ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਮਿਸਲ ਕੌਮ ਸੁਲਤਾਨ 1300 ਘੌੜ ਸਵਾਰ ਜਥੇਦਾਰ ਬਾਬਾ ਬੀਰ ਸਿੰਘ ਰੰਘਰੇਟਾ ਦਾ 259ਵਾ ਸ਼ਹੀਦੀ ਦਿਹਾੜਾ ਅਤੇ ਦਸਮੇਸ਼ ਤਰਨਾ ਦਲ ਦੇ ਦੇਗ ਤੇਗ ਦੇ ਧਨੀ ਜਥੇਦਾਰ ਬਾਬਾ ਮਹਿੰਦਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ 49ਵੀਂ ਬਰਸੀ ਸਮੇਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਕਾਰ ਸਿੰਘ ਸੋਢੀ ਦੀ 9 ਵੀਂ ਸਲਾਨਾ ਯਾਦ ਨੂੰ ਸਮਰਪਿਤ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਦਿਹਾੜੇ ਦੇ ਤੀਜੇ ਅਤੇ ਆਖਰੀ ਗੇੜ ਵਿੱਚ ਨਿਹੰਗ ਸਿੰਘਾਂ ਵੱਲੋਂ ਮਹੱਲਾ ਖੇਡਣ ਤੋਂ ਬਾਅਦ ਹੋਇਆ ਸੰਪੰਨ ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼ਹੀਦੀ ਦਿਹਾੜੇ’ਚ ਸ਼ਾਮਲ ਹੋਣ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦਸਿਆ 259 ਵੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਛਾਉਣੀ ਨਿਹੰਗ ਸਿੰਘਾਂ ਮਹਿਤਾ ਰੋਡ ਨਜ਼ਦੀਕ ਮੀਰਾਂ ਚੱਕ ਪਿੰਡ ਚਾਟੀਵਿੰਡ ਲੇਹਲ ਮਾਂਗਾ ਸਰਾਏ ਵਿਖੇ ਅਖੰਡ ਪਾਠ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਰਮੰਦਰ ਸਾਹਿਬ ਦੇ ਹਜੂਰੀ ਕੀਰਤਨੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਕਰਨ ਤੋਂ ਉਪਰੰਤ ਸ਼ਹੀਦੀ ਦਿਹਾੜਾ ਦੇ ਧਾਰਮਿਕ ਦੀਵਾਨ ਅਰੰਭ ਹੋਏ ,ਜਿਸ ਪੰਥ ਦੇ ਉੱਚ ਕੋਟੀ ਦੇ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਬਾਬਾ ਬੀਰ ਸਿੰਘ ਜੀ, ਜਥੇਦਾਰ ਬਾਬਾ ਮਹਿੰਦਰ ਸਿੰਘ ਨਨਕਾਣਾ ਸਾਹਿਬ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਕਾਰ ਸਿੰਘ ਸੋਢੀ ਦੇ ਜੀਵਨ ਇਤਿਹਾਸ ਅਤੇ ਪੰਥਕ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਧਾਰਮਿਕ ਦੀਵਾਨ ਦੀ ਸਮਾਪਤੀ ਤੋਂ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਕਿਰਪਾਨਾਂ ਤੇ ਹੋਰ ਜੰਗੀ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਗਤਕੇਬਾਜ਼ੀ, ਘੋੜਸਵਾਰੀ, ਨੇਜ਼ਾ ਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਕ੍ਰਿਪਾਨਾਂ ਨਾਲ ਗੱਤਕਾ ਖੇਡਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਾਤਨ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆਂ ਮਹੱਲਾ ਖੇਡਣ ਵਾਲਿਆਂ ਨੂੰ ਇਨਾਮ ਦਿੱਤੇ ਗਏ, ਮੁੱਖ ਪ੍ਰਬੰਧਕ ਅਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਵੱਲੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਭਨਾਂ ਨੂੰ ਦੇਗਾਂ ਸਰਦਾਈਆ ਤੇ ਹੋਰ ਕਈ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਗਏ,ਸਮੂਹ ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਅਤੇ ਮਜੌਦਾ ਦਸਮੇਸ਼ ਤਰਨਾ ਦਲ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਵੱਲੋਂ ਸੀਰੀਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇਦਾਰ ਅਵਤਾਰ ਸਿੰਘ ਅੰਮ੍ਰਿਤਸਰ, ਜਥੇਦਾਰ ਬਾਬਾ ਬਲਦੇਵ ਸਿੰਘ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਪ੍ਰਗਟ ਸਿੰਘ ਮੁਸਤਾਪੁਰ ,ਸੁਖਵਿੰਦਰ ਸਿੰਘ ਜੀ ਸੰਪ੍ਰਦਾਏ ਮਲਕਪੁਰ ਵਾਲੇ, ਬਾਬਾ ਸਾਗਰ ਸਿੰਘ , ਜਥੇਦਾਰ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ ਵਾਲੇ ਜਥੇਦਾਰ ਭੁਪਿੰਦਰ ਸਿੰਘ ਬਟਾਲੇ ਵਾਲੇ, ਬਾਬਾ ਸਰਬਜੀਤ ਸਿੰਘ, ਜਥੇਦਾਰ ਬਾਬਾ ਕੁਲਵੰਤ ਸਿੰਘ ਬਟਾਲਾ ਵਾਲੇ, ਬਾਬਾ ਹਰਜੀਤ ਸਿੰਘ ਹਰਚੋਵਾਲ ਵਾਲੇ, ਜਥੇ ਮੰਗਲ ਸਿੰਘ, ਬਾਬਾ ਸਰਬਜੀਤ ਸਿੰਘ, ਤੋਂ ਇਲਾਵਾ ਰਣੀਕੇ ਮੈਂਬਰ ਕਮੇਟੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਇਲਾਕੇ ਦੇ ਸਿਆਸੀ ਧਾਰਮਿਕ ਤੇ ਸਮਾਜਿਕ ਆਗੂਆਂ ਸਮੇਤ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ,