ਬਿਹਤਰ ਸਿੱਖਿਆ ਲਈ ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ : ਰਾਜੇਸ਼ ਕੁਮਾਰ ਸ਼ਰਮਾਂ
ਬਟਾਲਾ, ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਉਨ੍ਹਾਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾਂ ਸਟੇਟ ਐਵਾਰਡੀ ਵੱਲੋਂ ਸਰਹੱਦੀ ਖੇਤਰਾਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਨਵਾਂ ਦਾਖ਼ਲਾ ਵਧਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਰਾਜੇਸ਼ ਕੁਮਾਰ ਸ਼ਰਮਾਂ ਸਟੇਟ ਐਵਾਰਡੀ ਨੇ ਦੱਸਿਆ ਕਿ ਉਨ੍ਹਾਂ ਵੋਂ ਅੱਜ ਸਰਕਾਰੀ ਮਿਡਲ ਸਕੂਲ ਭਾਲੋਵਾਲੀ, ਸਰਕਾਰੀ ਮਿਡਲ ਸਕੂਲ ਠੱਠਾ ਵਿਜਟ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨਵੇਂ ਦਾਖ਼ਲੇ ਪ੍ਰਤੀ ਉਤਸ਼ਾਹਿਤ ਕੀਤਾ। ਉਨ੍ਹਾਂ ਸਮਾਜਿਕ ਭਾਈਚਾਰੇ ਤੇ ਬੱਚਿਆਂ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਉਹ ਬਿਹਤਰ ਸਿੱਖਿਆ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਅੱਜ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਫਤਿਹਗੜ੍ਹ ਚੂੜੀਆਂ, ਸਰਕਾਰੀ ਸੀਨੀ ਸੈਕੰ: ਸਕੂਲ ਫਤਿਹਗੜ੍ਹ ਚੂੜੀਆਂ (ਲੜ੍ਹਕੇ) , ਸਰਕਾਰੀ ਸੀਨੀ: ਸੈਕੰ: ਸਕੂਲ ਲਾਲੇ ਨੰਗਲ, ਗੋਲਡਨ ਸੀਨੀ ਸੈਕੰ ਸਕੂਲ ਹਰਦੋਰਵਾਲ ਕਲਾਂ ਤੇ ਸਰਕਾਰੀ ਸੀਨੀ ਸੈਕੰ ਸਕੂਲ ਹਰਦੋਰਵਾਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਸਰਕਾਰੀ ਕੰਨਿਆਂ ਸੀਨੀ: ਸੈਕੰ ਸਕੂਲ ਧਰਮਪੁਰਾ ( ਸਕੂਲ ਆਫ਼ ਐਮੀਨੈਂਸ ) ਬਟਾਲਾ , ਡੀ.ਏ.ਵੀ. ਸੀਨੀ ਸੈਕੰ ਸਕੂਲ ਦੁਸਿਹਰਾ ਗਰਾਉਂਡ ਬਟਾਲਾ ਤੇ ਸਰਕਾਰੀ ਸੀਨੀ ਸੈਕੰ: ਸਕੂਲ ਭੁੱਲਰ ਦੇ ਪ੍ਰੀਖਿਆ ਕੇਂਦਰ ਵੀ ਚੈੱਕ ਕਰਕੇ ਵਿਦਿਆਰਥੀਆਂ ਨੂੰ ਨਕਲ ਰਹਿਤ ਪ੍ਰੀਖਿਆ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਕੂਲਾਂ ਵਿੱਚ ਸਫਾਈ ਦੀ ਅਹਿਮੀਅਤ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ। ਇਸ ਮੌਕੇ ਉਨ੍ਹਾਂ ਨਾਲ ਪ੍ਰਿੰਸੀਪਲ ਵਰਿੰਦਰ ਸਿੰਘ ਕਾਹਲੋ ਵੀ ਹਾਜ਼ਰ ਸਨ।