ਅੰਮ੍ਰਿਤਸਰ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸ਼ਹੀਦ ਬਾਬਾ ਵੀਰ ਸਿੰਘ ਜੀ, ਸ਼ਹੀਦ ਬਾਬਾ ਧੀਰ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਪਿੰਡ ਚਾਟੀਵਿੰਡ ਲੇਹਲ ਮਾਂਗਾ ਸਰਾਏ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਸਮੇਂਤ ਸਥਾਨਕ ਸੰਗਤਾਂ ਤੇ ਦੇਸਾ ਵਿਦੇਸ਼ਾਂ ਦੀਆਂ ਸੰਗਤਾਂ ਦੇ ਸੰਯੋਗ ਨਾਲ 7 ਫਰਵਰੀ ਨੂੰ 259 ਵਾਂ ਸ਼ਹੀਦੀ ਦਿਹਾੜਾ ਗੁਰਮਤਿ ਸਮਾਗਮ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਪਰਸੋਂ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੇ ਗਏ ਸਨ ਅਤੇ ਕੱਲ ਨੂੰ 7 ਫਰਵਰੀ ਨੂੰ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਸੁੰਦਰ ਪੰਡਾਲ ਵਿੱਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 259 ਵੇ ਸ਼ਹੀਦੀ ਸਮਾਗਮ ਦੀ ਅਰੰਭਤਾ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਨਾਲ ਅਰੰਭ ਜਾਵੇਗੀ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ, ਕਵੀਸ਼ਰ, ਪ੍ਰਚਾਰਕ, ਕਥਾਵਾਚਕਾ ਤੋਂ ਇਲਾਵਾ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਭਰ ਕੇ ਜਿਥੇ ਸ਼ਹੀਦ ਬਾਬਾ ਧੀਰ ਸਿੰਘ ਜੀ ਅਤੇ ਸ਼ਹੀਦ ਬਾਬਾ ਵੀਰ ਸਿੰਘ ਜੀ ਦੀਆਂ ਮਹਾਨ ਇਤਿਹਾਸਕ ਕੁਰਬਾਨੀਆਂ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ, ਉਥੇ ਸਵਰਗੀ ਜਥੇਦਾਰ ਬਾਬਾ ਮਹਿੰਦਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਨਨਕਾਣਾ ਸਾਹਿਬ ਵਾਲਿਆਂ ਅਤੇ ਸਵਰਗੀ ਜਥੇਦਾਰ ਬਾਬਾ ਬਲਕਾਰ ਸਿੰਘ ਸੋਢੀ ਦੀਆਂ ਸਿੱਖ ਪੰਥ ਲਈ ਕੀਤੀਆਂ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾਵੇਗਾ, ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ, ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਹੋਰ ਸਿੰਘ ਸਾਹਿਬਾਨਾਂ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਤੇ ਸਮੂਹ ਸੰਤ ਸਮਾਜ ਦੇ ਮਹਾਨ ਮਹਾਂਪੁਰਸ਼ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ, ਸਮੂਹ ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਤੇ ਇਲਾਕਾ ਨਿਵਾਸੀ ਪਤਵੰਤੇ ਮੋਹਤਬਰਾਂ ਸਾਰਿਆਂ ਦਾ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਦਸਮੇਸ਼ ਤਰਨਾ ਦਲ ਦੇ ਚੀਫ ਜਰਨੈਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਮਾਲਵਾ ਤਰਨਾਦਲ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਜੀ ਸਾਂਝੇ ਤੌਰ ਤੇ ਸਨਮਾਨਿਤ ਕਰਨਗੇ, ਧਾਰਮਿਕ ਦੀਵਾਨ ਦੀ ਸਮਾਪਤੀ ਤੋਂ ਉਪਰੰਤ 4/30 ਵਜੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਤੇ ਹੋਰ ਜੰਗੀ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ,ਸਮਾਗਮ ਦੇ ਮੁੱਖ ਪ੍ਰਬੰਧਕ ਤੇ ਦਸਮੇਸ਼ ਤਰਨਾ ਦਲ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਵੱਲੋਂ ਸੰਗਤਾਂ ਨੂੰ ਖੁੱਲਾ ਸੱਦਾ ਪੱਤਰ ਦੇ ਕੇ ਇਨ੍ਹਾਂ ਧਾਰਮਿਕ ਸਮਾਗਮਾਂ ਦੀਆਂ ਰੌਣਕਾਂ ਵਧਾਉਣ ਦੀ ਬੇਨਤੀ ਕੀਤੀ ਜਾਂਦੀ ਹੈ ਇਹ ਅਸਥਾਨ ਅੰਮ੍ਰਿਤਸਰ ਤੋਂ ਮਹਿਤਾ ਰੋਡ ਨੇੜੇ ਡੱਡੂਆਣਾ ਅੱਡੇ ਦੇ ਪਾਸ ਹੈ। ਇਸ ਸਾਰੇ ਸਮਾਗਮ ਦੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਸਮਾਗਮ ਦੇ ਮੁੱਖ ਪ੍ਰਬੰਧਕਾ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।