ਕਪੂਰਥਲਾ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਹਰ ਮਹੀਨੇ ਦੀ ਮਰਯਾਦਾ ਅਨੁਸਾਰ ਇਸ ਮਹੀਨੇ ਵੀ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਅਖੰਡ ਪਾਠਾਂ ਦੇ ਭੋਗ ਤੋਂ ਬਾਅਦ ਲੱਗੇ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਪੰਥਕ ਬੁਲਾਰਿਆਂ ਤੋਂ ਗੁਰੂ ਜਸ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਹਰ ਮੱਸਿਆ ਤੇ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਉਣ ਦੇ ਮਰਿਆਦਾ ਅਨੁਸਾਰ ਮੱਘਰ ਮਹੀਨੇ ਦੇ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਰੁਪਿੰਦਰ ਸਿੰਘ ਨੇ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਇਆ ਤੇ ਧਾਰਮਿਕ ਦੀਵਾਨ ਦੀ ਅਰੰਭਤਾ ਕੀਤੀ, ਭਾਈ ਜੱਸਾ ਸਿੰਘ ਸੰਗੋਵਾਲ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਤੇ ਬੀਬੀਆ ਦੇ ਜਥੇ ਨੇ ਆਈ ਸੰਗਤ ਵਾਰਾਂ ਲਾ ਕੇ ਨਿਹਾਲ ਕੀਤਾ, ਭਾਈ ਅਮਰਜੀਤ ਸਿੰਘ ਰਤਨਗੜ੍ਹ ਤੋਂ ਇਲਾਵਾ ਡੇਢ ਦਰਜਨ ਦੇ ਲਗਭਗ ਪੰਥਕ ਬੁਲਾਰਿਆਂ ਨੇ ਆਈ ਸੰਗਤ ਨੂੰ ਗੁਰੂ ਜਸ ਸਰਵਣ ਕਰਵਾਕੇ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ਼ ਨਾਲ਼ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨੇ ਬੋਲਦਿਆਂ ਕਿਹਾ ਮਨੁੱਖੀ ਨੂੰ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ਲਈ ਅੰਮ੍ਰਿਤ ਵੇਲੇ ਉੱਠ ਕੇ ਇਸ਼ਨਾਨ ਤੋਂ ਉਪਰੰਤ ਗੁਰਬਾਣੀ ਪੜਨੀ ਚਾਹੀਦੀ ਹੈ ਅਤੇ ਗੁਰੂਘਰ ਵਿਚ ਜਾ ਸਤ ਸੰਗਤਿ ਕਰਨੀ ਚਾਹੀਦੀ ਹੈ ਤਾਂ ਮਨੁੱਖ ਦਾ ਸੰਸਾਰ ਤੇ ਆਉਣਾ ਸਫ਼ਲ ਹੋ ਸਕਦਾ ਹੈ ਸਮੂਹ ਬੁਲਾਰਿਆਂ ਦਾ ਕਮੇਟੀ ਪ੍ਰਧਾਨ ਸ੍ਰ ਕਸ਼ਮੀਰ ਸਿੰਘ, ਸੈਕਟਰੀ ਜਥੇਦਾਰ ਕੇਵਲ ਸਿੰਘ ਰਮੀਦੀ ਤੇ ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ ਰਮੀਦੀ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਸੈਕਟਰੀ ਕੇਵਲ ਸਿੰਘ ਰਮੀਦੀ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ ਅਨੁਸਾਰ ਇਥੇ ਸਮੂਹ ਗੁਰੂ ਸਾਹਿਬਾਨਾਂ ਨਾਲ ਸਾਰੇ ਗੁਰਪੁਰਬ ਮਨਾਏ ਜਾਂਦੇ ਹਨ ਅਤੇ ਹਰ ਐਤਵਾਰ ਸੰਗਰਾਂਦ ਤੇ ਵੀ ਅਖੰਡ ਪਾਠਾਂ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਉਨ੍ਹਾਂ ਕਿਹਾ ਇੱਥੇ ਹਰ ਸ਼ਰਧਾਲੂ ਦੀਆਂ ਅਰਦਾਸਾਂ ਪੂਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਵੱਲੋਂ ਗੁਰੂ ਸਾਹਿਬ ਜੀ ਦੇ ਛੁਕਰਾਨੇ ਵਜੋਂ ਅਖੰਡ ਪਾਠ ਸਾਹਿਬ ਰਖਵਾਏ ਜਾਂਦੇ ਹਨ ਅਤੇ ਇਥੇ ਲੜੀਵਾਰ ਅਖੰਡ ਪਾਠ ਚਲਦੇ ਹੀ ਰਹਿੰਦੇ ਹਨ ਅਤੇ ਲੰਗਰ ਵੀ ਰੋਜ਼ਾਨਾ ਅਤੁੱਟ ਵਰਤਾਇਆ ਜਾਂਦਾ ਹੈ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਭਾਈ ਪਰਮਜੀਤ ਸਿੰਘ, ਭਾਈ ਜੱਸਾ ਸਿੰਘ ਸੰਗੋਵਾਲ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ, ਪ੍ਰਧਾਨ ਕਸ਼ਮੀਰਾ ਸਿੰਘ ਸੈਕਟਰੀ ਕੇਵਲ ਸਿੰਘ ਤੋਂ ਇਲਾਵਾ ਸੈਂਕੜੇ ਧਾਰਮਿਕ ਸਿਆਸੀ ਤੇ ਸਮਾਜਿਕ ਆਗੂਆਂ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ ।



