ਲੋਕਸਭਾ ਚੋਣਾਂ ਦੇ ਮੱਦੇਨਜਰ ਸਮੂਹ ਕਾਂਗਰਸ ਵਰਕਰਾਂ ਨੂੰ ਇੱਕਜੁਟ ਹੋਣ ਲਈ ਸਮਰਾਲਾ ਵਿਖੇ ਪਹੁੰਚਣ ਲਈ ਪ੍ਰਤਾਪ ਬਾਜਵਾ ਨੇ ਇੱਕ ਵੀਡੀਓ ਕੀਤੀ ਜਾਰੀ
ਚੰਡੀਗੜ, ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਸੀਨੀਅਰ ਆਗੂ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸਮੁੱਚੀ ਕਾਂਗਰਸ ਪਾਰਟੀ ਪੰਜਾਬ ਦੇ ਵਰਕਰਾਂ ਅਤੇ ਅਹੁੱਦਾਦੇਰਾਂ ਨੂੰ ਅਪੀਲ ਕੀਤੀ ਹੈ ਕਿ ਉਹ 11 ਫਰਵਰੀ ਨੂੰ ਸਮਰਾਲਾ ਵਿਖੇ 11.30 ਵਜੇ ਪਹੁੰਚ ਕਰਨ, ਕਿਉਂਕਿ ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਅਰਜੁਨ ਖੜਕੇ ਪਹੁੰਚ ਰਹੇ ਹਨ। ਇਸ ਮੀਟਿੰਗ ਦਾ ਇਹ ਏਜੰਡਾ ਹੋਵੇਗਾ ਕਿ ਆਉਣ ਵਾਲੀ ਲੋਕਸਭਾ ਦੀ ਚੋਣਾਂ ਵਿੱਚ ਪਾਰਟੀ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇ ਤਾਂ ਜੋ ਧਰਮ ਨਿਰਪੱਖ ਪਾਰਟੀਆਂ ਨੂੰ ਬਚਾਇਆ ਜਾ ਸਕੇ ਅਤੇ ਫਿਰਕੂਵਾਦ ਤਾਕਤਾਂ ਨੂੰ ਪਿੱਛੈੇ ਧਕੇਲਣ ਲਈ ਹਰ ਵਰਕਰ ਦਾ ਉੱਥੇ ਆਉਣਾ ਜਰੂਰੀ ਹੈ ਤਾਂ ਜੋ ਇਕੱਠੇ ਹੋ ਕੇ ਪਾਰਟੀ ਨੂੰ ਹੋਰ ਵੀ ਮਜਬੂਤ ਕੀਤਾ ਜਾ ਸਕੇ। ਇਸ ਸਬੰਧੀ ਉਨ੍ਹਾਂ ਇੱਕ ਵੀਡੀਓ ਵੀ ਜਾਰੀ ਕੀਤੀ ਹੈ।