ਯੂ.ਪੀ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)— ਯੂ ਪੀ ਦੇ ਨੇਪਾਲ ਬਾਰਡਰ ਕਸਬਾ ਪਟਿਅਮ ਦੇ ਗੁਰਦੁਆਰਾ ਪ੍ਰਧਾਨ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁਖੀ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਸੁਖਵਿੰਦਰ ਸਿੰਘ ਜੀ ਨੇ ਹਾਜ਼ਰੀ ਭਰਦਿਆਂ ਹੁਕਮਨਾਮੇ ਦੀ ਕਥਾ ਵਿਚਾਰ ਤੇ ਸ਼ਬਦ ਗੁਰਬਾਣੀ ਕੀਰਤਨ ਸਰਵਨ ਕਰਵਾਕੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਉਹਨਾਂ ਕਿਹਾ ਗੁਰ ਸੰਗਤਿ ਕਰਨ ਨਾਲ ਮਨੁੱਖ ਦੇ ਜਨਮਾਂ ਜਨਮਾਂਤਰਾਂ ਦੇ ਕੀਤੇ ਪਾਪ ਧੋਤੇ ਜਾਂਦੇ ਹਨ ਅਤੇ ਮਨੁੱਖ ਦਾ ਸੰਸਾਰ ਤੇ ਆਉਣਾ ਸਫ਼ਲ ਹੋ ਜਾਂਦਾ ਹੈ ਇਸ ਕਰਕੇ ਮਨੁੱਖ ਨੂੰ ਰੋਜ਼ਾਨਾ ਸਤਿ ਸੰਗਤ ਕਰਨੀ ਚਾਹੀਦੀ ਹੈ ,ਇਸ ਧਾਰਮਿਕ ਸਮਾਗਮ ਵਿੱਚ ਯੂ ਪੀ ਦੀਆਂ ਸੰਗਤਾਂ ਤੇ ਹੋਰ ਆਗੂਆਂ ਨੇ ਹਾਜ਼ਰੀ ਲਵਾਈ ਅਤੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਾਬਾ ਸੁਖਵਿੰਦਰ ਸਿੰਘ ਜੀ ਨਾਲ਼ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦਸਿਆ ਸਮਾਗਮ ਸਬੰਧੀ ਸ੍ਰ ਮਨਜੀਤ ਸਿੰਘ ਜੀ ਦੇ ਗ੍ਰਹਿ ਵਿਖੇ ਗੁਰਬਾਣੀ ਜਾਪ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ,ਇਸ ਮੌਕੇ ਤੇ ਪ੍ਰਧਾਨ ਮਨਜੀਤ ਸਿੰਘ ਤੇ ਹੋਰ ਸਥਾਨਕ ਆਗੂਆਂ ਵੱਲੋਂ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਸੱਦੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਤੇ ਉਨ੍ਹਾਂ ਦੇ ਜਥੇ ਦਾ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਗੁਰੂ ਕੇ ਲੰਗਰ ਦੀ ਪੰਗਤ ਵਿਚ ਬੈਠ ਕੇ ਪਰਸਾਦੇ ਛਕੇ, ਇਸ ਮੌਕੇ ਬਾਬਾ ਜੀ ਦੇ ਨਾਲ ਭਾਈ ਗੁਰਮੇਲ ਸਿੰਘ, ਭਾਈ ਦੀਪਾ ਸਿੰਘ, ਭਾਈ ਦਾਰਾ ਸਿੰਘ ਤੋਂ ਇਲਾਵਾ ਇਕ ਦਰਜਨ ਤੋਂ ਵੱਧ ਜਥੇ ਦੇ ਆਗੂ ਸਨ।


