ਅੰਮ੍ਰਿਤਸਰ, ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)– ਅੱਜ ਇੱਕ ਧਾਰਮਿਕ ਸਮਾਗਮ ਦੌਰਾਨ ਬੋਲਦਿਆਂ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁਖੀ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਨੇ ਐਲਾਨ ਕੀਤਾ ਕਿ ਉਹਨਾਂ ਦਾ ਦਲਪੰਥ ਆਪਣੀਆਂ ਫੌਜਾਂ ਸਮੇਤ 259 ਵੇਂ ਸ਼ਹੀਦੀ ਦਿਹਾੜੇ ਤੇ ਪਿੰਡ ਚਾਟੀਵਿੰਡ ਲੇਹਲ ਮਾਂਗਾ ਸਰਾਏ ਮਹਿਤਾ ਰੋਡ ਵਿਖੇ ਆਪਣੀਆਂ ਫੌਜਾਂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੇਗਾ ਤੇ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਰੰਘਰੇਟਾ ਜਥੇਬੰਦੀਆਂ ਦੇ ਕੌਮੀ ਚੀਫ ਜਰਨੈਲ ਕਮਾਂਡਰ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਬ ਵੱਲੋਂ ਜੋਂ ਵੀ ਸਮਾਗਮ ਸਬੰਧੀ ਟਿਉਟੀਆਂ ਲਗਾਈਆਂ ਜਾਣਗੀਆਂ ਉਨ੍ਹਾਂ ਨੂੰ ਤਨੋਂ ਮਨੋਂ ਤੇ ਧਨੋ ਹੋ ਕੇ ਪੂਰੀ ਤਰ੍ਹਾਂ ਨਾਲ ਨਿਭਾਉਣਗੇ ਉਹ ਅੱਜ ਇਥੇ ਗੁਰਦੁਆਰਾ ਵਿਵੇਕਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਵਿਖੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਵੱਲੋਂ ਮਨਾਏ ਗਏ ਸਲਾਨਾ ਗੁਰਮਤਿ ਸਮਾਗਮ ਜੋੜ ਮੇਲੇ ਦੇ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਲਵਾਉਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਸਨ, ਉਨ੍ਹਾਂ ਸਮੁਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਜਥੇਦਾਰ ਸਾਹਿਬਾਨਾਂ ਨੂੰ ਪੁਰਜ਼ੋਰ ਸ਼ਬਦਾਂ’ਚ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘੌੜਿਆ ਤੇ ਫ਼ੌਜਾਂ ਸਮੇਤ ਸਮਾਗਮ ਦੇ ਦੋ ਦਿਨ ਪਹਿਲਾਂ ਹੀ ਪਿੰਡ ਚਾਟੀਵਿੰਡ ਲੇਹਲ ਮਾਂਗਾ ਸਰਾਏ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਪਹੁੰਚ ਜਾਣ ਉਨ੍ਹਾਂ ਕਿਹਾ ਸਮੁਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਘੌੜਿਆ ਲਈ ਤੂੜੀ ਤੰਦ ਤੇ ਫ਼ੌਜਾਂ ਦੇ ਰਹਾਇਸ਼ ਮੁੱਖ ਪ੍ਰਬੰਧਕ ਅਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਬ ਵੱਲੋਂ ਵਿਸ਼ੇਸ਼ ਤੌਰ ਪ੍ਰਬੰਧ ਕਰ ਲਿਆ ਗਿਆ ਹੈ ਉਨ੍ਹਾਂ ਪ੍ਰਧਾਨ ਸਤਨਾਮ ਸਿੰਘ ਖਾਪੜਖੇੜੀ ਨੇ ਬਿਆਨ ਵਿਚ ਅੱਗੇ ਦੱਸਿਆ ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਅਧਿਕਾਰੀ, ਨਿਰਮਲੇ, ਨਾਮਧਾਰੀ ਸੰਪਰਦਾ ਦੇ ਆਗੂ ਦਮਦਮੀ ਟਕਸਾਲ, ਸੰਤ ਸਮਾਜ ਤੋਂ ਇਲਾਵਾ ਸਮੁਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਅਤੇ ਸਮਾਗਮ ਦੀ ਅਰੰਭਤਾ 5 ਫਰਵਰੀ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਹੋਣ ਤੋਂ ਸ਼ੁਰੂ ਹੋ ਜਾਵੇਗੀ 6 ਫਰਵਰੀ ਨੂੰ ਮੱਦ ਭਾਗ ਦੀ ਅਰਦਾਸ ਅਤੇ ਰਾਤਰੀ ਦੀਵਾਨ ਸਜਾਏ ਜਾਣਗੇ ਪ੍ਰਧਾਨ ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਨੇ ਕਿਹਾ 7 ਫਰਵਰੀ ਨੂੰ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਸਮਾਗਮ ਦੇ ਵੱਡੇ ਧਾਰਮਿਕ ਦੀਵਾਨ ਦੀ ਅਰੰਭਤਾ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਸੱਜੇ ਪੰਡਾਲ਼ ਵਿਚ ਹੋਵੇ ਗੀ ਅਤੇ ਸਮਾਪਤੀ ਤੋਂ ਬਾਅਦ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਸੰਗਤਾਂ ਲਈ ਤਰਾਂ ਤਰਾਂ ਦੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਉਨ੍ਹਾਂ ਕਿਹਾ ਸਮਾਗਮ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਨਾਲ ਕਈ ਧਾਰਮਿਕ ਸਿਆਸੀ ਅਤੇ ਸਮਾਜਿਕ ਆਗੂ ਪਹੁੰਚ ਰਹੇ ਹਨ ਇਸ ਕਰਕੇ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਸਮੁਚੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕਰਦਾ ਹੈ ਕਿ ਇਸ ਸ਼ਹੀਦੀ ਦਿਹਾੜੇ ਨੂੰ ਇਤਿਹਾਸਕ ਅਤੇ ਮਹਾਨ ਬਣਾਉਣ ਲਈ ਆਪਣੇ ਪ੍ਰਵਾਰਾਂ ਸਮੇਤ ਹਾਜ਼ਰੀ ਲਵਾ ਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਉਹਨਾਂ ਨਾਲ ਬਾਬਾ ਬਲਵਿੰਦਰ ਸਿੰਘ ਗੁਰੂ ਕੀ ਵਡਾਲੀ ਜਨਰਲ ਸਕੱਤਰ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਵੀ ਹਾਜ਼ਰ ਸਨ ਇਹ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪ੍ਰੈਸ ਨੂੰ ਰੀਲੀਜ਼ ਕੀਤੀ।