ਲੁਧਿਆਣਾ, ਗੁਰਦਾਸਪੁਰ, 13 ਫਰਵਰੀ ( ਸਰਬਜੀਤ ਸਿੰਘ)– ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫ਼ਾਈ ਤੇ ਹੋਰ ਸੇਵਾਵਾਂ ਨਿਭਾਉਣ ਵਾਲੇ ਵਾਤਾਵਰਨ ਪ੍ਰੇਮੀ ਤੇ ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਰੰਭੀ ਸੇਵਾ’ਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਸੁਖਵਿੰਦਰ ਸਿੰਘ ਜੀ ਅਤੇ ਹੋਰ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਪੂਰਾ ਸੰਯੋਗ ਮਿਲ ਰਿਹਾ ਹੈ ।
ਅੱਜ ਇਸ ਸਬੰਧੀ ਇੱਕ ਸਾਦੇ ਸਮਾਗਮ ਵਿੱਚ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਆਲੋਵਾਲ ਨੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਇਤਿਹਾਸਕ ਬੁੱਢੇ ਨਾਲੇ ਦੀਆਂ ਸੇਵਾਵਾਂ ਨਿਭਾਉਣ ਲਈ ਦਿੱਨ ਰਾਤ ਇਕ ਕਰ ਦੇਣਗੇ ਤਾਂ ਕਿ ਇਸ ਨਾਲੇ ਪਾਣੀ ਨੂੰ ਪੀਣ ਯੋਗ ਬਣਾਉਣ ਦੇ ਨਾਲ ਨਾਲ ਦਰਖ਼ਤ ਲਾ ਕੇ ਵਾਤਾਵਰਨ ਸ਼ੁੱਧ ਤੇ ਸਾਫ ਸੁਥਰਾ ਬਣਾਇਆ ਜਾ ਸਕੇ ਇਸ ਮੌਕੇ ਤੇ ਉਹਨਾਂ ਵੱਲੋਂ ਦਰਖਤ ਲਾਉਣ ਦੀ ਸੇਵਾ ਵੀ ਸ਼ੁਰੂ ਕੀਤੀ ਗਈ ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਆਲੋਵਾਲ ਨਾਲ਼ ਟੈਲੀਫੋਨ ਤੇ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।