ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨਗੀਆਂ ਸੰਗਤਾਂ
ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਤੀਸਰੀ ਬੱਸ ਰਵਾਨਾ ਹੋਈ। ਹਲਕਾ ਕਾਦੀਆਂ ਦੇ ਪਿੰਡ ਬਾਗੜੀਆਂ ਤੋਂ ਰਵਾਨਾ ਹੋਈ ਇਸ ਬੱਸ ਨੂੰ ਜ਼ਿਲ੍ਹਾ ਯੋਜਨਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੱਸ ਯਾਤਰਾ ਰਾਹੀਂ ਪਿੰਡ ਬਾਗੜੀਆਂ ਦੀ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰੇਗੀ।
ਤੀਰਥ ਯਾਤਰਾ ਬੱਸ ਨੂੰ ਰਵਾਨਾ ਕਰਨ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਇਹ ਤੀਸਰੀ ਬੱਸ ਹੈ ਜੋ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਨੂੰ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਬੱਸ ਯਾਤਰਾ ਵਿੱਚ ਕੁੱਲ 43 ਯਾਤਰੂ ਰਵਾਨਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਬੱਸ ਯਾਤਰਾ ਅੱਜ ਤਲਵੰਡੀ ਸਾਬੋ ਵਿਖੇ ਪਹੁੰਚੇਗੀ ਜਿਥੇ ਸੰਗਤਾਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਰਾਤ ਦਾ ਠਹਿਰਾਅ ਤਲਵੰਡੀ ਸਾਬੋ ਵਿਖੇ ਹੀ ਹੋਵੇਗਾ ਅਤੇ ਭਲਕੇ ਇਹ ਅਗਲੇ ਦਿਨ ਯਤਰਾ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਦੇ ਦਰਸ਼ਨਾਂ ਲਈ ਰਵਾਨਾ ਹੋਵੇਗੀ ਜਿਥੋਂ ਦਰਸ਼ਨ ਕਰਕੇ ਸੰਗਤਾਂ ਸ਼ਾਮ ਨੂੰ ਵਾਪਸ ਪਿੰਡ ਬਾਗੜੀਆਂ ਪਹੁੰਚ ਜਾਣਗੀਆਂ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਵਿੱਚੋਂ ਵਿਸ਼ੇਸ਼ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਨੂੰ ਸੂਬੇ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਉਨਾਂ ਲਈ ਇਹ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ।
ਇਸ ਮੌਕੇ ਚੇਅਰਮੈਨ ਮੋਹਨ ਸਿੰਘ, ਚੈਂਚਲ ਸਿੰਘ ਬਾਗੜੀਆਂ, ਪ੍ਰੇਮ ਲਾਲ, ਜਗਰੂਪ ਸਿੰਘ ਰਿਆੜ, ਸੋਹਨ ਸਿੰਘ, ਇੰਦਰਜੀਤ ਸਿੰਘ, ਅਮਰਿੰਦਰ ਸਿੰਘ ਮੰਗਾ, ਹਰਦਿਆਲ ਸਿੰਘ, ਗੁਰਨਾਮ ਸਿੰਘ ਸਮੇਤ ਹੋਰ ਮੁਹਤਬਰ ਵੀ ਹਾਜ਼ਰ ਸਨ।