ ਦੀਵਾਨ ਸਜਾਏ ਗਏ , ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਮਹੱਲਾ ਖੇਡਿਆਂ ਗਿਆ, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦਸਿਆ ਸਵਰਗੀ ਜਥੇਦਾਰ ਮਾਲਵਾ ਤਰਨਦਲ ਬਾਬਾ ਲਾਲ ਸਿੰਘ ਜੀ ਵੱਲੋਂ ਹਰ ਸਾਲ ਗੁਰੂ ਰਵੀਦਾਸ ਮਹਾਰਾਜ, ਸ਼ਹੀਦ ਬਾਬਾ ਸੰਗਤ ਸਿੰਘ ਜੀ ਤੇ ਸ਼ਹੀਦ ਭਾਈ ਅਜੈਬ ਸਿੰਘ ਜੀ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਗੁਰੂਦੁਆਰਾ ਸਾਹਿਬ ਵਿਖੇ ਇੱਕ ਵੱਡਾ ਗੁਰਮਤਿ ਸਮਾਗਮ ਜੋੜ ਮੇਲਾ ਕਰਵਾਏ ਕਿ ਜਿਥੇ ਸੰਗਤਾਂ ਨੂੰ ਗੁਰਬਾਣੀ ,ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਮਹੱਲੇ ਪ੍ਰਦਰਸ਼ਨ ਰਾਹੀਂ ਗਤਕੇਬਾਜ਼ੀ, ਘੋੜ ਸਵਾਰੀ, ਤਲਵਾਰਬਾਜੀ ਸਮੇਤ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਨਾਲ ਜੋੜਨ ਦੀ ਮਰਯਾਦਾ ਚਲਾਈ ਹੋਈ ਹੈ।
ਇਸੇ ਮਰਯਾਦਾ ਤੇ ਪਹਿਰਾ ਦਿੰਦੀਆਂ ਉਹਨਾਂ ਦੇ ਮਹਾਨ ਸਪੂਤ ਅਤੇ ਮਾਲਵਾ ਤਰਨਦਲ ਦੇ ਮੌਜੂਦਾ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਵੱਲੋਂ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਸ਼ਾਨਦਾਰ ਸੱਜੇ ਪੰਡਾਲ਼ ਵਿਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀ ਜਥੇ ਦੇ ਰਸਭਿੰਨੇ ਸ਼ਬਦ ਗੁਰਬਾਣੀ ਕੀਰਤਨ ਤੋਂ ਉਪਰੰਤ ਧਾਰਮਿਕ ਸਮਾਗਮ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਰਵਿਦਾਸ, ਸ਼ਹੀਦ ਬਾਬਾ ਸੰਗਤ ਸਿੰਘ ਜੀ ਅਤੇ ਸ਼ਹੀਦ ਭਾਈ ਅਜਾਇਬ ਸਿੰਘ ਜੀ ਜੀਵਨ ਇਤਿਹਾਸ ਤੇ ਕੁਰਬਾਨੀਆਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਆਈ ਸੰਗਤ ਨੂੰ ਗੁਰਬਾਣੀ, ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਜੋੜਿਆ ਭਾਈ ਖਾਲਸਾ ਨੇ ਦੱਸਿਆ ਸਾਡੀ ਚਾਰ ਵਜੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਤੇ ਕਿਰਪਾਨਾਂ ਸਮੇਂਤ ਕਈ ਤਰ੍ਹਾਂ ਦੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਪਰਕਰਮਾਂ ਕੀਤੀਆਂ ਤੇ ਸਥਾਨਕ ਗਰਾਉਂਡ ਵਿੱਚ ਨੇਜ਼ਾ ਬਾਜ਼ੀ ਘੋੜਸਵਾਰੀ ਤਲਵਾਰਬਾਜ਼ੀ ਗਤਕੇਬਾਜ਼ੀ ਪੈਂਤੜੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਪੁਰਾਤਨ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਜਥੇਦਾਰ ਸਾਬੋਕੀ ਤਲਵੰਡੀ, ਜਥੇਦਾਰ ਬਾਬਾ ਜੋਗਾ ਸਿੰਘ, ਜਥੇ ਬਾਬਾ ਮੇਜਰ ਸਿੰਘ ਸੋਢੀ, ਜਥੇ ਬਾਬਾ ਬਲਦੇਵ ਸਿੰਘ ਵੱਲਾ, ਜਥੇ ਪ੍ਰਗਟ ਸਿੰਘ, ਜਥੇ ਬਲਦੇਵ ਸਿੰਘ ਮੁਸਤਾਪੁਰ, ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ,ਸੰਤ ਵਰਿੰਦਰ ਸਿੰਘ, ਸੰਤ ਅਵਤਾਰ ਸਿੰਘ,ਸੰਤ ਬਲਵਿੰਦਰ ਸਿੰਘ ਜਗਰਾਓਂ, ਬਾਬਾ ਬਲਬੀਰ ਸਿੰਘ ਖਾਪੜਖੇੜੀ ਸੰਤ ਬਲਵਿੰਦਰ ਚਾਂਗਲੀ ਵਾਲਿਆਂ ਤੋਂ ਸੈਂਕੜੇ ਜਥੇਦਾਰ ਸਾਹਿਬਾਨਾਂ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਸਲਾਨਾ ਗੁਰਮਤਿ ਸਮਾਗਮ ਜੋੜ ਮੇਲੇ ਦੀਆਂ ਹਾਜ਼ਰੀਆਂ ਭਰੀਆਂ ਅਤੇ ਸਭਨਾਂ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਇਸ ਮੌਕੇ ਤੇ ਬੋਲਦਿਆਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਿਹਾ ਅਜਿਹਾ ਸਮਾਗਮ ਕਰਵਾਉਣ ਦਾ ਮੁੱਖ ਮਕਸਦ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ, ਸ਼ਹੀਦ ਬਾਬਾ ਸੰਗਤ ਸਿੰਘ ਜੀ ਤੇ ਸ਼ਹੀਦ ਭਾਈ ਅਜਾਇਬ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ ।